Punjab Weather Update News: ਪੰਜਾਬ-ਚੰਡੀਗੜ੍ਹ 'ਚ ਹੁਣ ਨਹੀਂ ਪਵੇਗਾ ਮੀਂਹ, 4 ਅਕਤੂਬਰ ਤੱਕ ਮੌਸਮ ਰਹੇਗਾ ਸਾਫ
Punjab Weather Update News: ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ ਵਿਚ ਦਰਜ ਕੀਤੀ ਗਈ ਗਿਰਾਵਟ
Punjab Weather Update News: ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ ਮੌਸਮ ਸਾਫ਼ ਰਹੇਗਾ। ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਮੁਤਾਬਕ 4 ਅਕਤੂਬਰ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਅਤੇ ਨਾ ਹੀ ਕੋਈ ਅਲਰਟ ਹੈ। ਹਾਲਾਂਕਿ ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਦਾ ਵੱਧ ਤੋਂ ਵੱਧ ਤਾਪਮਾਨ 0.1 ਡਿਗਰੀ ਹੇਠਾਂ ਆ ਗਿਆ ਹੈ, ਜੋ ਆਮ ਨਾਲੋਂ 2.2 ਡਿਗਰੀ ਘੱਟ ਹੈ।
ਸੂਬੇ ਵਿਚ ਸਭ ਤੋਂ ਵੱਧ ਤਾਪਮਾਨ ਸਮਰਾਲਾ (ਲੁਧਿਆਣਾ) ਵਿਚ 34.8 ਡਿਗਰੀ ਦਰਜ ਕੀਤਾ ਗਿਆ। ਚੰਡੀਗੜ੍ਹ ਦਾ ਵੀ ਇਹੀ ਹਾਲ ਹੈ। ਮਾਨਸੂਨ ਸੀਜ਼ਨ ਕੱਲ ਯਾਨੀ 30 ਸਤੰਬਰ ਨੂੰ ਖਤਮ ਹੋ ਜਾਵੇਗਾ। ਇਹ ਸੀਜ਼ਨ 1 ਜੂਨ ਤੋਂ 30 ਸਤੰਬਰ ਤੱਕ ਸ਼ੁਰੂ ਮੰਨਿਆ ਜਾਂਦਾ ਹੈ।
ਪਹਿਲੀ ਜੂਨ ਤੋਂ ਪੰਜਾਬ ਵਿੱਚ 314.5 ਮਿਲੀਮੀਟਰ ਬਾਰਿਸ਼ ਹੋਈ, ਜੋ ਕਿ ਮਾਨਸੂਨ ਸੀਜ਼ਨ ਵਿੱਚ 28 ਫੀਸਦੀ ਘੱਟ ਹੈ। ਆਮ ਤੌਰ 'ਤੇ ਇਸ ਮੌਸਮ ਵਿੱਚ 437.8 MM ਬਾਰਿਸ਼ ਹੁੰਦੀ ਹੈ। ਇਸ ਦੇ ਨਾਲ ਹੀ ਸਤੰਬਰ ਮਹੀਨੇ 'ਚ 45 ਫੀਸਦੀ ਘੱਟ ਬਾਰਿਸ਼ ਦਰਜ ਕੀਤੀ ਗਈ ਹੈ।