Punjab News : CM ਭਗਵੰਤ ਮਾਨ ਨੂੰ ਮਿਲਣ ਲਈ ਫੋਰਟਿਸ ਹਸਪਤਾਲ 'ਚ ਪਹੁੰਚੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਹਰਪਾਲ ਚੀਮਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਪੀਕਰ ਸੰਧਵਾਂ ਅਤੇ ਹਰਪਾਲ ਚੀਮਾ ਨੇ ਹਸਪਤਾਲ ਪਹੁੰਚ ਕੇ ਮੁੱਖ ਮੰਤਰੀ ਮਾਨ ਦਾ ਹਾਲ-ਚਾਲ ਜਾਣਿਆ

Speaker Sandhwan & Harpal Cheema

Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ 4 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਦਾਖਲ ਹਨ।  ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਪਹੁੰਚੇ  ਅਤੇ ਉਨ੍ਹਾਂ ਦਾ ਹਸਪਤਾਲ ਪਹੁੰਚ ਕੇ ਹਾਲ-ਚਾਲ ਜਾਣਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਹੁਣ ਪੂਰੀ ਤਰ੍ਹਾਂ ਤੰਦਰੁਸਤ ਹਨ

ਇਸ ਤੋਂ ਪਹਿਲਾਂ ਅੱਜ ਸਵੇਰੇ ਕਾਂਗਰਸੀ ਆਗੂ ਪਰਗਟ ਸਿੰਘ ਉਨ੍ਹਾਂ ਨੂੰ ਮਿਲਣ ਲਈ ਹਸਪਤਾਲ ਪੁੱਜੇ ਸਨ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਸਿਹਤ 'ਚ ਹੁਣ ਸੁਧਾਰ ਹੋ ਰਿਹਾ ਹੈ। ਉਨ੍ਹਾਂ ਨੇ ਮੁੱਖ ਮੰਤਰੀ ਨਾਲ ਗੱਲਬਾਤ ਕੀਤੀ ਹੈ।

ਉਮੀਦ ਹੈ ਕਿ ਉਨ੍ਹਾਂ ਨੂੰ ਇਕ-ਦੋ ਦਿਨਾਂ ਵਿਚ ਛੁੱਟੀ ਮਿਲ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਮੈਂ ਆਮ ਆਦਮੀ ਪਾਰਟੀ ਅਤੇ ਸਰਕਾਰ ਦਾ ਵਿਰੋਧ ਕਰਦਾ ਰਿਹਾ ਹਾਂ ਪਰ ਮੁੱਖ ਮੰਤਰੀ ਪੂਰੇ ਸੂਬੇ ਦਾ ਹੈੱਡ ਹੁੰਦਾ ਹੈ। ਅਜਿਹੀ ਸਥਿਤੀ ਵਿੱਚ ਉਨ੍ਹਾਂ ਦਾ ਹਾਲ-ਚਾਲ ਪੁੱਛਣਾ ਸਾਡੀ ਜ਼ਿੰਮੇਵਾਰੀ ਹੈ। ਇਸ ਨਾਲ ਉਨ੍ਹਾਂ ਦਾ ਮਨੋਬਲ ਮਜ਼ਬੂਤ ​​ਹੋਵੇਗਾ।

ਇਸ ਤੋਂ ਪਹਿਲਾਂ ਹਸਪਤਾਲ ਵੱਲੋਂ ਜਾਰੀ ਬੁਲੇਟਿਨ ਵਿੱਚ ਕਿਹਾ ਗਿਆ ਸੀ ਕਿ ਹੁਣ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਹਾਲਾਂਕਿ ਉਹ ਅਜੇ ਵੀ ਡਾਕਟਰਾਂ ਦੀ ਨਿਗਰਾਨੀ 'ਚ ਹਨ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਤੇ ਕੌਮੀ ਜਨਰਲ ਸਕੱਤਰ ਡਾ. ਸੰਦੀਪ ਪਾਠਕ ਨੇ ਵੀ ਸ਼ਨੀਵਾਰ ਸ਼ਾਮ ਨੂੰ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਸੀ। 

ਦੱਸ ਦੇਈਏ ਕਿ ਫੇਫੜਿਆਂ 'ਚ ਹਲਕੀ ਸੋਜ ਦੇ ਕਾਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੁੱਧਵਾਰ ਅਤੇ ਵੀਰਵਾਰ ਦੀ ਰਾਤ ਨੂੰ ਫੋਰਟਿਸ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ। ਉਹ ਉੱਥੇ ਰੁਟੀਨ ਚੈਕਅੱਪ ਲਈ ਗਏ ਸਨ ਪਰ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਆਪਣੀ ਨਿਗਰਾਨੀ ਹੇਠ ਰੱਖਣ ਦਾ ਫੈਸਲਾ ਕੀਤਾ ਸੀ। ਬੁਲੇਟਿਨ ਅਨੁਸਾਰ ਸੀਐਮ ਮਾਨ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ।