Bathinda ਦੀ ਧੀ ਤਾਨੀਆ ਹਿਮਾਚਲ ਪ੍ਰਦੇਸ਼ ’ਚ ਬਣੀ ਜੱਜ
ਹਿਮਾਚਲ ਪ੍ਰਦੇਸ਼ ਜੁਡੀਸ਼ੀਅਲ ਸਰਵਿਸ ’ਚ 8ਵਾਂ ਰੈਂਕ ਹਾਸਲ ਕਰਕੇ ਪੰਜਾਬ ਦਾ ਨਾਂ ਕੀਤਾ ਉੱਚਾ
Bathinda's daughter Tania becomes judge in Himachal Pradesh
ਬਠਿੰਡਾ : ਬਠਿੰਡਾ ਜ਼ਿਲ੍ਹੇ ਦੇ ਕਸਬਾ ਮੌੜ ਮੰਡੀ ਦੀ ਧੀ ਤਾਨੀਆ ਨੇ ਹਿਮਾਚਲ ਪ੍ਰਦੇਸ਼ ਜੁਡੀਸ਼ੀਅਲ ਸਰਵਿਸ ਵਿੱਚ 8ਵਾਂ ਰੈਂਕ ਹਾਸਲ ਕਰਕੇ ਖੇਤਰ ਦਾ ਨਾਮ ਰੌਸ਼ਨ ਕੀਤਾ ਹੈ। ਤਾਨੀਆ ਦੀ ਇਹ ਵੱਡੀ ਪ੍ਰਾਪਤੀ ਨਾ ਸਿਰਫ਼ ਉਸਦੇ ਪਰਿਵਾਰ ਲਈ, ਸਗੋਂ ਸਾਰੇ ਬਠਿੰਡਾ ਜ਼ਿਲ੍ਹੇ ਲਈ ਮਾਣ ਵਾਲੀ ਗੱਲ ਹੈ। ਤਾਨੀਆ ਇਸ ਤੋਂ ਪਹਿਲਾਂ ਬਠਿੰਡਾ ਬਾਰ ਕੌਂਸਲ ਦੀ ਮੈਂਬਰ ਰਹਿ ਚੁੱਕੀ ਹੈ ਅਤੇ ਉਥੇ ਵਕੀਲ ਵਜੋਂ ਸੇਵਾਵਾਂ ਨਿਭਾਅ ਰਹੀ ਸੀ।
ਹਿਮਾਚਲ ਪ੍ਰਦੇਸ਼ ਜੁਡੀਸ਼ੀਅਲ ਸਰਵਿਸ ਦਾ ਇਮਤਿਹਾਨ ਪਾਸ ਕਰਨ ਤੋਂ ਬਾਅਦ ਹੁਣ ਉਹ ਜੱਜ ਵਜੋਂ ਨਿਯੁਕਤ ਹੋਵੇਗੀ। ਆਪਣੀ ਸਫਲਤਾ ਦਾ ਸਿਹਰਾ ਤਾਨੀਆ ਨੇ ਆਪਣੇ ਮਾਤਾ-ਪਿਤਾ ਰਾਕੇਸ਼ ਕੁਮਾਰ ਅਤੇ ਰੇਖਾ ਰਾਣੀ ਨੂੰ ਦਿੱਤਾ ਹੈ। ਉਨ੍ਹਾਂ ਨੇ ਹਰ ਪਲ ਉਸ ਦਾ ਹੌਸਲਾ ਵਧਾਇਆ ਤੇ ਮਜ਼ਬੂਤ ਆਧਾਰ ਦਿੱਤਾ। ਤਾਨੀਆ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗਾ ਹੋਇਆ ਹੈ।