ਬਠਿੰਡਾ ਦੀ ਅਦਾਲਤ ’ਚ ਕੰਗਨਾ ਰਣੌਤ ਦੀ ਅਰਜ਼ੀ ਰੱਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੰਗਨਾ ਨੇ ਵੀਡੀਓ ਕਾਨਫਰੰਸ ਰਾਹੀਂ ਅਦਾਲਤ ’ਚ ਪੇਸ਼ ਹੋਣ ਲਈ ਕੀਤੀ ਸੀ ਅਪੀਲ

Kangana Ranaut's application rejected in Bathinda court

ਬਠਿੰਡਾ: ਮੰਡੀ, ਹਿਮਾਚਲ ਪ੍ਰਦੇਸ਼ ਤੋਂ ਭਾਜਪਾ ਸੰਸਦ ਮੈਂਬਰ ਅਤੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਪੰਜਾਬ ਦੀ ਬਠਿੰਡਾ ਅਦਾਲਤ ਤੋਂ ਝਟਕਾ ਲੱਗਾ ਹੈ। ਅਦਾਲਤ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ‘ਤੇ ਟਿੱਪਣੀਆਂ ਕਰਨ ਲਈ ਉਨ੍ਹਾਂ ਵਿਰੁੱਧ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ ਵੀਡੀਓ ਕਾਨਫਰੰਸ ਰਾਹੀਂ ਪੇਸ਼ ਹੋਣ ਦੀ ਉਸ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।

ਜ਼ਿਕਰਯੋਗ ਹੈ ਕਿ ਕੰਗਨਾ ਨੇ ਅੱਜ ਬਠਿੰਡਾ ਅਦਾਲਤ ਵਿਚ ਪੇਸ਼ ਹੋਣਾ ਸੀ ਪਰ ਉਹ ਨਹੀਂ ਪਹੁੰਚੀ। ਹੁਣ, ਕੰਗਨਾ ਨੂੰ 27 ਅਕਤੂਬਰ ਨੂੰ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ। ਕੁੱਝ ਦਿਨ ਪਹਿਲਾਂ ਅਦਾਲਤ ਨੇ ਕੰਗਨਾ ਨੂੰ ਕੋਰਟ ਵਿੱਚ ਪੇਸ਼ ਹੋਣ ਲਈ ਸੰਮਨ ਭੇਜਿਆ ਸੀ। ਇਸ ਤੋਂ ਪਹਿਲਾਂ, ਸੁਪਰੀਮ ਕੋਰਟ ਨੇ ਵੀ ਕੰਗਨਾ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ।

ਦੱਸਿਆ ਜਾ ਰਿਹਾ ਹੈ ਕਿ ਇਹ ਮਾਮਲਾ 2021 ਦਾ ਹੈ। ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਕੰਗਨਾ ਨੇ ਬਠਿੰਡਾ ਦੇ ਬਹਾਦਰਗੜ੍ਹ ਜੰਡੀਆ ਪਿੰਡ ਦੀ 87 ਸਾਲਾ ਕਿਸਾਨ ਬਜ਼ੁਰਗ ਔਰਤ ਮਹਿੰਦਰ ਕੌਰ ਨੂੰ 100-100 ਰੁਪਏ ਲੈ ਕੇ ਧਰਨੇ ਵਿਚ ਸ਼ਾਮਲ ਹੋਣ ਵਾਲੀ ਔਰਤ ਦੱਸਦੇ ਹੋਏ ਟਵੀਟ ਕੀਤਾ ਸੀ। ਮਹਿੰਦਰ ਕੌਰ ਨੇ ਇਸ ਵਿਰੁੱਧ ਅਦਾਲਤ ਵਿੱਚ ਕੇਸ ਦਾਇਰ ਕੀਤਾ।