ਸੂਬੇ ਵਿੱਚ 8177607  ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ  ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 8177607  ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ..

Paddy

ਚੰਡੀਗੜ੍ਹ (ਸ.ਸ.ਸ) : ਪੰਜਾਬ  ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 8177607  ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ 'ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 8112108 ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 65499 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਨਗ੍ਰੇਨ ਵੱਲੋਂ 2748669 ਟਨ, ਮਾਰਕਫੈੱਡ ਵੱਲੋਂ 1898022 ਟਨ ਅਤੇ ਪਨਸੱਪ ਵੱਲੋਂ 1658195 ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 812728 ਟਨ ਅਤੇ 845454 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 149040 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ।