‘MeToo’ ਮਾਮਲੇ ‘ਚ ਮਨੀਸ਼ਾ ਗੁਲਾਟੀ ਨੇ ਕਿਹਾ, ਚੰਨੀ ਬਾਰੇ ਨਹੀਂ ਮਿਲੀ ਕੋਈ ਸ਼ਿਕਾਇਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੰਜਾਬ ਕੈਬਿਨੇਟ ਮੰਤਰੀ ਚਰਨਜੀਤ ਚੰਨੀ ‘ਤੇ ਆਏ ਮਾਮਲੇ ...

Manisha Ghulati

ਪੰਜਾਬ ਕਾਂਗਰਸ ਇੰਚਾਰਜ ਆਸ਼ਾ ਕੁਮਾਰੀ ਵੱਲੋਂ ਦਿੱਤੇ ਗਏ ਬਿਆਨ ‘ਤੇ ਉਹਨਾਂ ਦਾ ਕਹਿਣ ਹੈ ਕਿ ਉਹ ਆਸ਼ਾ ਕੁਮਾਰੀ ਨਾਲ ਸਹਿਮਤ ਹਨ ਕਿ ਕਿਸੇ ਨੂੰ ਵੀ ਮੈਸੇਜ਼ ਭੇਜਣਾ ਮੀਟੂ ਨਹੀਂ ਹੁੰਦਾ। ਗੁਲਾਟੀ ਨੇ ਕਿਹਾ ਕਿ ਪੰਜਾਬ ਦਾ ਮੰਤਰੀ ਤੇ ਪੀੜਤ ਅਫ਼ਸਰ ਉਨ੍ਹਾਂ ਦੀ ਰਿਸ਼ਤੇਦਾਰ ਨਹੀਂ ਹੈ ਤੇ ਉਹਨਾਂ ਦਾ ਕੰਮ ਰਾਜਨੀਤੀ ਕਰਨਾ ਨਹੀਂ ਹੈ। ਇਹ ਵੀ ਪੜ੍ਹੋ : ਉਨ੍ਹਾਂ ਲਿਖਿਆ ਹੈ ਕਿ ਕੈਪਟਨ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੋਸ਼ੀ ਮੰਤਰੀ ਖਿਲਾਫ ਕਾਰਵਾਈ ਕਰਨ ਤੋਂ ਝਿਜਕ ਕਿਉਂ ਰਹੇ ਹਨ? ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮਹਿਲਾ ਆਈ. ਏ. ਐੱਸ. ਅਧਿਕਾਰੀ ਨੂੰ ਇਤਰਾਜ਼ਯੋਗ ਸੰਦੇਸ਼ ਭੇਜਣ ਵਾਲੇ ਕੈਬਨਿਟ ਮੰਤਰੀ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ

ਤੇ ਇਸ ਨੂੰ ਰਫਾ-ਦਫਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।  ਬਾਦਲ ਨੇ ਕਿਹਾ ਕਿ ਕਿੰਨੀ ਸ਼ਰਮ ਦੀ ਗੱਲ ਹੈ ਕਿ ਰਾਹੁਲ ਗਾਂਧੀ ਵੀ ਪਿਛਲੇ ਇਕ ਮਹੀਨੇ ਤੋਂ ਇਸ ਮੁੱਦੇ 'ਤੇ ਚੁੱਪੀ ਧਾਰੇ ਬੈਠੇ ਹਨ। ਬਾਦਲ ਨੇ ਕਿਹਾ ਕਿ ਇਸ ਘਟਨਾ ਨੇ ਕਾਂਗਰਸ ਪਾਰਟੀ ਅਤੇ ਰਾਹੁਲ ਗਾਂਧੀ ਦੇ ਦੋਗਲੇ ਚਿਹਰੇ ਦਾ ਵੀ ਪਰਦਾਫਾਸ਼ ਕਰ ਦਿੱਤਾ ਹੈ।