ਕੇਜਰੀਵਾਲ, ਸਿਸੋਦੀਆ ਨੇ ਮਨਜੀਤ ਸਿੱਧੂ ਦੀ ਮਾਤਾ ਦੇ ਦੇਹਾਂਤ 'ਤੇ ਕੀਤਾ ਸ਼ੋਕ ਪ੍ਰਗਟ 

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ 'ਆਪ' ਆਗੂਆਂ ਅਤੇ ਅਹੁਦੇਦਾਰਾਂ ਨੇ...

ਹਰਜੀਤ ਕੌਰ

ਚੰਡੀਗੜ੍ਹ (ਸ.ਸ.ਸ) : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਦੇ 'ਆਪ' ਆਗੂਆਂ ਅਤੇ ਅਹੁਦੇਦਾਰਾਂ ਨੇ ਮਨਜੀਤ ਸਿੰਘ ਸਿੱਧੂ ਦੀ ਮਾਤਾ ਹਰਜੀਤ ਕੌਰ (71) ਦਾ ਸਵਰਗਵਾਸ ਹੋਣ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੇ ਮਨਜੀਤ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਸੰਵੇਦਨਾ ਪ੍ਰਗਟ ਕਰਦੇ ਹੋਏ ਸਵਰਗਵਾਸੀ ਮਾਤਾ ਹਰਜੀਤ ਕੌਰ ਦੀ ਆਤਮਿਕ ਸ਼ਾਂਤੀ ਲਈ ਪ੍ਰਾਰਥਨਾ ਕੀਤੀ ਅਤੇ ਕਿਹਾ ਕਿ ਇਹ ਇੱਕ ਸਿੱਧੂ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ।

 'ਆਪ' ਸੰਸਦ ਮੈਂਬਰ ਭਗਵੰਤ ਮਾਨ, 'ਆਪ' ਕੋਰ ਕਮੇਟੀ ਦੇ ਪ੍ਰਧਾਨ ਪ੍ਰਿੰਸੀਪਲ ਬੁੱਧ ਰਾਮ, ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਸਹਿ-ਪ੍ਰਧਾਨ ਡਾ. ਬਲਬੀਰ ਸਿੰਘ ਅਤੇ ਪਾਰਟੀ ਦੇ ਵਿਧਾਇਕਾਂ ਨੇ ਵੀ ਮਨਜੀਤ ਸਿੰਘ ਸਿੱਧੂ ਦੀ ਮਾਤਾ ਹਰਜੀਤ ਕੌਰ ਦੇ ਦੇਹਾਂਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ। ਮਾਤਾ ਹਰਜੀਤ ਕੌਰ (71) ਦਾ ਅੱਜ ਸਵੇਰੇ ਛੋਟੀ ਜਿਹੀ ਬਿਮਾਰੀ ਦੇ ਚੱਲਦੇ ਦੇਹਾਂਤ ਹੋ ਗਿਆ ਸੀ। ਉਹ ਆਪਣੇ ਪਿੱਛੇ ਪਤੀ ਹਰਚਰਨ ਸਿੰਘ ਸਿੱਧੂ, ਪੁੱਤਰ ਮਨਜੀਤ ਸਿੰਘ ਸਿੱਧੂ ਅਤੇ ਤਿੰਨ ਧੀਆਂ ਛੱਡ ਗਏ ਹਨ। ਅੱਜ ਉਨ੍ਹਾਂ ਦੇ ਜੱਦੀ ਪਿੰਡ ਚੱਕ ਭਾਈ ਕਾ (ਜ਼ਿਲ੍ਹਾ ਮਾਨਸਾ) ਵਿਖੇ ਸੰਸਕਾਰ ਕਰ ਦਿੱਤਾ ਗਿਆ ਹੈ।