ਸ਼੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਜਥੇ ਦੀ ਸੂਚੀ 'ਚੋਂ ਸਿੱਧੂ ਦਾ ਨਾਂ ਗਾਇਬ, ਕਾਂਗਰਸ ਚੁੱਪ

ਏਜੰਸੀ

ਖ਼ਬਰਾਂ, ਪੰਜਾਬ

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸ਼੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਜਥੇ ਦੀ ਸੂਚੀ ਵਿੱਚ ਕਾਂਗਰਸੀ ਲੀਡਰ

Navjot Singh Sidhu

ਚੰਡੀਗੜ੍ਹ: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਸ਼੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਜਥੇ ਦੀ ਸੂਚੀ ਵਿੱਚ ਕਾਂਗਰਸੀ ਲੀਡਰ ਨਵਜੋਤ ਸਿੰਘ ਸਿੱਧੂ ਦਾ ਨਾਮ ਸ਼ਾਮਲ ਨਹੀਂ ਕੀਤਾ ਗਿਆ। ਇਸ ਬਾਰੇ ਜਦੋਂ ਕਾਂਗਰਸ ਦੇ ਸਾਂਸਦ ਮਨੀਸ਼ ਤਿਵਾਰੀ ਨੂੰ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਇਸ 'ਤੇ ਕੁੱਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ। ਦੱਸ ਦੇਈਏ ਸਿੱਧੂ ਨੂੰ ਇਸ ਵਾਰ ਸਟਾਰ ਪ੍ਰਚਾਰਕਾਂ ਦੀ ਸੂਚੀ ਵਿੱਚ ਵੀ ਸ਼ਾਮਲ ਨਹੀਂ ਕੀਤਾ ਗਿਆ। ਕੈਪਟਨ ਨਾਲ ਵਿਵਾਦ ਤੋਂ ਬਾਅਦ ਸਿੱਧੂ ਨੇ ਮੀਡੀਆ ਤੋਂ ਵੀ ਦੂਰੀ ਬਣਾਈ ਹੋਈ ਹੈ।

ਹਾਲਾਂਕਿ ਮਨੀਸ਼ ਤਿਵਾਰੀ ਨੇ ਯੂਰੋਪਿਅਨ ਵਫਦ ਨੂੰ ਕਸ਼ਮੀਰ 'ਚ ਲੈ ਕੇ ਜਾਣਾ ਗਲਤ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇੱਸ ਮੁੱਦੇ ਨੂੰ ਲੋਕ ਸਭਾ ਵਿੱਚ ਚੁੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਫਦ ਨੇ ਕਸ਼ਮੀਰ ਜਾਣ ਦੀ ਕੋਸ਼ਿਸ਼ ਕੀਤੀ ਸੀ, ਪਰ ਉਨ੍ਹਾਂ ਨੂੰ ਹਵਾਈ ਅੱਡੇ ਤੋਂ ਹੀ ਵਾਪਿਸ ਪਰਤਣਾ ਪਿਆ ਸੀ। ਸਰਕਾਰ ਨੇ ਕਾਂਗਰਸ ਦੇ ਵਫਦ ਦੇ ਕਸ਼ਮੀਰ ਜਾਣ 'ਤੇ ਰੋਕ ਲਾ ਦਿੱਤੀ ਸੀ।

ਕਾਂਗਰਸੀ ਸਾਂਸਦ ਮਨੀਸ਼ ਤਿਵਾਰੀ ਨੇ ਸਵਾਲ ਚੁੱਕਿਆ ਕਿ ਆਖ਼ਰ ਯੂਰੋਪਿਅਨ ਯੂਨੀਅਨ ਦੇ ਵਫਦ ਨੂੰ ਕਿਸ ਨੇ ਜੰਮੂ 'ਚ ਬੁਲਾਇਆ ਹੈ ਤੇ ਇਨ੍ਹਾਂ ਦੀ ਯਾਤਰਾ ਦਾ ਖਰਚ ਕੌਣ ਕਰ ਰਿਹਾ ਹੈ? ਇਸ ਤੋਂ ਇਲਾਵਾ ਮਨੀਸ਼ ਤਿਵਾਰੀ ਸੁਬਰਾਮਨਿਅਨ ਸਵਾਮੀ ਦੇ ਬਿਆਨ 'ਤੇ ਵੀ ਬੋਲੇ। ਉਨ੍ਹਾਂ ਕਿਹਾ ਕਿ ਸਰਕਾਰ ਇਸ ਬਾਰੇ ਸਫਾਈ ਦੇਵੇ ਕਿ ਇਨ੍ਹਾਂ ਨੂੰ ਜੰਮੂ ਦੀ ਯਾਤਰਾ ਦੀ ਇਜਾਜ਼ਤ ਕਿਸ ਨੇ ਦਿੱਤੀ?

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।