ਦੋਹਰਾ ਸੰਵਿਧਾਨ ਮਾਮਲਾ : ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਨੂੰ ਹੁਸ਼ਿਆਰਪੁਰ ਅਦਾਲਤ ਨੇ ਭੇਜਿਆ ਸੰਮਨ

ਏਜੰਸੀ

ਖ਼ਬਰਾਂ, ਪੰਜਾਬ

 ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਪ੍ਰਕਾਸ਼ ਸਿੰਘ ਬਾਦਲ ਨੂੰ ਹੁਸ਼ਿਆਰਪੁਰ ਅਦਾਲਤ ਨੇ 28 ਨਵੰਬਰ 2021 ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ।

Parkash Singh Badal

28 ਨਵੰਬਰ ਨੂੰ  ਕੀਤਾ ਜਾਵੇਗਾ ਪੇਸ਼

ਹੁਸ਼ਿਆਰਪੁਰ :  ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਪ੍ਰਕਾਸ਼ ਸਿੰਘ ਬਾਦਲ ਨੂੰ ਹੁਸ਼ਿਆਰਪੁਰ ਅਦਾਲਤ ਨੇ 28 ਨਵੰਬਰ 2021 ਨੂੰ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ।

ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਦੋ ਵਿਧਾਇਕ ਹੋਣ ਕਾਰਨ ਹੁਸ਼ਿਆਰਪੁਰ ਨਿਵਾਸੀ ਬਲਵੰਤ ਸਿੰਘ ਖੇੜਾ ਨੇ ਅਕਾਲੀ ਆਗੂਆਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਡਾ. ਦਲਜੀਤ ਸਿੰਘ ਚੀਮਾ ਖ਼ਿਲਾਫ਼ 2017 ਵਿਚ ਧੋਖਾਧੜੀ ਦਾ ਮਾਮਲਾ ਦਰਜ ਕਰਵਾਇਆ ਸੀ।

ਅਦਾਲਤ ਨੇ ਤਿੰਨਾਂ ਆਗੂਆਂ ਨੂੰ ਪੇਸ਼ ਹੋਣ ਦਾ ਹੁਕਮ ਦਿਤਾ ਸੀ। ਸੁਖਬੀਰ ਸਿੰਘ ਬਾਦਲ ਅਤੇ ਡਾ. ਦਲਜੀਤ ਸਿੰਘ ਚੀਮਾ ਅਦਾਲਤ ਵਿਚ ਪੇਸ਼ ਹੁੰਦੇ ਸਨ ਪਰ ਪ੍ਰਕਾਸ਼ ਸਿੰਘ ਬਾਦਲ ਇੱਕ ਵਾਰ ਵੀ ਅਦਾਲਤ ਵਿਚ ਪੇਸ਼ ਨਹੀਂ ਹੋਏ ਅਤੇ  ਹੁਣ ਉਨ੍ਹਾਂ ਨੂੰ 28 ਨਵੰਬਰ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ।