ਕੈਨੇਡਾ ਬੈਠੇ ਗੈਂਗਸਟਰ ਲਖਬੀਰ ਲੰਡਾ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਪੰਜਾਬ ਪੁਲਿਸ ਨੂੰ ਦਿੱਤੀ ਧਮਕੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

“ਜਦੋਂ ਮੈਂ ਇੰਡਿਆ ਸੀ ਉਸ ਸਮੇਂ ਘਰੋਂ ਬੁਲਾ ਕੇ ਨਾਜਾਇਜ਼ ਪਰਚੇ ਕਰਦੇ ਸੀ”

photo

 

ਅੰਮ੍ਰਿਤਸਰ: ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਫੇਸਬੁੱਕ ‘ਤੇ ਇੱਕ ਪੋਸਟ ਪਾ ਕੇ ਪੰਜਾਬ ਪੁਲਿਸ ਨੂੰ ਸ਼ਰੇਆਮ ਧਮਕੀ ਦਿੱਤੀ ਹੈ। ਗੈਂਗਸਟਰ ਲੰਡਾ ਵਲੋਂ ਪੰਜਾਬ ਪੁਲਿਸ ਨੂੰ ਇਹ ਧਮਕੀ ਕੈਨੇਡਾ ਤੋਂ ਦਿੱਤੀ ਗਈ ਹੈ। ਗੈਂਗਸਟਰ ਲਖਬੀਰ ਸਿੰਘ ਲੰਡਾ ਨੇ ਫੇਸਬੁੱਕ ’ਤੇ ਪੋਸਟ ਪਾ ਕੇ ਪੰਜਾਬ ਪੁਲਿਸ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਸ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੂੰ ਬਿਨਾਂ ਕਾਰਨ ਤੰਗ ਨਾ ਕਰੋ, ਨਹੀਂ ਤਾਂ ਗੰਭੀਰ  ਨਤੀਜੇ ਭੁਗਤਣੇ ਪੈਣਗੇ।

 

 ਹੋਰ ਵੀ ਪੜ੍ਹੋ:   ਇਟਲੀ ਦੇ ਰਾਸ਼ਟਰਪਤੀ ਨੇ ਕਿਸਾਨ ਦੀ ਧੀ ਨੂੰ ਕੀਤਾ ਸਨਮਾਨਿਤ, 13 ਸਾਲਾਂ ਤੋਂ ਕਰ ਰਹੀ ਕਲਾਸ 'ਚੋ ਟਾਪ  

ਗੈਂਗਸਟਰ ਨੇ ਕਿਹਾ ਹੈ ਕਿ ਜੇਕਰ ਪੁਲਿਸ ਨੇ ਆਪਣਾ ਰਵੱਈਆ ਨਾ ਬਦਲਿਆ ਤਾਂ ਯਾਦ ਰੱਖਣ ਕਿ ਉਨ੍ਹਾਂ ਦੇ ਬੱਚਿਆਂ ਦਾ ਨੁਕਸਾਨ ਝੱਲਣਾ ਪਵੇਗਾ, ਭਾਵੇਂ ਉਨ੍ਹਾਂ ਦੇ ਬੱਚੇ ਵਿਦੇਸ਼ਾਂ ਵਿੱਚ ਹੀ ਕਿਉਂ ਨਾ ਰਹਿੰਦੇ ਹੋਣ। ਦੱਸ ਦੇਈਏ ਕਿ ਇਹ ਸਾਰਾ ਮਾਮਲਾ 25 ਅਕਤੂਬਰ ਨੂੰ ਚੋਹਲਾ ਸਾਹਿਬ ਦੇ ਵਸਨੀਕ ਪੈਟਰੋਲ ਪੰਪ ਦੇ ਮਾਲਕ ਜਗਜੀਤ ਸਿੰਘ ਨੂੰ ਗੈਂਗਸਟਰ ਵਲੋ ਫੋਨ ਕਰ ਕੇ ਇੱਕ ਕਰੋੜ ਰੁਪਏ ਦੀ ਫਿਰੌਤੀ ਮੰਗਣ ਨਾਲ ਜੁੜਿਆ ਹੋਇਆ ਹੈ।

 

 

ਪੈਟਰੋਲ ਪੰਪ ਮਾਲਕ ‘ਤੇ ਰਾਤ ਦੇ ਸਮੇਂ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਨੇ ਗੋਲੀਆਂ ਚਲਾਈਆਂ ਸਨ, ਹਾਲਾਂਕਿ ਇਸ ਦੌਰਾਨ  ਕਿਸੇ ਵੀ ਵੀ ਕੋਈ ਨੁਕਸਾਨ ਨਹੀਂ ਹੋਇਆ ਸੀ। ਇਸ ਤੋਂ ਬਾਅਦ ਗੈਂਗਸਟਰ ਲਖਬੀਰ ਸਿੰਘ ਲੰਡਾ ਨਿਵਾਸੀ ਹਰੀਕੇ ਤੇ ਉਸ ਦੇ ਸਾਥੀ ਸਤਨਾਮ ਸਿੰਘ ਨਿਵਾਸੀ ਨੌਸ਼ਹਿਰਾ ਪਨੂੰਆਂ ਸਣੇ ਥਾਣਾ ਚੋਹਲਾ ਸਾਹਿਬ ’ਚ ਤਿੰਨ ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ।

 ਹੋਰ ਵੀ ਪੜ੍ਹੋ:  ਬੈਰੀਕੇਡ ਹਟਣ ਤੋਂ ਬਾਅਦ ਰਾਹੁਲ ਗਾਂਧੀ ਦਾ ਟਵੀਟ, ਜਲਦ ਹੀ ਹਟਣਗੇ ਕਿਸਾਨ ਵਿਰੋਧੀ ਤਿੰਨ ਕਾਲੇ ਕਾਨੂੰਨ'  

ਮਾਮਲਾ ਦਰਜ ਹੋਣ ਤੋਂ ਬਾਅਦ ਪੁਲਿਸ ਨੇ ਲੰਡਾ ਦੇ ਪਰਿਵਾਰਕ ਮੈਂਬਰਾਂ ਤੋਂ ਵੀ ਪੁੱਛ-ਗਿੱਛ ਕੀਤੀ ਸੀ। ਉੱਥੇ ਹੀ ਪੁਲਿਸ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

 ਹੋਰ ਵੀ ਪੜ੍ਹੋ: ਲੋਕ ਮਿੱਟੀ ਦੇ ਦੀਵੇ ਖਰੀਦਣ ਦੀ ਬਜਾਏ ਖਰੀਦ ਰਹੇ ਨੇ China Made ਦੀਵੇ