BJP ਆਗੂ ਮੀਨਾਕਸ਼ੀ ਲੇਖੀ ਦਾ ਬਿਆਨ, 'ਪੰਜਾਬ 'ਚ BJP ਦੀ ਸਰਕਾਰ ਬਣਨ ਦਾ ਇਹੀ ਸਹੀ ਸਮਾਂ’

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੰਡੀਗੜ੍ਹ ਪਹੁੰਚੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਕਿਹਾ ਕਿ ਹੈ ਕਿ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਦਾ ਇਹੀ ਸਹੀ ਸਮਾਂ ਹੈ। ਉ

Meenakshi Lekhi

ਚੰਡੀਗੜ੍ਹ (ਅਮਨਪ੍ਰੀਤ ਕੌਰ): ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਭਾਜਪਾ ਵਲੋਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ। ਇਸ ਦੇ ਲਈ ਚੰਡੀਗੜ੍ਹ ਪਹੁੰਚੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਕਿਹਾ ਕਿ ਹੈ ਕਿ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ਦਾ ਇਹੀ ਸਹੀ ਸਮਾਂ ਹੈ।

ਹੋਰ ਪੜ੍ਹੋ: ਬਾਨੀ ਅਤੇ ਸ਼ਿਵੇ ਦੀ ਕਹਾਣੀ ਨੂੰ ਪਰਿਭਾਸ਼ਿਤ ਕਰਦੀ ਫਿਲਮ Qismat 2 ਅੱਜ ZEE5 'ਤੇ ਹੋਵੇਗੀ ਸਟ੍ਰੀਮ

ਉਹਨਾਂ ਕਿਹਾ ਕਿ ਪਹਿਲਾਂ ਸਾਨੂੰ ਅਕਾਲੀ ਦਲ ਨਾਲ ਚੱਲਣਾ ਪੈਂਦਾ ਸੀ ਪਰ ਹੁਣ ਗਠਜੋੜ ਟੁੱਟਿਆ ਹੈ ਤਾਂ ਸਾਨੂੰ ਇਸ ਦਾ ਲਾਭ ਵੀ ਮਿਲੇਗਾ। ਭਾਜਪਾ ਵਰਕਰਾਂ ਵਿਚ ਵੀ ਖੁਸ਼ੀ ਹੈ। ਕੇਂਦਰੀ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕ ਸਾਨੂੰ ਜ਼ਰੂਰ ਸਵੀਕਾਰ ਕਰਨਗੇ।

ਹੋਰ ਪੜ੍ਹੋ: 1984 ਸਿੱਖ ਕਤਲੇਆਮ ਦੇ ਆਰੋਪੀ ਜਗਦੀਸ਼ ਟਾਈਟਲਰ ਨੂੰ ਦਿੱਲੀ ਕਾਂਗਰਸ ਕਮੇਟੀ 'ਚ ਦਿੱਤੀ ਥਾਂ

ਖੇਤੀ ਕਾਨੂੰਨਾਂ ਵਿਰੁੱਧ ਰੋਸ ਬਾਰੇ ਬੋਲਦਿਆਂ ਉਹਨਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਘਰ ਰੁਕੇ ਹੋਏ ਹਨ ਅਤੇ ਦੁਕਾਨਾਂ ਬੰਦ ਹਨ, ਕੰਮ ਰੁਕੇ ਹੋਏ ਹਨ, ਉਹਨਾਂ ਵਿਚ ਵੀ ਕਾਫੀ ਰੋਸ ਹੈ। ਜਦੋਂ ਮੀਨਾਕਸ਼ੀ ਲੇਖੀ ਨੂੰ ਉਹਨਾਂ ਵਲੋਂ ਕਿਸਾਨਾਂ ਨੂੰ 'ਗੁੰਡੇ' ਕਹਿਣ ਵਾਲੇ ਬਿਆਨ ਸਬੰਧੀ ਸਵਾਲ ਕੀਤਾ ਗਿਆ ਤਾਂ ਉਹ ਜਵਾਬ ਦੇਣ ਤੋਂ ਬਚਦੇ ਨਜ਼ਰ ਆਏ ਤੇ ਉੱਥੋਂ ਚਲੇ ਗਏ।

ਹੋਰ ਪੜ੍ਹੋ: ਲਲਿਤਪੁਰ ਵਿਖੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਪ੍ਰਿਯੰਕਾ ਗਾਂਧੀ

ਦੱਸ ਦਈਏ ਕਿ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨੇ ਕਿਸਾਨ ਅੰਦੋਲਨ ਵਿਚ ਸ਼ਾਮਲ ਪ੍ਰਦਰਸ਼ਨਕਾਰੀਆਂ ਲਈ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਸੀ। ਕੁਝ ਮਹੀਨੇ ਪਹਿਲਾਂ ਸੰਸਦ ਵਿਚ ਇਕ ਸਵਾਲ ਦੇ ਜਵਾਬ ਵਿਚ ਮੀਨਾਕਸ਼ੀ ਲੇਖੀ ਨੇ ਕਿਸਾਨਾਂ ਨੂੰ ਮਵਾਲੀ (ਗੁੰਡੇ) ਕਿਹਾ ਸੀ, ਜਿਸ ਨੂੰ ਲੈ ਕੇ ਉਹਨਾਂ ਦਾ ਕਾਫੀ ਵਿਰੋਧ ਵੀ ਕੀਤਾ ਗਿਆ।