ਸੁਖਬੀਰ ਬਾਦਲ ਦੀ ਰੈਲੀ ਦੌਰਾਨ ਵਾਪਰਿਆ ਦਰਦਨਾਕ ਹਾਦਸਾ, ਕਾਰ ਦੀ ਚਪੇਟ 'ਚ ਨੌਜਵਾਨ, ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਪੋਸਟਮਾਰਟਮ ਲਈ ਭੇਜਿਆ

photo

 

ਅੰਮ੍ਰਿਤਸਰ: ਅੰਮ੍ਰਿਤਸਰ ਦੇ ਮਸ਼ਹੂਰ ਇੰਡੀਆ ਗੇਟ ਤੋਂ ਲੈ ਕੇ ਅਟਾਰੀ ਸਰਹੱਦ ਤਕ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਇਕ ਮੋਟਰਸਾਈਕਲ ਰੈਲੀ ਕੱਢੀ ਗਈ। ਇਹ ਰੈਲੀ ਸ਼੍ਰੋਮਣੀ ਅਕਾਲੀ ਦਲ ਵਲੋਂ ਬੀਐਸਐਫ ਦਾ ਦਾਇਰਾ ਵਧਾਉਣ ਦੇ ਵਿਰੋਧ ਵਿੱਚ ਕੱਢੀ ਗਈ।

 

ਹੋਰ ਵੀ ਪੜ੍ਹੋ:  ਸੁਪਰਸਟਾਰ ਪੁਨੀਤ ਰਾਜਕੁਮਾਰ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ  

ਰੈਲੀ ਦੌਰਾਨ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਇਸ ਹਾਦਸੇ 'ਚ ਇਕ ਨੌਜਵਾਨ ਦੀ ਮੌਤ ਹੋ ਗਈ। ਪੁਲਿਸ ਵਲੋਂ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ ਅਤੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

 

 ਹੋਰ ਵੀ ਪੜ੍ਹੋ: ਕੈਨੇਡਾ ਬੈਠੇ ਗੈਂਗਸਟਰ ਲਖਬੀਰ ਲੰਡਾ ਨੇ ਫੇਸਬੁੱਕ ‘ਤੇ ਪੋਸਟ ਪਾ ਕੇ ਪੰਜਾਬ ਪੁਲਿਸ ਨੂੰ ਦਿੱਤੀ ਧਮਕੀ

ਇੱਥੇ ਇਹ ਜ਼ਿਕਰਯੋਗ ਹੈ ਕਿ ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਲੀਡਰ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ ਅਤੇ ਅਨਿਲ ਜੋਸ਼ੀ ਵੀ ਮੌਕੇ 'ਤੇ ਮੌਜੂਦ ਸਨ। ਅਟਾਰੀ ਵੱਲ ਨੂੰ ਜਾਣ ਵਾਲੀਆਂ ਦੋਹਾਂ ਸੜਕਾਂ ਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਰਵੀਂ ਰੈਲੀ ਕੱਢੀ ਜਾ ਰਹੀ ਸੀ ਜਿਸ ਦੌਰਾਨ ਇਹ ਹਾਦਸਾ ਵਾਪਰ ਗਿਆ।

 

 

 ਹੋਰ ਵੀ ਪੜ੍ਹੋ:  ਇਟਲੀ ਦੇ ਰਾਸ਼ਟਰਪਤੀ ਨੇ ਕਿਸਾਨ ਦੀ ਧੀ ਨੂੰ ਕੀਤਾ ਸਨਮਾਨਿਤ, 13 ਸਾਲਾਂ ਤੋਂ ਕਰ ਰਹੀ ਕਲਾਸ 'ਚੋ ਟਾਪ