Jalandhar wine shop: ਜਲੰਧਰ 'ਚ ਵਾਈਨ ਸ਼ਾਪ 'ਚ 1.37 ਲੱਖ ਰੁਪਏ ਦੀ ਹੋਈ ਲੁੱਟ, CCTV 'ਚ ਕੈਦ ਹੋਈ ਘਟਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Jalandhar wine shop: ਪੁਲਿਸ ਨੇ ਅਣਪਛਾਤੇ ਦੋਸ਼ੀਆਂ ਖਿਲਾਫ਼ ਮਾਮਲਾ ਕੀਤਾ ਦਰਜ

Jalandhar wine shop

 

 Jalandhar wine shop:ਜਲੰਧਰ ਦੇ ਵਰਕਸ਼ਾਪ ਚੌਕ ਨੇੜੇ ਇਕ ਵਾਈਨ ਸ਼ਾਪ ਤੋਂ ਦੋ ਲੁਟੇਰਿਆਂ ਨੇ ਬੰਦੂਕ ਦੀ ਨੋਕ 'ਤੇ ਕਰੀਬ 1.37 ਲੱਖ ਰੁਪਏ ਲੁੱਟ ਲਏ। ਇਸ ਮਾਮਲੇ ਵਿਚ ਥਾਣਾ ਡਿਵੀਜ਼ਨ ਨੰਬਰ 2 ਦੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿਤੀ ਹੈ। ਪੁਲਿਸ ਨੇ ਵਾਈਨ ਸ਼ਾਪ ਵਿਚ ਲੱਗੇ ਸੀਸੀਟੀਵੀ ਫੁਟੇਜ ਕਬਜ਼ੇ ਵਿਚ ਲੈ ਲਈ ਹੈ। ਪੁਲਿਸ ਨੇ ਸੋਮਵਾਰ ਨੂੰ ਅਣਪਛਾਤੇ ਦੋਸ਼ੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ।

ਇਹ ਵੀ ਪੜ੍ਹੋ:Rahul Gandhi in field: ਸਿਰ 'ਤੇ ਸਾਫਾ ਬੰਨ੍ਹ ਤੇ ਹੱਥ 'ਚ ਦਾਤੀ ਫੜ ਖੇਤਾਂ 'ਚ ਪਹੁੰਚੇ ਰਾਹੁਲ ਗਾਂਧੀ, ਕੀਤੀ ਝੋਨੇ ਦੀ ਵਾਢੀ

ਵਾਈਨ ਸ਼ਾਪ 'ਤੇ ਕੰਮ ਕਰਦੇ ਰਾਜ ਕੁਮਾਰ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਬੀਤੀ ਰਾਤ ਵੀ ਵਾਈਨ ਸ਼ਾਪ 'ਤੇ ਮੌਜੂਦ ਸੀ | ਇਸ ਦੌਰਾਨ ਬਾਂਦਰ ਮੂੰਹ ਬੰਨ੍ਹੇ ਦੋ ਲੁਟੇਰੇ ਕਾਲੇ ਰੰਗ ਦੀ ਸਪਲੈਂਡਰ ਬਾਈਕ 'ਤੇ ਸਵਾਰ ਹੋ ਕੇ ਆਏ। ਆਉਂਦਿਆਂ ਹੀ ਉਨ੍ਹਾਂ ਨੇ ਆਪਣੀ ਬੰਦੂਕ ਕੱਢ ਕੇ ਉਸ ਨੂੰ ਡਰਾ ਦਿਤਾ। ਇਸ ਤੋਂ ਬਾਅਦ ਉਹ ਪਿੱਛੇ ਹਟ ਗਿਆ। ਲੁਟੇਰੇ ਬੈਗ ਵਿਚ ਰੱਖੇ ਕਰੀਬ 1.37 ਲੱਖ ਰੁਪਏ ਲੈ ਕੇ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ: Bathinda Murder Case: ਬਠਿੰਡਾ 'ਚ ਵਪਾਰੀ ਹਰਜਿੰਦਰ ਸਿੰਘ ਜੌਹਲ ਨੂੰ ਗੋਲੀ ਮਾਰਨ ਵਾਲਿਆਂ ਦੀਆਂ ਤਸਵੀਰਾਂ ਜਾਰੀ  

ਮੌਕੇ 'ਤੇ ਪਹੁੰਚੇ ਜਾਂਚ ਅਧਿਕਾਰੀ ਏ.ਐਸ.ਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਉਹ ਜਾਂਚ ਲਈ ਮੌਕੇ 'ਤੇ ਪਹੁੰਚੇ। ਫਿਲਹਾਲ ਸੀਸੀਟੀਵੀ ਦੇ ਆਧਾਰ 'ਤੇ ਦੋਸ਼ੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਕਤ ਮੁਲਜ਼ਮ ਚੋਰੀ ਕਰਨ ਤੋਂ ਬਾਅਦ ਵਰਕਸ਼ਾਪ ਚੌਕ ਵਿੱਚ ਆਏ ਸਨ। ਇਸ ਤੋਂ ਬਾਅਦ ਉਹ ਕਿੱਥੇ ਗਿਆ, ਜਾਂਚ ਜਾਰੀ ਹੈ।