Punjab Against Drugs: ਫਿਰੋਜ਼ਪੁਰ ਵਿਚ ਨਸ਼ਾ ਤਸਕਰ ਗੁਰਤੇਜ ਸਿੰਘ ਦੀ 81 ਲੱਖ ਦੀ ਜਾਇਦਾਦ ਜ਼ਬਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

 ਘਰ ਬਾਹਰ ਚਿਪਕਾਏ ਪੋਸਟਰ 

Punjab Against Drugs: 81 lakh property of drug trafficker Gurtej Singh seized in Ferozepur

Punjab Against Drugs:  - ਫ਼ਿਰੋਜ਼ਪੁਰ ਵਿਚ ਇੱਕ ਹੋਰ ਨਸ਼ਾ ਤਸਕਰ ਦੀ 81 ਲੱਖ 73 ਹਜ਼ਾਰ 843 ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ। ਆਰਿਫ਼ ਥਾਣਾ ਅਧੀਨ ਪੈਂਦੇ ਪਿੰਡ ਨਿਜ਼ਾਮਵਾਲਾ ਕਲਾਂ ਦੇ ਰਹਿਣ ਵਾਲੇ ਨਸ਼ਾ ਤਸਕਰ ਗੁਰਤੇਜ ਸਿੰਘ ਦੀ 53 ਕਨਾਲ 16 ਮਰਲੇ ਜ਼ਮੀਨ ਅਤੇ ਮਕਾਨ ਪੁਲਿਸ ਪ੍ਰਸ਼ਾਸਨ ਵੱਲੋਂ ਕਾਨੂੰਨੀ ਕਾਰਵਾਈ ਤੋਂ ਬਾਅਦ ਜ਼ਬਤ ਕਰ ਲਏ ਗਏ ਹਨ। 

ਦੋਸ਼ੀ ਤਸਕਰ ਦੀ ਜਾਇਦਾਦ ਉਸ ਦੀ ਆਮਦਨ ਤੋਂ ਕਿਤੇ ਵੱਧ ਹੈ। ਸ਼ੱਕ ਜਤਾਇਆ ਜਾ ਰਿਹਾ ਸੀ ਕਿ ਇਹ ਜਾਇਦਾਦ ਨਸ਼ਾ ਤਸਕਰ ਨੇ ਨਸ਼ਾ ਤਸਕਰੀ ਤੋਂ ਹੋਣ ਵਾਲੀ ਆਮਦਨ ਤੋਂ ਬਣਾਈ ਸੀ। ਫ਼ਿਰੋਜ਼ਪੁਰ ਵਿਚ ਨਸ਼ਾ ਤਸਕਰਾਂ ਖ਼ਿਲਾਫ਼ ਇਹ ਕਾਰਵਾਈ ਐਸ.ਸੀ.ਇਨਵੈਸਟੀਗੇਸ਼ਨ ਰਣਧੀਰ ਕੁਮਾਰ ਦੀ ਅਗਵਾਈ ਵਿੱਚ ਚੱਲ ਰਹੀ ਹੈ।  

2023 ਵਿਚ ਹੁਣ ਤੱਕ ਫ਼ਿਰੋਜ਼ਪੁਰ ਦੇ ਨਸ਼ਾ ਤਸਕਰਾਂ ਦੀ 10 ਕਰੋੜ 46 ਲੱਖ ਰੁਪਏ ਤੋਂ ਵੱਧ ਦੀ ਜਾਇਦਾਦ ਜ਼ਬਤ ਕੀਤੀ ਜਾ ਚੁੱਕੀ ਹੈ। ਇਨ੍ਹਾਂ ਜਾਇਦਾਦਾਂ ਵਿਚ ਘਰ, ਖੇਤ, ਕਾਰਾਂ, ਵਪਾਰਕ ਅਦਾਰੇ ਅਤੇ ਬੈਂਕਾਂ ਵਿੱਚ ਜਮ੍ਹਾ ਨਕਦੀ ਸ਼ਾਮਲ ਹੈ। ਇਸ ਨਿਯਮ ਤਹਿਤ ਹੁਣ ਨਸ਼ਾ ਤਸਕਰ ਨਾ ਤਾਂ ਆਪਣੀ ਜਾਇਦਾਦ ਵੇਚ ਸਕਣਗੇ ਅਤੇ ਨਾ ਹੀ ਕਿਸੇ ਹੋਰ ਨੂੰ ਟਰਾਂਸਫਰ ਕਰ ਸਕਣਗੇ। 

ਜ਼ਿਲ੍ਹੇ ਵਿਚ ਹੁਣ ਤੱਕ 15 ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ, ਜਦਕਿ 9 ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਦੀ ਕਾਰਵਾਈ ਜਾਰੀ ਹੈ।15 ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕਰਨ ਲਈ ਫਾਈਲ ਰਸਮੀ ਪ੍ਰਵਾਨਗੀ ਲਈ ਦਿੱਲੀ ਭੇਜ ਦਿੱਤੀ ਗਈ ਹੈ। ਪੁਲਿਸ ਅਧਿਕਾਰੀਆਂ ਅਨੁਸਾਰ ਨਸ਼ਾ ਤਸਕਰਾਂ ਦੀਆਂ ਚੱਲ-ਅਚੱਲ ਜਾਇਦਾਦਾਂ ਜ਼ਬਤ ਕਰ ਲਈਆਂ ਗਈਆਂ ਹਨ। ਉਹ ਹੁਣ ਜ਼ਬਤ ਕੀਤੀਆਂ ਜਾਇਦਾਦਾਂ ਨੂੰ ਨਹੀਂ ਵੇਚ ਸਕਦਾ। ਨਾ ਹੀ ਇਸ ਨੂੰ ਕਿਸੇ ਹੋਰ ਦੇ ਨਾਂ 'ਤੇ ਟਰਾਂਸਫ਼ਰ ਕੀਤਾ ਜਾ ਸਕਦਾ ਹੈ।  

(For more news apart from Punjab Against Drugs News IN Punjabi, stay tuned to Rozana Spokesman)