Teaser of debate of Nov 1st released: ਆਮ ਆਦਮੀ ਪਾਰਟੀ ਦੇ ਅਧਿਕਾਰਤ ਹੈਂਡਲ ਤੋਂ 1 ਨਵੰਬਰ ਦੀ ਬਹਿਸ ਦਾ ਟੀਜ਼ਰ ਜਾਰੀ
Teaser of debate of Nov 1st released: ਮੈਂ ਪੰਜਾਬ ਬੋਲਦਾ ਹਾਂ ਦਾ ਵੀਡੀਓ ਜਾਰੀ
Teaser of debate of Nov 1st released: ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ 1 ਨਵੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਅਤੇ ਵਿਰੋਧੀ ਪਾਰਟੀਆਂ ਦੇ ਆਗੂਆਂ ਵਿਚਾਲੇ ਪੰਜਾਬ ਦੇ ਭਖਦੇ ਮੁੱਦਿਆਂ 'ਤੇ ਹੋਣ ਵਾਲੀ ਬਹਿਸ ਨੂੰ ਲੈ ਕੇ ਆਮ ਆਦਮੀ ਪਾਰਟੀ ਕਾਫੀ ਉਤਸੁਕ ਹੈ। ਐਤਵਾਰ ਨੂੰ ਪਾਰਟੀ ਹੈੱਡਕੁਆਰਟਰ ਤੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 1 ਨਵੰਬਰ ਪੰਜਾਬ ਦਾ ਦਿਨ ਹੈ। ਉਸ ਦਿਨ ਪੰਜਾਬ ਦੇ ਸਾਰੇ ਮੁੱਦਿਆਂ 'ਤੇ ਡੂੰਘੀ ਅਤੇ ਵਿਸਥਾਰਪੂਰਵਕ ਚਰਚਾ ਹੋਵੇਗੀ। ਮਾਨ ਨੇ ਕਿਹਾ ਕਿ ਅਸੀਂ ਵਿਰੋਧੀ ਧਿਰ ਨਾਲ ਸਿਰਫ਼ ਐਸਵਾਈਐਲ 'ਤੇ ਨਹੀਂ ਬਲਕਿ ਪੰਜਾਬ ਦੇ ਸਾਰੇ ਮੁੱਦਿਆਂ 'ਤੇ ਬਹਿਸ ਕਰਨਾ ਚਾਹੁੰਦੇ ਹਾਂ।
ਉਨ੍ਹਾਂ ਕਿਹਾ ਕਿ 1 ਨਵੰਬਰ 1966 ਨੂੰ ਪੰਜਾਬ ਦੀ ਸਥਾਪਨਾ ਤੋਂ ਲੈ ਕੇ ਹੁਣ ਤੱਕ ਪੰਜਾਬ ਲਈ ਇਹ ਬਹਿਸ ਹੋਣੀ ਬਹੁਤ ਜ਼ਰੂਰੀ ਹੈ ਕਿ ਪੰਜਾਬ ਦੀ ਖੇਤੀ ਕਿਸ ਤਰ੍ਹਾਂ ਵਿਗੜ ਗਈ ਹੈ ਅਤੇ ਕਿਵੇਂ ਖੇਤੀ ਘਾਟੇ ਦਾ ਧੰਦਾ ਬਣ ਗਈ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਪਾਣੀ ਦੀ ਸਮੱਸਿਆ ਨਾਲ ਜੂਝ ਰਿਹਾ ਹੈ, ਇਸ ਲਈ ਅਸੀਂ ਪਾਣੀਆਂ ਦੇ ਮੁੱਦੇ 'ਤੇ ਵੀ ਚਰਚਾ ਕਰਾਂਗੇ ਕਿ ਕਿਵੇਂ ਪੰਜਾਬ ਦਾ ਪਾਣੀ ਲੁੱਟਿਆ ਗਿਆ। ਇਸ ਤੋਂ ਇਲਾਵਾ ਨਸ਼ਿਆਂ ਦੀ ਸਮੱਸਿਆ ਬਾਰੇ ਵੀ ਵਿਸਥਾਰ ਨਾਲ ਚਰਚਾ ਕਰਾਂਗੇ ਕਿ ਕਿਵੇਂ ਪੰਜਾਬ ਵਿਚ ਡਰੱਗ ਮਾਫੀਆ ਭਾਰੂ ਹੋ ਗਿਆ ਅਤੇ ਨੌਜਵਾਨਾਂ ਨੂੰ ਨਸ਼ੇ ਦੇ ਜਾਲ ਵਿਚ ਕਿਵੇਂ ਫਸਾਇਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਤਾਂ ਨਸ਼ਾ ਪੈਦਾ ਕਰਨ ਵਾਲਾ ਸੂਬਾ ਸੀ ਪਰ ਜਲਦੀ ਹੀ ਇਹ ਸਭ ਤੋਂ ਵੱਧ ਨਸ਼ਾ ਖਪਤ ਕਰਨ ਵਾਲਾ ਸੂਬਾ ਬਣ ਗਿਆ ਹੈ।
ਮਾਨ ਨੇ ਕਿਹਾ ਕਿ ਅੱਜ ਪੰਜਾਬ ਦੇ ਨੌਜਵਾਨ ਵੱਡੀ ਗਿਣਤੀ ਵਿੱਚ ਵਿਦੇਸ਼ਾਂ ਨੂੰ ਜਾ ਰਹੇ ਹਨ। ਆਖ਼ਰ ਕਿਹੜੀ ਮਜਬੂਰੀ ਹੈ ਕਿ ਉਨ੍ਹਾਂ ਨੂੰ ਆਪਣਾ ਦੇਸ਼ ਛੱਡ ਕੇ ਵਿਦੇਸ਼ ਜਾਣਾ ਪਿਆ? ਅਸੀਂ ਇਸ ਬਾਰੇ ਵੀ ਚਰਚਾ ਕਰਾਂਗੇ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਹਰ ਰੋਜ਼ ਸਰਕਾਰ 'ਤੇ ਹਮਲਾ ਕਰਨ ਲਈ ਕੋਈ ਨਾ ਕੋਈ ਨਵੀਂ ਗੱਲ ਲੈ ਕੇ ਆਉਂਦੀਆਂ ਹਨ, ਜਿਸ ਕਾਰਨ ਕਾਫੀ ਸਮਾਂ ਬਰਬਾਦ ਹੁੰਦਾ ਹੈ, ਇਸ ਲਈ ਅਸੀਂ ਸੋਚਿਆ ਕਿ ਹਰ ਰੋਜ਼ ਝਗੜਾ ਕਰਨ ਦੀ ਬਜਾਏ ਪੰਜਾਬ ਦੇ ਮੁੱਦਿਆਂ 'ਤੇ ਖੁੱਲ੍ਹ ਕੇ ਬੋਲਣਾ ਹੀ ਬਿਹਤਰ ਹੈ। ਬਹਿਸ ਹੋਣੀ ਚਾਹੀਦੀ ਹੈ ਤਾਂ ਜੋ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਲੋਕਾਂ ਦੇ ਸਾਹਮਣੇ ਆ ਜਾਵੇ।