ਮੁਅੱਤਲ ਡੀ.ਆਈ.ਜੀ. ਭੁੱਲਰ ਦੇ ਕਰੀਬੀ ਕ੍ਰਿਸ਼ਨੂ ਸ਼ਾਰਦਾ ਦਾ ਸੀ.ਬੀ.ਆਈ.ਨੂੰ ਮਿਲਿਆ 9 ਦਿਨਾਂ ਦਾ ਰਿਮਾਂਡ
ਰਿਮਾਂਡ ਦੌਰਾਨ ਕ੍ਰਿਸ਼ਨੂ ਤੋਂ ਸੀ.ਬੀ.ਆਈ. ਰਿਸ਼ਵਤ ਮਾਮਲੇ ’ਚ ਕਰੇਗੀ ਪੁੱਛਗਿੱਛ
ਚੰਡੀਗੜ੍ਹ : ਰੋਪੜ ਰੇਂਜ ਦੇ ਡੀ.ਆਈ.ਜੀ. ਰਹੇ ਹਰਚਰਨ ਸਿੰਘ ਭੁੱਲਰ ਨੂੰ ਸੀ.ਬੀ.ਆਈ.ਵੱਲੋਂ ਰਿਸ਼ਵਤ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਦੇ ਕਰੀਬੀ ਕ੍ਰਿਸ਼ਨੂ ਸ਼ਾਰਦਾ ਨੂੰ ਵੀ ਸੀਬੀਆਈ ਨੇ ਗ੍ਰਿਫ਼ਤਾਰ ਕੀਤਾ ਸੀ। ਉਸ ਮਾਮਲੇ ਵਿੱਚ ਅੱਜ ਸੀ.ਬੀ.ਆਈ. ਵੱਲੋਂ ਕ੍ਰਿਸ਼ਨੂ ਨੂੰ ਕੋਰਟ ਵਿੱਚ ਪੇਸ਼ ਕੀਤਾ ਗਿਆ ਅਤੇ ਉਸ ਦੇ 12 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਗਈ, ਪਰ ਅਦਾਲਤ ਨੇ ਕ੍ਰਿਸ਼ਨੂ ਨੂੰ 9 ਦਿਨਾਂ ਦੇ ਸੀਬੀਆਈ ਰਿਮਾਂਡ ’ਤੇ ਭੇਜ ਦਿੱਤਾ ਹੈ। ਰਿਮਾਂਡ ਦੌਰਾਨ ਸੀ.ਬੀ.ਆਈ. ਵੱਲੋਂ ਵਿਚੋਲੀਏ ਕ੍ਰਿਸ਼ਨੂ ਤੋਂ ਰਿਸ਼ਵਤ ਮਾਮਲੇ ’ਚ ਪੁੱਛਗਿੱਛ ਕੀਤੀ ਜਾਵੇਗੀ।
ਪੁੱਛਗਿੱਛ ਦੌਰਾਨ ਇਸ ਮਾਮਲੇ ’ਚ ਕਈ ਵੱਡੇ ਅਫ਼ਸਰਾਂ ਦੇ ਨਾਮ ਸਾਹਮਣੇ ਆਉਣ ਦੀ ਸੰਭਾਵਨਾ ਹੈ। ਸੀ.ਬੀ.ਆਈ. ਰਿਮਾਂਡ ਰਾਹੀਂ ਉਸ ਤੋਂ ਕਈ ਰਾਜ਼ ਖੁਲਵਾਉਣਾ ਚਾਹੁੰਦੀ ਹੈ, ਜਿਸ ਨਾਲ ਰਿਸ਼ਵਤ ਮਾਮਲੇ ਨਾਲ ਜੁੜੇ ਹੋਰ ਵਿਅਕਤੀਆਂ ਨੂੰ ਬੇਨਕਾਬ ਕੀਤਾ ਜਾ ਸਕੇ। ਜ਼ਿਕਰਯੋਗ ਹੈ ਬੀਤੇ ਦਿਨੀਂ ਸੀ.ਬੀ.ਆਈ. ਵੱਲੋਂ ਰੋਪੜ ਰੇਂਜ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਿਸ ਤੋਂ ਬਾਅਦ ਸੀ.ਬੀ.ਆਈ. ਵੱਲੋਂ ਉਨ੍ਹਾਂ ਦੇ ਟਿਕਾਣਿਆਂ ਦੀ ਲਈ ਗਈ ਤਲਾਸ਼ੀ ਦੌਰਾਨ ਵੱਡੀ ਮਾਤਰਾ ਵਿਚ ਕੈਸ਼, ਸੋਨੇ-ਚਾਂਦੀ ਦੇ ਗਹਿਣੇ, ਲਗਜ਼ਰੀ ਘੜੀਆਂ ਅਤੇ ਮਹਿੰਗੀਆਂ ਕਾਰਾਂ ਸਮੇਤ ਹੋਰ ਬਹੁਤ ਕੁੱਝ ਬਰਾਮਦ ਹੋਇਆ ਕੀਤਾ ਗਿਆ ਸੀ।