‘ਆਪ’ ਨਾਲ ਸਬੰਧ ਰੱਖਣ ਵਾਲੇ ਨਿਤਿਨ ਨੰਦਾ ’ਤੇ ਗੋਲੀਆਂ ਚਲਾਈਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਵਿਆਹ ਸਮਾਗਮ ਦੌਰਾਨ ਬਹਿਸਬਾਜ਼ੀ ਮਗਰੋਂ ਹੋਇਆ ਹਮਲਾ

Shots fired at Nitin Nanda, who is associated with AAP

ਸ੍ਰੀ ਆਨੰਦਪੁਰ ਸਾਹਿਬ: ਆਮ ਆਦਮੀ ਪਾਰਟੀ ਦੇ ਨੇਤਾ ਨਿਤਿਨ ਨੰਦਾ 'ਤੇ ਹਮਲਾ ਕੀਤਾ ਗਿਆ ਹੈ। ਹਮਲੇ ਵਿੱਚ ਉਹ ਗੰਭੀਰ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਚੰਡੀਗੜ੍ਹ ਪੀਜੀਆਈ ਰੈਫਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 'ਆਪ' ਨੇਤਾ ਇੱਕ ਵਿਆਹ ਸਮਾਗਮ ਦੌਰਾਨ ਉਨ੍ਹਾਂ 'ਤੇ ਹਮਲਾ ਹੋਇਆ।

ਜਾਣਕਾਰੀ ਮੁਤਾਬਕ ਸ੍ਰੀ ਆਨੰਦਪੁਰ ਸਾਹਿਬ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਨੇਤਾ ਨਿਤਿਨ ਨੰਦਾ ਨੂੰ ਇੱਕ ਸਮਾਰੋਹ ਦੌਰਾਨ ਗੋਲੀ ਮਾਰ ਦਿੱਤੀ ਗਈ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ। ਗੋਲੀ ਲੱਗਣ ਨਾਲ ਉੱਥੇ ਮੌਜੂਦ ਲੋਕਾਂ ਵਿੱਚ ਹਫੜਾ-ਦਫੜੀ ਅਤੇ ਦਹਿਸ਼ਤ ਫੈਲ ਗਈ।

ਜ਼ਖਮੀ ਨਿਤਿਨ ਨੰਦਾ ਨੂੰ ਤੁਰੰਤ ਸਿਵਲ ਹਸਪਤਾਲ ਆਨੰਦਪੁਰ ਸਾਹਿਬ ਲਿਜਾਇਆ ਗਿਆ। ਸ਼ੁਰੂਆਤੀ ਇਲਾਜ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਚੰਡੀਗੜ੍ਹ ਪੀਜੀਆਈ ਰੈਫਰ ਕਰ ਦਿੱਤਾ। ਘਟਨਾ ਦੀ ਸੂਚਨਾ ਮਿਲਣ 'ਤੇ ਆਨੰਦਪੁਰ ਸਾਹਿਬ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਅਨੁਸਾਰ ਹਮਲਾਵਰਾਂ ਦੀ ਪਛਾਣ ਲਈ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ।