ਸੁਖਬੀਰ ਦੀ ਲੌਂਗੋਵਾਲ ਨੂੰ ਕਲੀਨ ਚਿੱਟ, ਸਿੱਧੂ 'ਤੇ ਸਾਧਿਆ ਨਿਸ਼ਾਨਾ
ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਇਸ ਸਮੇਂ ਅਪਣੀ ਪਾਕਿਸਤਾਨ...
ਚੰਡੀਗੜ੍ਹ (ਭਾਸ਼ਾ) : ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਇਸ ਸਮੇਂ ਅਪਣੀ ਪਾਕਿਸਤਾਨ ਫੇਰੀ ਨੂੰ ਲੈ ਕੇ ਵਿਵਾਦ ਵਿਚ ਘਿਰੇ ਹੋਏ ਹਨ। ਨਵਜੋਤ ਸਿੱਧੂ 'ਤੇ ਅਕਸਰ ਤਿੱਖੇ ਨਿਸ਼ਾਨੇ ਸਾਧਣ ਵਾਲੇ ਸੁਖਬੀਰ ਸਿੰਘ ਬਾਦਲ ਨੂੰ ਜਦੋਂ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਖ਼ਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਨਾਲ ਖਿਚਵਾਈ ਤਸਵੀਰ ਸਬੰਧੀ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਇਸ ਮਾਮਲੇ ਨੂੰ ਗੱਲਾਂ-ਗੱਲਾਂ ਵਿਚ ਹੀ ਗੋਲਮੋਲ ਕਰ ਦਿਤਾ ਪਰ ਨਵਜੋਤ ਸਿੱਧੂ ਦੀ ਤਸਵੀਰ 'ਤੇ ਉਨ੍ਹਾਂ ਭਾਰੀ ਇਤਰਾਜ਼ ਪ੍ਰਗਟਾਉਂਦਿਆਂ ਕਈ ਗੱਲਾਂ ਆਖ ਦਿਤੀਆਂ।
ਦਸ ਦਈਏ ਕਿ ਪੰਜਾਬ ਦੇ ਕੈਬਨਿਟ ਨਵਜੋਤ ਸਿੰਘ ਸਿੱਧੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਪਾਕਿਸਤਾਨੀ ਪ੍ਰਧਾਨ ਮੰਤਰੀ ਦੇ ਸੱਦੇ 'ਤੇ ਪਾਕਿਸਤਾਨ ਗਏ ਹੋਏ ਸਨ, ਜਿੱਥੇ ਕਰਤਾਰਪੁਰ ਲਾਂਘੇ ਦਾ ਨੀਂਹ ਪੱਥਰ ਰਖਿਆ ਗਿਆ ਹੈ। ਇਸ ਮੌਕੇ ਖ਼ਾਲਿਸਤਾਨੀ ਸਮਰਥਕ ਗੋਪਾਲ ਸਿੰਘ ਚਾਵਲਾ ਵੀ ਉਥੇ ਮੌਜੂਦ ਸੀ। ਜਿਸ ਦੀਆਂ ਤਸਵੀਰਾਂ ਇਨ੍ਹਾਂ ਦੋਵੇਂ ਆਗੂਆਂ ਨਾਲ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।
ਸੁਖਬੀਰ ਬਾਦਲ ਐਸਜੀਪੀਸੀ ਪ੍ਰਧਾਨ ਲੌਂਗੋਵਾਲ ਨੂੰ ਤਾਂ ਗੋਲ ਮੋਲ ਗੱਲਾਂ ਕਰਕੇ ਕਲੀਨ ਚਿੱਟ ਦੇ ਗਏ ਪਰ ਨਵਜੋਤ ਸਿੱਧੂ 'ਤੇ ਉਨ੍ਹਾਂ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰ ਦਿਤੇ। ਜਦਕਿ ਖਾਲਿਸਤਾਨੀ ਸਮਰਥਕ ਨਾਲ ਖਿਚਵਾਈਆਂ ਤਸਵੀਰਾਂ ਦੋਵੇਂ ਆਗੂਆਂ ਦੀਆਂ ਵਾਇਰਲ ਹੋਈਆਂ ਹਨ।