ਪਟਿਆਲਾ 'ਚ ਲੱਗਿਆ ਤੀਜਾ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲਾ
ਪੰਜਾਬ ਦੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਵਲੋਂ ਇਥੇ ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਫ਼ਲੈਗਸ਼ਿਪ ਪ੍ਰੋਗਰਾਮ...
ਚੰਡੀਗੜ੍ਹ (ਸਸਸ) : ਪੰਜਾਬ ਦੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਵਲੋਂ ਇਥੇ ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਫ਼ਲੈਗਸ਼ਿਪ ਪ੍ਰੋਗਰਾਮ 'ਘਰ-ਘਰ ਰੋਜ਼ਗਾਰ ਤੇ ਕਾਰੋਬਾਰ' ਤਹਿਤ ਲਗਾਏ ਗਏ ਤੀਜੇ ਰਾਜ ਪੱਧਰੀ ਮੈਗਾ ਰੋਜ਼ਗਾਰ ਮੇਲੇ ਮੌਕੇ ਰਾਜ ਭਰ 'ਚ ਪਿਛਲੇ 6 ਮਹੀਨਿਆਂ ਦੌਰਾਨ 18672 ਨੌਜਵਾਨਾਂ ਨੂੰ ਪ੍ਰਾਪਤ ਹੋਏ ਰੋਜ਼ਗਾਰ, ਸਵੈ ਰੋਜ਼ਗਾਰ ਤੇ ਕਾਰਬਾਰ ਦੇ ਨਿਯੁਕਤੀ ਪੱਤਰ ਅਤੇ ਪ੍ਰਮਾਣ ਪੱਤਰਾਂ ਦੀ ਵੰਡ ਕੀਤੀ ਗਈ।
ਇਸ ਮੌਕੇ ਭਾਵੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਜਿਨ੍ਹਾਂ ਦਾ 'ਘਰ-ਘਰ ਰੋਜ਼ਗਾਰ ਤੇ ਕਾਰੋਬਾਰ' ਸੁਪਨਮਈ ਪ੍ਰਾਜੈਕਟ ਹੈ, ਨੇ ਇਨ੍ਹਾਂ ਨੌਜਵਾਨਾਂ ਨੂੰ ਮਿਲ ਕੇ ਖ਼ੁਦ ਨਿਯੁਕਤੀ ਪੱਤਰ ਪ੍ਰਦਾਨ ਕਰਕੇ ਮੁਬਾਰਕਾਂ ਦੇਣੀਆਂ ਸਨ, ਪ੍ਰੰਤੂ ਉਨ੍ਹਾਂ ਦੀ ਸਿਹਤ ਠੀਕ ਨਾ ਹੋਣ ਕਰਕੇ ਪੰਜਾਬ ਦੇ ਸੀਨੀਅਰ ਕੈਬਨਿਟ ਵਜ਼ੀਰ ਸ੍ਰੀ ਬ੍ਰਹਮ ਮਹਿੰਦਰਾ ਨੇ ਇਹ ਰਸਮ ਨਿਭਾਈ।
ਉਨ੍ਹਾਂ ਦੇ ਨਾਲ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਰੁਜ਼ਗਾਰ ਉਤਪਤੀ ਤੇ ਤਕਨੀਕੀ ਸਿਖਲਾਈ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅਤੇ ਜਨ ਸਿਹਤ ਤੇ ਜਲ ਸਪਲਾਈ ਮੰਤਰੀ ਸ੍ਰੀਮਤੀ ਰਜੀਆ ਸੁਲਤਾਨਾ ਮੌਜੂਦ ਸਨ, ਜਿਨ੍ਹਾਂ ਨੇ ਸਾਂਝੇ ਤੌਰ 'ਤੇ ਮੁੱਖ ਮੰਤਰੀ ਦੀ ਤਰਫ਼ੋਂ ਇਨ੍ਹਾਂ ਨੌਜਵਾਨਾਂ ਨੂੰ ਮੁਬਾਰਕਬਾਦ ਦਿਤੀ।
ਇਸ ਮੌਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਤੋਂ ਪੁੱਜੇ ਨੌਜਵਾਨਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਇਨ੍ਹਾਂ ਨੌਜਵਾਨਾਂ ਨੂੰ ਇਸ ਨਵੀਂ ਸ਼ੁਰੂਆਤ ਲਈ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦਾ ਸੁਨੇਹਾ ਦਿਤਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਇੱਕ ਨੌਜਵਾਨਾਂ ਨੂੰ ਰੋਜ਼ਗਾਰ, ਕਾਰੋਬਾਰ ਤੇ ਸਵੈ ਰੋਜ਼ਗਾਰ ਦੇਣ ਦੀ ਅਪਣੀ ਵਚਨਬੱਧਤਾ ਹਰ ਹਾਲ ਪੂਰਾ ਕਰੇਗੀ।
ਸ੍ਰੀ ਮਹਿੰਦਰਾ ਨੇ ਦੱਸਿਆ ਕਿ ਸਰਕਾਰ ਅਗਲਾ ਨੌਕਰੀ ਮੇਲਾ ਉਨ੍ਹਾਂ ਲੋਕਾਂ ਲਈ ਲਾਏਗੀ ਜਿਨ੍ਹਾਂ ਕੋਲ ਕੋਈ ਹੁਨਰ ਜਾਂ ਲਾਜਮੀ ਸਿੱਖਿਆ ਨਹੀਂ ਹੈ, ਕਿਉਂਕਿ ਇਨ੍ਹਾਂ ਨੂੰ ਹੁਨਰਮੰਦ ਕਰਨ ਤੇ ਸਿੱਖਿਅਤ ਕਾਮੇ ਬਨਾਉਣ ਲਈ ਸਰਕਾਰ ਪਹਿਲਾਂ ਹੀ ਪ੍ਰੋਗਰਾਮ ਬਣਾ ਚੁੱਕੀ ਹੈ। ਉਨ੍ਹਾਂ ਨੇ ਪਿਛਲੇ 10-12 ਸਾਲਾਂ ਦੌਰਾਨ ਪੰਜਾਬ ਦੀ ਵਿਗੜੀ ਅਰਥ ਵਿਵਸਥਾ ਤੇ ਸਮਾਜਿਕ ਹਾਲਤ, ਜਿਸ ਕਰਕੇ ਰੋਜ਼ਗਾਰ ਠੱਪ ਹੋ ਚੁੱਕੇ ਸਨ, ਦਾ ਜਿਕਰ ਕਰਦਿਆਂ ਕਿਹਾ ਕਿ ਇਸ ਤੋਂ ਚਿੰਤਤ ਕੈਪਟਨ ਅਮਰਿੰਦਰ ਸਿੰਘ ਨੇ ਅਪਣੇ ਚੋਣ ਮੈਨੀਫੈਸਟੋ 'ਚ ਕਿਸਾਨਾਂ, ਗਰੀਬਾਂ ਤੇ ਨੌਜਵਾਨਾਂ ਦੀ ਭਲਾਈ ਦੇ ਪ੍ਰੋਗਰਾਮ ਸ਼ਾਮਲ ਕੀਤੇ ਸਨ
ਕਿਉਂਕਿ ਉਨ੍ਹਾਂ ਨੇ 306 ਡਾਕਟਰਾਂ, 215 ਸਪੈਸਲਿਸ਼ਟਾਂ, 151 ਲੈਬ ਤਕਨੀਸ਼ਨਾਂ ਤੇ 986 ਨਰਸਿੰਗ ਸਟਾਫ਼ ਦੀ ਭਰਤੀ ਕੀਤੀ ਹੈ ਜਦੋਂਕਿ ਹੋਰ ਵੀ ਭਰਤੀਆਂ ਜਾਰੀ ਹਨ। ਮੈਗਾ ਰੋਜ਼ਗਾਰ ਮੇਲੇ ਮੌਕੇ ਨੌਜਵਾਨਾਂ ਦੀ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਜੰਗਲਾਤ ਮੰਤਰੀ ਸ੍ਰੀ ਸਾਧੂ ਸਿੰਘ ਧਰਮਸੋਤ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੀ ਨੌਜਵਾਨੀ, ਕਿਸਾਨੀ ਤੇ ਉਦਯੋਗ ਨੂੰ ਤਕੜਾ ਕਰਨ ਦੇ ਲਏ ਸੁਪਨੇ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਦੇ ਭਵਿੱਖ ਮੁਖੀ ਪ੍ਰਾਜੈਕਟਾਂ ਤੋਂ ਜਾਣੂ ਕਰਵਾਇਆ।
ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਸ਼ੇਸ਼ ਪਹਿਲ ਕਦਮੀ ਤਹਿਤ ਪੰਜਾਬ ਭਰ 'ਚ ਲਗਾਏ ਜਾ ਰਹੇ ਇਨ੍ਹਾਂ ਰੋਜ਼ਗਾਰ ਮੇਲਿਆਂ ਤਹਿਤ ਸਰਕਾਰੀ ਤੇ ਗ਼ੈਰ ਸਰਕਾਰੀ ਖੇਤਰ 'ਚ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਵੈ ਰੋਜ਼ਗਾਰ ਲਈ ਕਰਜ਼ਿਆਂ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾ ਰਹੀ ਹੈ ਤਾਂ ਕਿ ਨੌਜਵਾਨੀ ਆਪਣੇ ਪੈਰਾ 'ਤੇ ਖੜ੍ਹੀ ਹੋ ਸਕੇ। ਉਨ੍ਹਾਂ ਦੱਸਿਆ ਕਿ ਹੁਣ ਜ਼ਿਲ੍ਹਿਆਂ 'ਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸਥਾਪਤ ਹੋ ਚੁੱਕੇ ਹਨ, ਜਿਸ ਨਾਲ ਨੌਜਵਾਨਾਂ ਨੂੰ ਖੱਜਲ ਖੁਆਰ ਨਹੀਂ ਹੋਣਾ ਪਵੇਗਾ ਤੇ ਨੌਕਰੀਆਂ ਦੇ ਮੌਕੇ ਆਨਲਾਇਨ ਰਜਿਸਟ੍ਰੇਸ਼ਨ ਜਰੀਏ ਪ੍ਰਾਪਤ ਹੋ ਸਕਣਗੇ।
ਉਨ੍ਹਾਂ ਦੱਸਿਆ ਕਿ ਅੱਜ ਦੇ ਇਸ ਮੇਲੇ 'ਚ 18672 ਨੂੰ ਨਿਯੁਕਤੀ ਪੱਤਰ ਵੰਡੇ ਗਏ ਹਨ, ਜਦੋਂਕਿ 34685 ਨੂੰ ਆਉਣ ਵਾਲੇ ਦਿਨਾਂ 'ਚ ਹੋਰ ਰੋਜ਼ਗਾਰ ਮਿਲਣਗੇ। ਰੋਜ਼ਗਾਰ ਉਤਪਤੀ ਮੰਤਰੀ ਨੇ ਸ਼ੋਸਲ ਮੀਡੀਆ 'ਤੇ ਇਨ੍ਹਾਂ ਅਫ਼ਵਾਹਾਂ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ 'ਚ ਘੱਟ ਤਨਖਾਹਾਂ ਵਾਲੀਆਂ ਨੌਕਰੀਆਂ ਮਿਲਦੀਆਂ ਹਨ ਨੂੰ ਗ਼ਲਤ ਦਸਦਿਆਂ ਕਿਹਾ ਕਿ ਉਹ ਇਸ ਗੱਲ ਦੇ ਗਵਾਹ ਹਨ ਕਿ ਇਨ੍ਹਾਂ ਮੇਲਿਆਂ 'ਚ ਸਵਾ ਲੱਖ ਰੁਪਏ ਤੋਂ 21 ਲੱਖ ਤੱਕ ਦੇ ਪੈਕੇਜ ਵਾਲੀਆਂ ਨੌਕਰੀਆਂ ਮਿਲੀਆਂ ਹਨ।
ਉਨ੍ਹਾਂ ਕਿਹਾ ਕਿ ਨੌਜਵਾਨਾਂ ਦਾ ਇਹ ਪਹਿਲਾ ਤਜਰਬਾ ਹੈ ਤੇ ਇਸ ਤੋਂ ਬਾਅਦ ਨੌਕਰੀਆਂ ਦੇ ਹੋਰ ਦਰਵਾਜੇ ਖੁਲ੍ਹਣਗੇ, ਕਿਉਂਕਿ ਉਨ੍ਹਾਂ ਦੀ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਰਕਾਰੀ ਤੇ ਗ਼ੈਰ ਸਰਕਾਰੀ ਖੇਤਰਾਂ ਨੂੰ ਮੈਨ ਪਾਵਰ ਪ੍ਰਦਾਨ ਕਰਨ ਲਈ ਇਕ ਪਲੈਟਫ਼ਾਰਮ ਮੁਹੱਈਆ ਕਰਵਾਇਆ ਹੈ। ਸ. ਚੰਨੀ ਨੇ ਜਲਦ ਸ਼ੁਰੂ ਕੀਤੇ ਜਾਣ ਵਾਲੇ ਪ੍ਰੋਗਰਾਮਾਂ ਬਾਰੇ ਦੱਸਿਆ ਕਿ ਸਰਕਾਰ ਵੱਲੋਂ ਨੌਜਵਾਨਾਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਆਈ.ਏ.ਐਸ., ਪੀ.ਸੀ.ਐਸ, ਫ਼ੌਜ ਆਦਿ ਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵੀ ਤਿਆਰ ਕੀਤਾ ਜਾਵੇਗਾ,
ਰੋਜ਼ਗਾਰ ਉਤਪਤੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਭਵਿੱਖਮੁਖੀ ਸੋਚ ਤਹਿਤ ਸ਼ੁਰੂ ਹੋਏ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਨੇ ਬਹੁਤ ਬੇਰੁਜ਼ਗਾਰਾਂ ਦਾ ਜੀਵਨ ਬਦਲ ਕੇ ਰੱਖ ਦਿੱਤਾ ਹੈ ਕਿ ਕਿਉਂਕਿ ਅਜਿਹੇ ਮੇਲਿਆਂ ਨਾਲ ਰੋਜ਼ਗਾਰ ਦੇ ਮੌਕੇ ਸਿੱਧੇ ਤੌਰ 'ਤੇ ਪ੍ਰਦਾਨ ਹੁੰਦੇ ਹਨ। ਉਨ੍ਹਾਂ ਨੇ ਇਸ ਮੌਕੇ ਪ੍ਰਸ਼ਾਸਨ ਵੱਲੋਂ ਕੀਤੀਆਂ ਗਈਆਂ ਤਿਆਰੀਆਂ 'ਤੇ ਤਸੱਲੀ ਦਾ ਇਜ਼ਹਾਰ ਕੀਤਾ। ਇਸ ਮੌਕੇ ਵਿਸ਼ੇਸ ਤੌਰ 'ਤੇ ਪੁੱਜੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਅਜਿਹੇ ਮੈਗਾ ਨੌਕਰੀ ਮੇਲੇ ਲਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਧਾਈ ਦੇ ਪਾਤਰ ਹਨ,
ਜਿਨ੍ਹਾਂ ਨੇ ਆਪਣੇ ਮੈਨੀਫੈਸਟੋ 'ਚ ਕੀਤੇ ਵਾਅਦੇ ਨੂੰ ਪੂਰਾ ਕਰ ਦਿਖਾਇਆ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਮਿਹਨਤ ਕਰਨ ਕਿਉਂਕਿ ਨੌਕਰੀ ਕੋਈ ਵੀ ਵੱਡੀ ਜਾਂ ਛੋਟੀ ਨਹੀਂ ਹੁੰਦੀ ਬਲਕਿ ਸਨਮਾਨਜਨਕ ਢੰਗ ਨਾਲ ਜੀਵਨ ਜੀਊਣ ਦਾ ਇੱਕ ਢੰਗ ਹੁੰਦੀ ਹੈ ਤੇ ਇਸ ਲਈ ਸਾਨੂੰ ਹੱੱਥੀਂ ਕੰਮ ਕਰਨ ਤੋਂ ਸ਼ਰਮ ਮਹਿਸੂਸ ਨਹੀਂ ਕਰਨੀ ਚਾਹੀਦੀ। ਸ. ਬਾਜਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸੋਚ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਅਤੇ ਅੱਜ ਬੇਰੁਜ਼ਗਾਰੀ ਦੇ ਆਲਮ 'ਚ ਜਿਊਂਦੇ ਨੌਜਵਾਨਾਂ ਨੂੰ ਆਸ ਦੀ ਕਿਰਨ ਵਿਖਾਈ ਦੇਣ ਲੱਗ ਪਈ ਹੈ।
ਜਨ ਸਿਹਤ ਤੇ ਜਲ ਸਪਲਾਈ ਵਿਭਾਗ ਦੀ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਇਸ ਮੈਗਾ ਰੋਜ਼ਗਾਰ ਮੇਲੇ ਮੌਕੇ ਨਵੇਂ ਭਰਤੀ ਹੋਏ ਜਨ ਸਿਹਤ ਤੇ ਜਲ ਸਪਲਾਈ ਵਿਭਾਗ ਦੇ ਜੂਨੀਅਰ ਇੰਜੀਨੀਅਰਾਂ ਨੂੰ ਸੱਦਾ ਦਿੱਤਾ ਕਿ ਉਹ ਪੰਜਾਬ ਵਾਸੀਆਂ ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ਼ੁੱਧ ਪਾਣੀ ਦੀ ਸਪਲਾਈ ਤੇ ਜਨ ਸਿਹਤ ਸਹੂਲਤਾ ਪ੍ਰਦਾਨ ਕਰਨ 'ਚ ਆਪਣਾ ਅਹਿਮ ਯੋਗਦਾਨ ਪਾਉਣ। ਉਨ੍ਹਾਂ ਸਮੂਹ ਨੌਕਰੀ ਪ੍ਰਾਪਤ ਕਰਨ ਵਾਲੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਸੱਦਾ ਦਿੱਤਾ ਕਿ ਉਹ ਨਵਾਂ ਪੰਜਾਬ ਸਿਰਜਣ 'ਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ਸਾਥ ਦੇਣ।
ਸ. ਹਰਿੰਦਰਪਾਲ ਸਿੰਘ ਹੈਰੀਮਾਨ, ਨਗਰ ਨਿਗਮ ਦੀ ਡਿਪਟੀ ਮੇਅਰ ਸ੍ਰੀਮਤੀ ਵਿੰਨੀ ਸੰਗਰ, ਸ੍ਰੀ ਸੋਨੂ ਸੰਗਰ, ਸ੍ਰੀ ਰੀਤਿੰਦਰ ਸਿੰਘ ਰਿੱਕੀ ਮਾਨ, ਬਲਾਕ ਪ੍ਰਧਾਨ ਸ੍ਰੀ ਅਸ਼ਵਨੀ ਬੱਤਾ, ਮੁੱਖ ਮੰਤਰੀ ਦੇ ਅਤੇ ਰੁਜ਼ਗਾਰ ਉਤਪਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਤੇ ਸ. ਗੁਰਕਿਰਤ ਕ੍ਰਿਪਾਲ ਸਿੰਘ, ਜਲ ਸਪਲਾਈ ਤੇ ਜਨ ਸਿਹਤ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ, ਕਮਿਸ਼ਨਰ ਰੋਜ਼ਗਾਰ ਉਤਪਤੀ ਤੇ ਸਿਖਲਾਈ ਤੇ ਮਿਸ਼ਨ ਘਰ-ਘਰ ਰੋਜ਼ਗਾਰ ਸ੍ਰੀ ਅਮਿਤ ਢਾਕਾ, ਡਾਇਰੈਕਟਰ ਜਲ ਸਪਲਾਈ ਸ੍ਰੀ ਅਸ਼ਵਨੀ ਸ਼ਰਮਾ, ਵਾਇਸ ਚਾਂਸਲਰ ਡਾ. ਬੀ.ਐਸ. ਘੁੰਮਣ, ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ,
ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ, ਕੈਬਨਿਟ ਮੰਤਰੀ ਸ. ਬਾਜਵਾ ਦੇ ਓ.ਐਸ.ਡੀ. ਸ. ਗੁਰਦਰਸ਼ਨ ਸਿੰਘ ਬਾਹੀਆ, ਮੁੱਖ ਮੰਤਰੀ ਦੇ ਓ.ਐਸ.ਡੀ. ਸ੍ਰੀ ਰਜੇਸ਼ ਸ਼ਰਮਾ, ਪੀ.ਡੀ.ਏ ਦੇ ਮੁੱਖ ਪ੍ਰਸ਼ਾਸ਼ਕ ਸ. ਹਰਪ੍ਰੀਤ ਸਿੰਘ ਸੂਦਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਸ਼ੌਕਤ ਅਹਿਮਦ ਪਰੇ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਪੂਨਮਦੀਪ ਕੌਰ, ਸਹਾਇਕ ਕਮਿਸ਼ਨਰ (ਸਿਖਲਾਈ ਅਧੀਨ) ਸ੍ਰੀ ਰਾਹੁਲ ਸਿੰਧੂ, ਰੋਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੇ ਵਧੀਕ ਸਕੱਤਰ ਰਾਜਦੀਪ ਕੌਰ, ਪੰਜਾਬੀ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਐਮ.ਐਸ. ਨਿੱਜਰ, ਪ੍ਰਬੰਧਕੀ ਅਫ਼ਸਰ ਡਾ. ਪ੍ਰਭਲੀਨ ਸਿੰਘ,
ਐਸ.ਡੀ.ਐਮ. ਪਟਿਆਲਾ ਸ. ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ. ਸਮਾਣਾ ਸ੍ਰੀ ਅਰਵਿੰਦ ਕੁਮਾਰ, ਐਸ.ਡੀ.ਐਮ. ਰਾਜਪੁਰਾ ਸ੍ਰੀ ਸ਼ਿਵ ਕੁਮਾਰ, ਐਸ.ਡੀ.ਐਮ. ਪਾਤੜਾਂ ਸ੍ਰੀਮਤੀ ਪਾਲਿਕਾ ਅਰੋੜਾ, ਐਸ.ਡੀ.ਐਮ. ਨਾਭਾ ਸ੍ਰੀ ਕਾਲਾ ਰਾਮ ਕਾਂਸਲ, ਸਹਾਇਕ ਕਮਿਸ਼ਨਰ (ਜ) ਸ੍ਰੀ ਨਮਨ ਮੜਕਨ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਹਰਕੀਰਤ ਕੌਰ, ਰੋਜ਼ਗਾਰ ਤਕਨੀਕੀ ਸਿੱਖਿਆ ਦੇ ਵਧੀਕ ਡਾਇਰੈਕਟਰ ਮੋਹਨਵੀਰ ਸਿੰਘ ਸਿੱਧੂ ਤੇ ਦਲਜੀਤ ਕੌਰ ਸਿੱਧੂ, ਰੋਜਗਾਰ ਜਨਰੇਸ਼ਨ ਅਧਿਕਾਰੀ ਸ. ਹਰਪ੍ਰੀਤ ਸਿੰਘ ਮਾਨਸ਼ਾਹੀਆ ਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।