ਗੜਿਆਂ ਤੇ ਮੀਂਹ ਨਾਲ ਕਣਕ ਤੇ ਸਬਜ਼ੀਆਂ ਨੂੰ ਝੱਲਣਾ ਪਿਆ ਭਾਰੀ ਨੁਕਸਾਨ

ਏਜੰਸੀ

ਖ਼ਬਰਾਂ, ਪੰਜਾਬ

ਇਸ ਨਾਲ ਆਮ ਲੋਕਾਂ ਦੀ ਜੇਬ ਤੇ ਬਹੁਤ ਅਸਰ ਪਿਆ ਹੈ।

Rain wheat and vegetables

ਚੰਡੀਗੜ੍ਹ: ਹਾਲ ਹੀ ਵਿਚ ਹੋਈ ਬਾਰਿਸ਼ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਨਾਲ ਲੱਗਦੇ ਇਲਾਕਿਆਂ 'ਚ ਅਤੇ ਗੜੇਮਾਰੀ ਕਾਰਨ ਕਣਕ ਦੀ ਅਗੇਤੀ ਖੇਤੀ ਸਮੇਤ ਸਬਜ਼ੀਆਂ ਅਤੇ ਹੋਰਨਾਂ ਫਸਲਾਂ ਨੂੰ ਨੁਕਸਾਨ ਪੁੱਜਾ। ਮੰਡੀਆਂ 'ਚ ਪਿਆ ਝੋਨਾ ਭਿੱਜ ਗਿਆ। ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਸ਼ਾਮ ਤੱਕ ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ 'ਚ ਮੀਂਹ ਜਾਂ ਗੜੇ ਪੈ ਸਕਦੇ ਹਨ। ਉਸ ਤੋਂ ਬਾਅਦ ਐਤਵਾਰ ਅਤੇ ਸੋਮਵਾਰ ਮੌਸਮ ਸਾਫ ਰਹੇਗਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।