''ਨਵਜੋਤ ਸਿੱਧੂ ਤੋਂ ਪਹਿਲਾਂ ਮੁੱਖ ਮੰਤਰੀ ਅਹੁਦੇ ਦੇ ਕਈ ਉਮੀਦਵਾਰ'' - ਸਾਧੂ ਸਿੰਘ ਧਰਮਸੋਤ ਦਾ ਬਿਆਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਡਾ. ਮਨਮੋਹਨ ਸਿੰਘ ਨੇ ਦੱਸਿਆ ਸੀ ਸਿੱਧੂ ਨੂੰ ਅਗਲਾ ਮੁੱਖ ਮੰਤਰੀ!

Navjot Sidhu

ਲੁਧਿਆਣਾ (ਵਿਸ਼ਾਲ ਕਪੂਰ) ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਵੱਲੋਂ ਸਾਬਕਾ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਦਾ ਅਗਲਾ ਮੁੱਖ ਮੰਤਰੀ ਦੱਸੇ ਜਾਣ 'ਤੇ ਪ੍ਰਤੀਕਿਰਿਆ ਜ਼ਾਹਰ ਕਰਦੇ ਹੋਏ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਇਹ ਫ਼ੈਸਲਾ ਹਾਈਕਮਾਂਡ ਦਾ ਅਧਿਕਾਰ ਹੈ। ਸੂਬੇ ਵਿਚ ਉਨ੍ਹਾਂ ਤੋਂ ਪਹਿਲਾਂ ਵੀ ਮੁੱਖ ਮੰਤਰੀ ਅਹੁਦੇ ਦੇ ਕਈ ਉਮੀਦਵਾਰ ਮੌਜੂਦ ਹਨ।

ਉਨ੍ਹਾਂ ਦੇ ਵਿਧਾਇਕਾਂ ਦੇ ਨਾਰਾਜ਼ ਹੋਣ ਦੀ ਗੱਲ ਵੀ ਇਨਕਾਰ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਿਟੀ ਸੈਂਟਰ ਮਾਮਲੇ ਵਿਚ ਸੁਪਰੀਮ ਕੋਰਟ ਜਾਣ ਦੀ ਗੱਲ ਆਖਣ ਵਾਲੇ ਸਿਮਰਜੀਤ ਸਿੰਘ ਬੈਂਸ ਬਾਰੇ ਬੋਲਦਿਆਂ ਕਿਹਾ ਕਿ ਉਨ੍ਹਾਂ ਨੂੰ ਅਦਾਲਤ ਦੇ ਫ਼ੈਸਲੇ ਦਾ ਸਤਿਕਾਰ ਕਰਨਾ ਚਾਹੀਦਾ, ਬਾਕੀ ਉਹ ਜਿੱਥੇ ਮਰਜ਼ੀ ਚਲੇ ਜਾਣ, ਇਹ ਉਨ੍ਹਾਂ ਦਾ ਅਧਿਕਾਰ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਵੱਡੇ ਬਾਦਲ ਦੀ ਜੇਬ ਵਿਚੋਂ ਲਿਫ਼ਾਫ਼ਾ ਨਿਕਲਦਾ ਸੀ, ਹੁਣ ਛੋਟੇ ਬਾਦਲ ਦੀ ਜੇਬ ਵਿਚੋਂ ਨਿਕਲਦਾ ਹੈ। ਇਸ ਦੇ ਨਾਲ ਹੀ ਧਰਮਸੋਤ ਨੇ ਲਗਾਤਾਰ ਵਧ ਰਹੀ ਮਹਿੰਗਾਈ ਨੂੰ ਲੈ ਕੇ ਮੋਦੀ ਸਰਕਾਰ 'ਤੇ ਵੀ ਤਿੱਖਾ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਮੋਦੀ ਸਰਕਾਰ ਨੂੰ ਲੋਕਾਂ ਦੀਆਂ ਤਕਲੀਫ਼ਾਂ ਦਾ ਕੋਈ ਅਹਿਸਾਸ ਨਹੀਂ ਹੈ।

ਇਸ ਦੇ ਨਾਲ ਹੀ ਉਨ੍ਹਾਂ ਭਗਵੰਤ ਮਾਨ ਵੱਲੋਂ ਜ਼ਬਰੀ ਬਿਜਲੀ ਕੁਨੈਕਸ਼ਨ ਜੋੜੇ ਜਾਣ 'ਤੇ ਬੋਲਦਿਆਂ ਆਖਿਆ ਕਿ ਜੋ ਕੋਈ ਵੀ ਅਜਿਹੇ ਗ਼ੈਰਕਾਨੂੰਨੀ ਕੰਮ ਕਰੇਗਾ, ਉਸ ਨੂੰ ਭੁਗਤਣਾ ਪਵੇਗਾ। ਦੱਸ ਦਈਏ ਕਿ ਸਾਧੂ ਸਿੰਘ ਧਰਮਸੋਤ ਐਸਸੀਡੀ ਸਰਕਾਰੀ ਕਾਲਜ ਵਿਚ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਕਰਵਾਏ ਗਏ ਸੈਮੀਨਾਰ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਪੁੱਜੇ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।