ਕੈਬਨਿਟ ਮੰਤਰੀ ਚੰਨੀ ਦੇ ਮੋਰਿੰਡਾ ਗ੍ਰਹਿ ਪ੍ਰਵੇਸ਼ ਮੌਕੇ ਸਮਾਗਮ

ਏਜੰਸੀ

ਖ਼ਬਰਾਂ, ਪੰਜਾਬ

ਕੈਬਨਿਟ ਮੰਤਰੀ ਚੰਨੀ ਦੇ ਮੋਰਿੰਡਾ ਗ੍ਰਹਿ ਪ੍ਰਵੇਸ਼ ਮੌਕੇ ਸਮਾਗਮ

image

ਮਨਪ੍ਰੀਤ ਬਾਦਲ ਵਲੋਂ ਸ਼ਹਿਰ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਫ਼ੰਡ ਦੇਣ ਦਾ ਐਲਾਨ
ਮੋਰਿੰਡਾ, 28 ਨਵੰਬਰ (ਮੋਹਨ ਸਿੰਘ ਅਰੋੜਾ) : ਮੋਰਿੰਡਾ ਦੇ ਅਧੂਰੇ ਪਏ ਸੀਵਰੇਜ ਨੂੰ ਮੁਕੰਮਲ ਕਰਨ ਲਈ 35 ਕਰੋੜ ਰੁਪਏ ਦੇ ਫ਼ੰਡ ਜਾਰੀ ਕਰ ਦਿਤੇ ਹਨ। ਪਿੰਡ ਰਸੂਲਪੁਰ ਵਿਚ ਬਣ ਰਹੀ ਆਈ.ਟੀ.ਆਈ. ਲਈ 10 ਕਰੋੜ, ਬੇਲਾ-ਰੂਪਨਗਰ ਰੋਡ ਦੀ ਉਸਾਰੀ ਲਈ 15 ਕਰੋੜ ਰੁਪਏ, ਬੇਲਾ ਨਜ਼ਦੀਕ ਸਤਲੁਜ 'ਤੇ ਪੁਲ ਬਣਾਉਣ ਲਈ 120 ਕਰੋੜ ਦੀ ਵੀ ਮਨਜ਼ੂਰੀ ਦੇ ਦਿਤੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੋਰਿੰਡਾ ਵਿਖੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਮੋਰਿੰਡਾ ਗ੍ਰਹਿ ਪ੍ਰਵੇਸ਼ ਮੌਕੇ ਪੁੱਜੇ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਚੰਨੀ ਨੇ ਕਿਹਾ ਕਿ ਮਗਰਲੇ ਕਾਫ਼ੀ ਸਮੇਂ ਤੋਂ ਇਸ ਇਲਾਕੇ ਦੇ ਰੁਕੇ ਹੋਏ ਵਿਕਾਸ ਲਈ ਜੰਗੀ-ਪੱਧਰ 'ਤੇ ਕੰਮ ਚਲ ਰਿਹਾ ਹੈ। ਪੰਜਾਬ ਸਰਕਾਰ ਵਲੋਂ ਸ੍ਰੀ ਚਮਕੌਰ ਸਾਹਿਬ ਵਿਚ ਸ੍ਰੀ ਅੰਮ੍ਰਿਤਸਰ ਦੀ ਤਰਜ 'ਤੇ ਜੋ ਗਲਿਆਰਾ ਬਣਾਇਆ ਜਾ ਰਿਹਾ ਹੈ, ਉਹ ਵੀ ਮੇਰਾ ਸੁਪਨਾ ਸੀ। ਉਹਨਾਂ ਕਿਹਾ ਕਿ ਬੇਲਾ ਲਾਗੇ ਸਤਲੁਜ 'ਤੇ ਪੁਲ ਲੱਗਣ ਨਾਲ ਹਲਕਾ ਸ੍ਰੀ ਚਮਕੌਰ ਸਾਹਿਬ ਦਾ ਵੱਡੇ ਪੱਧਰ 'ਤੇ ਵਿਕਾਸ ਹੋਵੇਗਾ।
ਇਸ ਮੌਕੇ ਚੰਨੀ ਦੇ ਗ੍ਰਹਿ ਪ੍ਰਵੇਸ਼ ਮੌਕੇ ਸ਼ੁਕਰਾਨੇ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਉਪਰੰਤ ਭਾਈ ਮਨਜਿੰਦਰ ਸਿੰਘ ਹਜੂਰੀ ਰਾਗੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਜਥੇ ਵੱਲੋ ਆਈਆਂ ਕੀਰਤਨ ਦਰਬਾਰ ਨਿਹਾਲ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਸਪੀਕਰ ਰਾਣਾ ਕੇ.ਪੀ., ਕੈਬਨਿਟ ਮੰਤਰੀ ਅਰੁਣਾ ਚੌਧਰੀ, ਮਹਿੰਦਰ ਸਿੰਘ ਕੇ.ਪੀ., ਵਿਜੇ ਸ਼ਰਮਾ ਟਿੰਕੂ ਚੇਅਰਮੈਨ ਜਿਲਾ ਯੋਜਨਾ ਬੋਰਡ ਮੋਹਾਲੀ, ਸਾਬਕਾ ਚੀਫ਼ ਇੰਜੀਨੀਅਰ ਮਨਮੋਹਣ ਸਿੰਘ, ਬੰਤ ਸਿੰਘ ਕਲਾਰਾਂ, ਚੇਅਰਮੈਨ ਖੰਡ ਮਿੱਲ ਮੋਰਿੰਡਾ ਖੁਸਹਾਲ ਸਿੰਘ ਦਰਸ਼ਨ ਸਿੰਘ ਸੰਧੂ, ਗੁਰਵਿੰਦਰ ਸਿੰਘ ਕਕਰਾਲੀ ਚੇਅਰਮੈਨ ਮਾਰਕਿਟ ਕਮੇਟੀ ਮੋਰਿੰਡਾ, ਆਦਿ ਮੌਜੂਦ ਸਨ।
  
ਕੈਪਸ਼ਨ- ਮੋਰਿੰਡਾ ਵਿਖੇ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਗ੍ਰਹਿ ਪ੍ਰਵੇਸ਼ ਮੌਕੇ  ਭਾਈ ਮਨਜਿੰਦਰ ਸਿੰਘ ਹਜੂਰੀ ਰਾਗੀ ਸ੍ਰੀ ਫਤਿਹਗੜ੍ਹ ਸਾਹਿਬ ਦਾ ਜਥਾ ਕੀਰਤਨ ਕਰਦਾ ਹੋਇਆ।