ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਨਿੱਘਾ ਸਵਾਗਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਨਗਰ ਕੀਰਤਨ 'ਚ ਵੱਖ-ਵੱਖ ਧਾਰਮਿਕ ਜਥੇਬੰਦੀਆਂ, ਸੰਤ ਮਹਾਂਪੁਰਸ਼ ਅਤੇ ਰਾਜਨੀਤਕ ਆਗੂ ਸ਼ਾਮਲ ਹੋਏ ਹਨ।

Nagar Kirtan

ਸੁਲਤਾਨ ਪੁਰ ਲੋਧੀ- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ ਨੂੰ ਦੀ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਦੁਨੀਆਂ ਭਰ ਵਿਚ ਸਿੱਖਾਂ ਦੇ ਬਾਨੀ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਗੁਰੂ ਨਾਨਕ ਦੇਵ ਜੀ ਦੇ 551ਵੇਂ ਪ੍ਰਕਾਸ਼ ਪੁਰਬ  ਤੇ ਮੂਲ ਮੰਤਰ ਉਚਾਰਨ ਗੁਰਦੁਆਰਾ ਸ੍ਰੀ ਸੰਤ ਘਾਟ ਸਾਹਿਬ ਸੁਲਤਾਨਪੁਰ ਲੋਧੀ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਰੰਭ ਹੋ ਗਿਆ ਹੈ।

ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਨਗਰ ਕੀਰਤਨ 'ਚ ਵੱਖ-ਵੱਖ ਧਾਰਮਿਕ ਜਥੇਬੰਦੀਆਂ, ਸੰਤ ਮਹਾਂਪੁਰਸ਼ ਅਤੇ ਰਾਜਨੀਤਕ ਆਗੂ ਸ਼ਾਮਲ ਹੋਏ ਹਨ। ਸੁਲਤਾਨਪੁਰ ਲੋਧੀ ਵਿਖੇ ਸਜਾਏ ਜਾ ਰਹੇ ਮਹਾਨ ਨਗਰ ਕੀਰਤਨ ਦਾ ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ਤੇ ਨਿੱਘਾ ਸਵਾਗਤ ਕੀਤਾ ਗਿਆ ਹੈ।

ਨਗਰ ਕੀਰਤਨ 'ਚ ਸੰਗਤਾਂ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂ ਚਾਹ ਪਕੌੜਿਆਂ, ਲੱਡੂਆਂ, ਫਲਾਂ ਦੇ ਲੰਗਰ ਅਟੁੱਟ ਵਰਤਾਏ ਜਾ ਰਹੇ ਹਨ। ਰਸਤੇ ਵਿਚ ਸੰਗਤਾਂ ਵੱਲੋਂ ਪਾਲਕੀ ਸਾਹਿਬ ਉੱਪਰ ਫੁੱਲਾਂ ਦੀ ਵਰਖਾ ਕੀਤੀ ਜਾ ਰਹੀ ਹੈ।