ਕਿਸਾਨਾਂ ਦੇ ਕਾਫ਼ਲੇ 'ਚ ਸ਼ਾਮਲ ਨੌਜਵਾਨ ਨਾਲ ਵਰਤਿਆ ਭਾਣਾ, ਕਾਰ ਸਮੇਤ ਸੜਨ ਕਾਰਨ ਮੌਤ !

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਾਤ ਨੂੰ ਗੱਡੀ ਵਿਚ ਸੋਂ ਰਿਹਾ ਸੀ ਮ੍ਰਿਤਕ ਨੌਜਵਾਨ

Photo

ਚੰਡੀਗੜ੍ਹ: ਕਿਸਾਨੀ ਸੰਘਰਸ਼ ਦੇ ਚਲਦਿਆਂ ਇਕ ਬਹੁਤ ਹੀ ਦੁਖ਼ਦਾਈ ਖ਼ਬਰ ਸਾਹਮਣੇ ਆਈ ਹੈ। ਦਰਅਸਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਧਰਨੇ ਵਿਚ ਸ਼ਾਮਲ ਨੌਜਵਾਨ ਦੀ ਕਾਰ ਸਮੇਤ ਸੜਨ ਕਾਰਨ ਮੌਤ ਹੋ ਗਈ। 

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੀ ਪਛਾਣ ਜਨਕ ਰਾਜ ਪੁੱਤਰ ਪ੍ਰੀਤਮ ਲਾਲ ਵਾਸੀ ਧਨੌਲਾ ਵਜੋਂ ਹੋਈ ਹੈ। ਉਹ ਰਾਤ ਨੂੰ ਸਵਿੱਫਟ ਗੱਡੀ ਵਿਚ ਸੁੱਤਾ ਸੀ, ਗੱਡੀ ਨੂੰ ਅੱਗ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਕਿਸਾਨੀ ਕਾਫ਼ਲੇ ਨਾਲ ਦਿੱਲੀ ਵਿਖੇ ਟਰੈਕਟਰ ਠੀਕ ਕਰਨ ਆਇਆ ਸੀ। 

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਇਸ ਘਟਨਾ ਤੇ ਡੂੰਘੇ ਦੁੱਖ ਦਾ ਪ੍ਰਗਟਾਵਾ  ਕੀਤੀ ਹੈ। ਜੋਗਿੰਦਰ ਸਿੰਘ ਇਸ ਘਟਨਾ ਦੀ ਜਾਂਚ ਕੀਤੇ ਜਾਣ ਦੀ ਮੰਗ ਕੀਤੀ ਹੈ।