ਮੈਂ ਭਾਜਪਾ ਦੀ ਉੱਚ ਲੀਡਰਸ਼ਿਪ ਨਾਲ ਗਠਜੋੜ ਬਾਰੇ ਜ਼ਰੂਰ ਗੱਲ ਕਰਾਂਗਾ - ਕੈਪਟਨ
ਕੇਂਦਰ ਸਰਕਾਰ ਕਿਸਾਨਾਂ ਦੇ ਬਾਕੀ 6-7 ਮੁੱਦਿਆਂ 'ਤੇ ਵੀ ਸਹਿਮਤ ਹੋ ਗਈ ਹੈ
ਚੰਡੀਗੜ੍ਹ -ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ, ਜਿਸ ਤੋਂ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਇੱਕ ਸ਼ਿਸ਼ਟਾਚਾਰ ਮੁਲਾਕਾਤ ਸੀ ਜਿਸ ਵਿਚ ਮੈਂ ਹਰਿਆਣਾ ਦੇ ਮੁੱਖ ਮੰਤਰੀ ਨਾਲ ਚਾਹ ਪੀਣ ਦਾ ਸਮਾਂ ਮੰਗਿਆ ਸੀ। ਉਨ੍ਹਾਂ ਕਿਹਾ ਕਿ ਅੱਜ ਬਹੁਤ ਵਧੀਆ ਮੀਟਿੰਗ ਹੋਈ, ਇਸ ਵਿਚ ਕੋਈ ਸਿਆਸੀ ਮੁੱਦਾ ਨਹੀਂ ਵਿਚਾਰਿਆ ਗਿਆ।
ਕੈਪਟਨ ਅਮਰਿੰਦਰ ਨੇ ਕਿਹਾ ਕਿ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਲੈ ਲਏ ਹਨ ਤੇ ਇਸ ਤੋਂ ਇਲਾਵਾ ਕੇਂਦਰ ਸਰਕਾਰ ਕਿਸਾਨਾਂ ਦੇ ਬਾਕੀ 6-7 ਮੁੱਦਿਆਂ 'ਤੇ ਵੀ ਸਹਿਮਤ ਹੋ ਗਈ ਹੈ, ਹੁਣ ਕੋਈ ਮੁੱਦਾ ਨਹੀਂ ਬਚਿਆ ਹੈ। ਉਹਨਾਂ ਕਿਹਾ ਕਿ ਮੈਂ ਕੁਝ ਲੋਕਾਂ ਦੇ ਸੰਪਰਕ ਵਿਚ ਹਾਂ ਤੇ ਮੈਨੂੰ ਲੱਗਦਾ ਹੈ ਕਿ ਫੈਸਲਾ ਅੱਜ ਜਾਂ 4 ਦਸੰਬਰ ਨੂੰ ਹੋ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਾਲਾਂਕਿ ਅੰਦੋਲਨ ਨੂੰ ਲੈ ਕੇ ਮੇਰੀ ਕਿਸਾਨ ਆਗੂਆਂ ਨਾਲ ਕੋਈ ਗੱਲਬਾਤ ਨਹੀਂ ਹੋਈ ਹੈ ,ਪਰ ਕੁਝ ਕਿਸਾਨ ਆਗੂ ਸੰਪਰਕ ਵਿਚ ਹਨ ਜਿਨ੍ਹਾਂ ਤੋਂ ਸੂਚਨਾ ਮਿਲੀ ਹੈ।
ਭਾਜਪਾ ਨਾਲ ਗਠਜੋੜ ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ- ਮੈਂ ਜਦੋਂ ਵੀ ਦਿੱਲੀ ਜਾਵਾਂਗਾ, ਮੈਂ ਭਾਜਪਾ ਦੀ ਉੱਚ ਲੀਡਰਸ਼ਿਪ ਨਾਲ ਗਠਜੋੜ ਬਾਰੇ ਜ਼ਰੂਰ ਗੱਲ ਕਰਾਂਗਾ। ਕੈਪਟਨ ਨੇ ਨਵਜੋਤ ਸਿੰਘ ਸਿੱਧੂ 'ਤੇ ਵਰ੍ਹਿਆ ਕਿਹਾ ਕਿ ਸਿੱਧੂ ਸਵੇਰੇ ਕੁਝ ਕਹਿੰਦਾ ਹੈ, ਸ਼ਾਮ ਨੂੰ ਕੁਝ ਹੋਰ ਕਹਿੰਦਾ ਹੈ, ਮੈਂ ਉਸ ਬਾਰੇ ਕੁਝ ਨਹੀਂ ਕਹਿਣਾ ਚਾਹੁੰਦਾ।