ਫਰੀਦਕੋਟ ’ਚ ਵੱਡੀ ਵਾਰਦਾਤ, ਮਾਮੂਲੀ ਤਕਰਾਰ ਤੋਂ ਬਾਅਦ ਸੀਰੀ ਨੇ ਆਪਣੇ ਮਾਲਕ ਦਾ ਕੀਤਾ ਕਤਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਕੀਤੀ ਸ਼ੁਰੂ

Mahikam Singh

 

ਫਰੀਦਕੋਟ: ਫਰੀਦਕੋਟ ਦੇ ਪਿੰਡ ਬੀਹਲੇ ਵਾਲਾ ’ਚ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਮਾਮੂਲੀ ਤਕਰਾਰ ਪਿੱਛੇ ਸੀਰੀ ਨੇ ਆਪਣੇ ਮਾਲਕ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਮ੍ਰਿਤਕ ਦੀ ਪਛਾਣ ਮਹਿਕਮ ਸਿੰਘ (60) ਵਾਸੀ ਬੀਹਲੇ ਵਾਲਾ ਦੇ ਰੂਪ ਵਿਚ ਹੋਈ ਹੈ।

 

ਜਾਣਕਾਰੀ ਮੁਤਾਬਕ ਮਹਿਕਮ ਸਿੰਘ ਦੀ ਆਪਣੇ ਸੀਰੀ ਨਾਲ ਮਾਮੂਲੀ ਗੱਲ ਨੂੰ ਲੈ ਕੇ ਝਗੜਾ ਹੋ ਗਿਆ। ਇਸ ਤੋਂ ਗੁੱਸੇ ਵਿਚ ਆਏ ਸੀਰੀ ਨੇ ਤੇਜ਼ਧਾਰ ਹਥਿਆਰ ਨਾਲ ਮਾਲਕ ਦਾ ਕਤਲ ਕਰ  ਦਿੱਤਾ। ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ ਤੇ ਪੁਲਿਸ ਪਹੁੰਚ ਗਈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।