Chandigarh News: ਚੰਡੀਗੜ੍ਹ ਵਿਚ PG ਦੇ ਬਾਥਰੂਮ ‘ਚੋਂ ਮਿਲਿਆ SPY ਕੈਮਰਾ; ਲੜਕੀ ਅਤੇ ਉਸ ਦਾ ਪ੍ਰੇਮੀ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

CFSL ਲੈਬ ਵਿਚ ਭੇਜੇ ਮੁਲਜ਼ਮਾਂ ਦੇ ਫ਼ੋਨ

Chandigarh News Spy Camera found in PG, girl and her boyfriend held

Chandigarh News: ਚੰਡੀਗੜ੍ਹ ਦੇ ਇਕ ਪੀਜੀ ਵਿਚ ਬਾਥਰੂਮ 'ਚ ਕੈਮਰਾ ਲਗਾ ਕੇ ਸਾਥੀ ਲੜਕੀਆਂ ਦੀਆਂ ਅਸ਼ਲੀਲ ਫੋਟੋਆਂ ਅਤੇ ਵੀਡੀਉ ਬਣਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਪੁਲਿਸ ਨੇ ਮੁਲਜ਼ਮ ਲੜਕੀ ਅਤੇ ਉਸ ਦੇ ਪ੍ਰੇਮੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਪੁਲਿਸ ਨੇ ਦੋਵਾਂ ਦੇ ਫ਼ੋਨ ਸੀਲ ਕਰਕੇ ਸੀਐਫਐਸਐਲ ਲੈਬ ਵਿਚ ਭੇਜ ਦਿਤੇ ਹਨ। ਲੈਬ ਦੀ ਰੀਪੋਰਟ ਤੋਂ ਪਤਾ ਲੱਗੇਗਾ ਕਿ ਮੁਲਜ਼ਮਾਂ ਨੇ ਕੁੜੀਆਂ ਦੀਆਂ ਕਿੰਨੀਆਂ ਵੀਡੀਉਜ਼ ਬਣਾਈਆਂ ਅਤੇ ਅੱਗੇ ਕਿਸ ਨੂੰ ਭੇਜੀਆਂ ਹਨ? ਪੁਲਿਸ ਅਜੇ ਇਸ ਦੀ ਜਾਂਚ ਕਰ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਜਦੋਂ ਲੜਕੀ ਪੀਜੀ ਦੇ ਬਾਥਰੂਮ ਵਿਚ ਗਈ ਤਾਂ ਉਸ ਨੇ ਗੀਜ਼ਰ ਦੇ ਉਪਰ ਇਕ ਡਿਵਾਈਸ ਫਲੈਸ਼ ਹੁੰਦਾ ਦੇਖਿਆ। ਜਦੋਂ ਉਸ ਨੇ ਇਸ ਬਾਰੇ ਅਪਣੀਆਂ ਸਾਥੀ ਲੜਕੀਆਂ ਨੂੰ ਦਸਿਆ ਤਾਂ ਸਾਹਮਣੇ ਆਇਆ ਕਿ ਇਕ ਕੈਮਰਾ ਲਗਾਇਆ ਗਿਆ ਸੀ। ਇਸ ਦੀ ਸੂਚਨਾ ਮਕਾਨ ਮਾਲਕ ਨੂੰ ਦਿਤੀ। ਮਕਾਨ ਮਾਲਕ ਨੇ ਇਸ ਦੀ ਸ਼ਿਕਾਇਤ ਸੈਕਟਰ-17 ਥਾਣੇ ਵਿਚ ਕੀਤੀ। ਇਸ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਯੰਤਰ ਨੂੰ ਅਪਣੇ ਕਬਜ਼ੇ 'ਚ ਲੈ ਕੇ ਪੁਛਗਿਛ ਸ਼ੁਰੂ ਕਰ ਦਿਤੀ ਹੈ।

ਦਸਿਆ ਜਾ ਰਿਹਾ ਹੈ ਕਿ ਜਿਸ ਪੀਜੀ ਵਿਚ ਇਹ ਕੈਮਰਾ ਲਗਾਇਆ ਗਿਆ ਸੀ, ਉਹ ਸੈਕਟਰ-22 ਦੀ ਉਪਰਲੀ ਮੰਜ਼ਿਲ ’ਤੇ ਸਥਿਤ ਹੈ। ਉਸ ਵਿਚ ਪੰਜ ਕੁੜੀਆਂ ਰਹਿੰਦੀਆਂ ਸਨ, ਸਾਰਿਆਂ ਦਾ ਇਕੋ ਬਾਥਰੂਮ ਸੀ। ਲੜਕੀ ਨੇ ਇਹ ਡਿਵਾਈਸ ਸੈਕਟਰ-20 ਦੇ ਰਹਿਣ ਵਾਲੇ ਅਪਣੇ ਪ੍ਰੇਮੀ ਅਮਿਤ ਹਾਂਡਾ ਦੇ ਕਹਿਣ 'ਤੇ ਲਗਾਇਆ ਸੀ। ਪੁਲਿਸ ਨੇ ਦੋਵਾਂ ਮੁਲਜ਼ਮਾਂ ਵਿਰੁਧ ਆਈਪੀਸੀ ਦੀ ਧਾਰਾ 354 ਸੀ, 509 ਅਤੇ 66 ਆਈਟੀ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।