Punjab News: ਅੰਮ੍ਰਿਤਸਰ 'ਚ ਪੁਲਿਸ ਥਾਣੇ ਨੇੜੇ ਧਮਾਕਾ, ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀ

ਏਜੰਸੀ

ਖ਼ਬਰਾਂ, ਪੰਜਾਬ

Punjab News: ਏਡੀਸੀਪੀ ਵਿਸ਼ਾਲ ਜੀਤ ਨੇ ਦੱਸਿਆ ਕਿ ਧਮਾਕੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

An explosion near the police station in Amritsar, Allah officers of the police are present on the spot

 

Punjab News: ਅੰਮ੍ਰਿਤਸਰ ਦੇ ਗੁਰਬਖਸ਼ ਨਗਰ ਥਾਣੇ ਦੇ ਬਾਹਰ ਧਮਾਕੇ ਦੀ ਆਵਾਜ਼ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਫੈਲ ਗਿਆ। ਧਮਾਕਾ ਕਿਵੇਂ ਹੋਇਆ ਇਸ ਬਾਰੇ ਪੁਲਿਸ ਨੇ ਅਜੇ ਜ਼ਿਆਦਾ ਜਾਣਕਾਰੀ ਨਹੀਂ ਹੈ। ਏਡੀਸੀਪੀ ਵਿਸ਼ਾਲਜੀਤ ਮੌਕੇ 'ਤੇ ਪਹੁੰਚ ਗਏ ਹਨ। ਬੰਬ ਨਕਾਰਾ ਕਰਨ ਵਾਲੀ ਟੀਮ ਤੇ ਫੋਰੈਂਸਿਕ ਟੀਮਾਂ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਲਾਕੇ 'ਚ ਲੱਗੇ ਸੀਸੀਟੀਵੀ ਵੀ ਖੰਗਾਲੇ ਜਾ ਰਹੇ ਹਨ।

ਏਡੀਸੀਪੀ ਵਿਸ਼ਾਲ ਜੀਤ ਨੇ ਦੱਸਿਆ ਕਿ ਧਮਾਕੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

 ਦੱਸ ਦਈਏ ਕਿ ਗੁਰਬਖਸ਼ ਨਗਰ ਇਕ ਰਿਹਾਇਸ਼ੀ ਇਲਾਕਾ ਹੈ, ਜਿਸ ਵਿਚ ਸਵੇਰੇ 5 ਵਜੇ ਦੇ ਕਰੀਬ ਧਮਾਕੇ ਦੀ ਆਵਾਜ਼ ਸੁਣ ਕੇ ਲੋਕਾਂ ਨੇ ਪੁਲਿਸ ਨੂੰ ਸੂਚਨਾ ਦਿੱਤੀ। ਇਸ ਤੋਂ ਪਹਿਲਾਂ ਅੱਤਵਾਦੀ ਅਜਨਾਲਾ ਥਾਣੇ ਦੇ ਬਾਹਰ ਆਈਈਡੀ ਲਗਾ ਕੇ ਧਮਾਕਾ ਕਰਨ ਦੀ ਕੋਸ਼ਿਸ਼ ਕਰ ਚੁੱਕੇ ਹਨ।