Moga news : ‘ਪੰਜਾਬ ਰਾਜ ਅਧਿਆਪਕਾ ਪ੍ਰੀਖਿਆ-2024ʼ ਲਈ ਸਥਾਪਿਤ ਪ੍ਰੀਖਿਆ ਕੇਂਦਰਾਂ ਤੇ ਨੋਡਲ ਸੈਂਟਰ ਦੇ ਆਸ ਪਾਸ ਧਾਰਾ 144 ਲਾਗੂ
Moga news : ਮੋਗਾ ਦੇ 10 ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾਵੇਗੀ ਪ੍ਰੀਖਿਆ
Moga News : " ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ʻਪੰਜਾਬ ਰਾਜ ਅਧਿਆਪਕਾ ਪ੍ਰੀਖਿਆ-2024ʼ ਦੇ ਸੰਚਾਲਨ ਦੀ ਜਿੰਮੇਵਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਦਿੱਤੀ ਗਈ ਹੈ। ਇਹ ਪ੍ਰੀਖਿਆ 1 ਦਸੰਬਰ, 2024 ਦਿਨ ਐਤਵਾਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਗ ਰਾਜ ਦੇ ਹਰ ਜ਼ਿਲ੍ਹੇ ਵਿੱਚ ਲਈ ਜਾ ਰਹੀ ਹੈ। ਮੋਗਾ ਵਿੱਚ ਇਸ ਪ੍ਰੀਖਿਆ ਲਈ 10 ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।
ਉਕਤ ਦੇ ਮੱਦੇਨਜ਼ਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ ਦੀ ਧਾਰਾ 163 ਅਧੀ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਤੇ ਨੋਡਲ ਸੈਂਟਰ ਦੇ ਆਸ ਪਾਸ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ਼ ਤੋਂ ਬਿਨ੍ਹਾਂ ਆਮ ਲੋਕਾਂ ਦੇ ਇਕੱਠੇ ਹੋਣ ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ 1 ਦਸੰਬਰ, 2024 ਲਈ ਲਾਗੂ ਰਹੇਗਾ।
(For more news apart from Sec144 applicable in vicinity examination centers and nodal centers established 'Punjab State Teacher Examination-2024' News in Punjabi, stay tuned to Rozana Spokesman)