'ਨਿੰਦਣਯੋਗ ਤੇ ਅਣਉਚਿਤ ਵਤੀਰਾ ਅਪਣਾ ਕੇ ਮਰਿਆਦਾ ਦੀਆਂ ਹੱਦਾਂ ਪਾਰ ਨਾ ਕਰੋ'

ਏਜੰਸੀ

ਖ਼ਬਰਾਂ, ਪੰਜਾਬ

'ਨਿੰਦਣਯੋਗ ਤੇ ਅਣਉਚਿਤ ਵਤੀਰਾ ਅਪਣਾ ਕੇ ਮਰਿਆਦਾ ਦੀਆਂ ਹੱਦਾਂ ਪਾਰ ਨਾ ਕਰੋ'

image


ਚੰਡੀਗੜ, 28 ਦਸੰਬਰ (ਸਪੋਕਸਮੈਨ ਸਮਾਚਾਰ ਸੇਵਾ): ਨੀਵੇਂ ਦਰਜ ਦੀ ਬਿਆਨਬਾਜ਼ੀ ਕਰ ਕੇ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕਰਨ ਦੀਆਂ ਕੋਸ਼ਿਸ਼ਾਂ ਲਈ ਅਸ਼ਵਨੀ ਸ਼ਰਮਾ 'ਤੇ ਵਰਦਿਆਂ ਪੰਜਾਬ ਦੇ ਸੀਨੀਅਰ ਕਾਂਗਰਸੀ ਨੇਤਾਵਾਂ ਨੇ ਅਸ਼ਵਨੀ ਸ਼ਰਮਾ ਨੂੰ ਚੇਤਾਵਨੀ ਦਿਤੀ ਕਿ ਉਹ ਨਿੰਦਣਯੋਗ ਅਤੇ ਅਣਉਚਿਤ ਵਤੀਰਾ ਅਪਣਾ ਕੇ ਮਰਿਆਦਾ ਦੀਆਂ ਹੱਦਾ ਪਾਰ ਨਾ ਕਰਨ | ਇਕ ਸਾਂਝੇ ਬਿਆਨ ਵਿਚ ਸੀਨੀਅਰ ਕੈਬਨਿਟ ਮੰਤਰੀਆਂ ਬ੍ਰਹਮ ਮਹਿੰਦਰਾ, ਭਾਰਤ ਭੂਸ਼ਣ ਆਸ਼ੂ, ਵਿਜੈ ਇੰਦਰ ਸਿੰਗਲਾ, ਓ.ਪੀ.ਸੋਨੀ ਅਤੇ ਸੁੰਦਰ ਸ਼ਾਮ ਅਰੋੜਾ ਨੇ ਸੂਬੇ ਦੇ ਚੋਟੀ ਦੇ ਪੁਲਿਸ ਅਧਿਕਾਰੀ ਵਿਰੁਧ ਨਿਰਆਧਾਰ ਦੋਸ਼ ਲਾਉਣ ਲਈ ਅਸ਼ਵਨੀ ਸ਼ਰਮਾ ਦੀ ਨਿੰਦਾ ਕੀਤੀ ਅਤੇ ਕਿਹਾ ਕਿ ਇਹ ਘਟੀਆ ਹੱਥਕੰਡੇ ਬੀ.ਜੀ.ਪੀ. ਦੀ ਖੁਸ ਚੁੱਕੀ ਸਾਖ਼ ਨੂੰ ਬਹਾਲ ਕਰਨ ਵਿਚ ਬਿਲਕੁਲ ਵੀ ਸਹਾਈ ਨਹੀਂ ਹੋਣਗੇ | ਮੰਤਰੀਆਂ ਨੇ ਕਿਹਾ ਤੁਸੀਂ ਸਾਡੇ ਕਿਸਾਨਾਂ ਦੀ ਖ਼ਾਲਿਸਤਾਨੀਆਂ, ਸ਼ਹਿਰੀ ਨਕਸਲੀਆਂ ਅਤੇ ਖੱਬੇ ਪੱਖੀਆਂ ਨਾਲ ਤੁਲਨਾ ਕੀਤੀ ਹੈU ਅਤੇ ਅੱਗੇ ਕਿਹਾ ਕਿ  ਲੋਕਾਂ ਦੀ ਅਵਾਜ਼ ਨੂੰ ਦਬਾਉਣਾ ਬੀ.ਜੇ.ਪੀ ਦੀ ਹਮੇਸ਼ਾ ਆਦਤ ਰਹੀ ਹੈ ਪਰ ਪੰਜਾਬ ਵਿਚ ਉਨ੍ਹਾਂ ਦੇ ਇਹ ਘਟੀਆ ਹੱਥਕੰਡੇ ਕੰਮ ਨਹੀਂ ਕਰਨਗੇ, ਕਿਉਾ ਕਿ ਕਿਸਾਨਾਂ ਨੇ ਉਨ੍ਹਾਂ ਦੀਆਂ ਘਟੀਆ ਚਾਲਾਂ ਅਤੇ ਖੋਖਲੇ ਵਾਅਦਿਆਂ ਨੂੰ ਚੰਗੀ ਤਰ੍ਹਾਂ ਜਾਣ ਲਿਆ ਹੈ | 
ਬੀ.ਜੀ.ਪੀ. ਦੇ ਸੂਬਾ ਪ੍ਰਧਾਨ ਵਲੋਂ ਡੀ.ਜੀ.ਪੀ. ਵਿਰੁਧ ਲਗਾਏ ਗਏ ਨਿਰਆਧਾਰ ਦੋਸ਼ਾਂ ਦਾ ਹਵਾਲਾ ਦਿੰਦਿਆਂ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਲੋਕਾਂ ਵਲੋਂ ਵੱਡੇ ਪੱਧਰ 'ਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਮੱਦੇਨਜ਼ਰ ਅਸ਼ਵਨੀ ਸ਼ਰਮਾ ਦੀ ਨਿਰਾਸ਼ਾ ਤਾਂ ਸਮਝ ਵਿਚ ਆਉਾਦੀ ਹੈ ਪਰ ਉਸ ਵਲੋਂ ਇੰਨੀ ਛੇਤੀ ਅਪਣਾ ਮਾਨਸਿਕ ਸੰਤੁਲਨ ਗੁਆਉਣਾ ਸਮਝ ਤੋਂ ਪਰੇ ਹੈ | ਮੰਤਰੀਆਂ ਨੇ ਗ਼ੈਰ ਜ਼ਿੰਮੇਵਾਰਾਨਾ ਬਿਆਨਬਾਜ਼ੀ ਕਰ ਕੇ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰਨ ਲਈ ਅਸ਼ਵਨੀ ਸ਼ਰਮਾ ਦੀ ਕਰੜੀ ਆਲੋਚਨਾ ਕੀਤੀ ਅਤੇ ਬੀਜੇਪੀ ਆਗੂ ਨੂੰ ਚੇਤਾਵਨੀ ਦਿਤੀ ਕਿ ਉਹ ਅਜਿਹੀਆਂ ਘਟੀਆ ਕਾਰਵਾਈਆਂ ਤੋਂ ਪਰਹੇਜ਼ ਕਰੇ ਅਤੇ ਕਿਸਾਨਾਂ ਦੇ ਮਸਲਿਆਂ ਦੇ ਜਲਦੀ ਹੱਲ ਵਲ ਧਿਆਨ ਕੇਂਦਰਤ ਕਰੇ |


ਕਿਸਾਨਾਂ ਦੀ ਭਲਾਈ ਲਈ ਸੂਬਾ ਸਰਕਾਰ ਦੇ ਸੰਕਲਪ ਦਾ ਜ਼ਿਕਰ ਕਰਦਿਆਂ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਭਾਜਪਾ ਨੇ ਅਪਣੀਆਂ ਘਟੀਆ ਕਾਰਵਾਈਆਂ ਨਾਲ ਸਾਡੇ ਕਿਸਾਨਾਂ ਨੂੰ ਨਿਰਾਸ਼ ਕੀਤਾ ਹੈ ਅਤੇ ਉਨ੍ਹਾਂ ਦਾ ਦਿਲ ਦੁਖਾਇਆ ਹੈ ਅਤੇ ਅੱਗੇ ਕਿਹਾ ਕਿ ਭਾਜਪਾ ਦੇ ਘਟੀਆ ਮਨਸੂਬਿਆਂ ਨੂੰ ਕਿਸਾਨਾਂ ਨੇ ਚੰਗੀ ਤਰ੍ਹਾਂ ਜਾਣ ਲਿਆ ਹੈ | ਕੇਂਦਰ ਸਰਕਾਰੀ ਦੀ ਘਟੀਆ ਅਤੇ ਨੀਵੇਂ ਦਰਜੇ ਦੀ ਸਿਆਸਤ ਕਰ ਕੇ ਲੋਕਾਂ ਨੂੰ ਦਰਪੇਸ਼ ਮੁੱਦਿਆਂ ਤੋਂ ਸਾਰਿਆਂ ਦਾ ਧਿਆਨ ਲਾਂਭੇ ਕਰਨ ਲਈ ਭਾਜਪਾ ਕੋਝੀਆਂ ਚਾਲਾਂ ਚੱਲ ਰਹੀ ਹੈ | 

ਫ਼ੋਟੋ: ਬ੍ਰਹਿਮ ਮਹਿੰਦਰਾ, ਭਾਰਤ ਭੂਸ਼ਣ ਆਸ਼ੂ, ਵਿਜੇ ਇੰਦਰ ਸਿੰਗਲਾ, ਓ.ਪੀ.ਸੋਨੀ ਅਤੇ ਸੁੰਦਰ ਸ਼ਾਮ ਅਰੋੜਾ