ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਕਰਾਂਗਾ 'ਆਖ਼ਰੀ ਪ੍ਰਦਰਸ਼ਨ': ਅੰਨਾ ਹਜ਼ਾਰੇ 

ਏਜੰਸੀ

ਖ਼ਬਰਾਂ, ਪੰਜਾਬ

ਕਿਸਾਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਕਰਾਂਗਾ 'ਆਖ਼ਰੀ ਪ੍ਰਦਰਸ਼ਨ': ਅੰਨਾ ਹਜ਼ਾਰੇ 

image

ਪੁਣੇ, 28 ਦਸੰਬਰ : ਸਮਾਜਕ ਵਰਕਰ ਅੰਨਾ ਹਜ਼ਾਰੇ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਜਨਵਰੀ ਅਖ਼ੀਰ ਤਕ ਮਨਜ਼ੂਰ ਨਾ ਕੀਤੇ ਜਾਣ 'ਤੇ ਭੁੱਖ-ਹੜਤਾਲ ਕਰਨ ਦੀ ਚਿਤਾਵਨੀ ਦਿਤੀ ਹੈ¢ ਮਹਾਰਾਸ਼ਟਰ ਦੇ ਅਹਿਮਦਨਗਰ ਜ਼ਿਲ੍ਹੇ ਦੇ ਰਾਲੇਗਣ ਸਿੱਧੀ ਪਿੰਡ 'ਚ ਅੰਨਾ ਹਜ਼ਾਰੇ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਕਿਸਾਨਾਂ ਲਈ ਪਿਛਲੇ 3 ਸਾਲਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ, ਪਰ ਸਰਕਾਰ ਨੇ ਇਨ੍ਹਾਂ ਮੁੱਦਿਆਂ ਦੇ ਹੱਲ ਲਈ ਕੋਈ ਕਦਮ ਨਹੀਂ ਚੁੱਕਿਆ¢ ਹਜ਼ਾਰੇ ਨੇ ਕਿਹਾ ਕਿ ਸਰਕਾਰ ਸਿਰਫ਼ ਖੋਖਲੇ ਵਾਅਦੇ ਕਰਦੀ ਹੈ, ਇਸ ਲਈ ਮੈਨੂੰ ਉਸ 'ਤੇ ਹੁਣ ਕੋਈ ਭਰੋਸਾ ਨਹੀਂ¢ ਵੇਖਦੇ ਹਾਂ ਸਰਕਾਰ ਮੇਰੀਆਂ ਮੰਗਾਂ 'ਤੇ ਕੀ ਕਦਮ ਚੁਕਦੀ ਹੈ¢ ਉਨ੍ਹਾਂ ਨੇ ਇਕ ਮਹੀਨੇ ਦਾ ਸਮਾਂ ਮੰਗਿਆ ਹੈ ਅਤੇ ਮੈਂ ਉਨ੍ਹਾਂ ਨੂੰ ਜਨਵਰੀ ਅਖ਼ੀਰ ਤਕ ਦਾ ਸਮਾਂ ਦਿਤਾ ਹੈ¢ ਜੇਕਰ ਮੇਰੀਆਂ ਮੰਗਾਂ ਪੂਰੀਆਂ ਨਾ ਹੋਈਆਂ, ਮੈਂ ਫਿਰ ਭੁੱਖ-ਹੜਤਾਲ ਕਰਾਂਗਾ¢ ਇਹ ਮੇਰਾ ਆਖ਼ਰੀ ਪ੍ਰਦਰਸ਼ਨ ਹੋਵੇਗਾ¢
ਅੰਨਾ ਹਜ਼ਾਰੇ ਨੇ 14 ਦਸੰਬਰ ਨੂੰ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਚਿੱਠੀ ਲਿਖ ਕੇ ਚਿਤਾਵਨੀ ਦਿਤੀ ਸੀ ਕਿ ਐੱਮ. ਐੱਸ. ਸਵਾਮੀਨਾਥਨ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਨ ਅਤੇ ਖੇਤੀ ਲਾਗਤ ਤੇ ਮੁੱਲ ਕਮਿਸ਼ਨ (ਸੀ. ਏ. ਸੀ. ਪੀ.) ਨੂੰ ਖ਼ੁਦਮੁਖਤਿਆਰੀ ਪ੍ਰਦਾਨ ਕਰਨ ਸਬੰਧੀ ਉਨ੍ਹਾਂ ਦੀਆਂ ਮੰਗਾਂ ਨੂੰ ਮਨਜ਼ੂਰ ਨਾ ਕੀਤਾ ਗਿਆ ਤਾਂ ਉਹ ਭੁੱਖ-ਹੜਤਾਲ ਕਰਨਗੇ¢                    (ਪੀਟੀਆਈ)