ਕਸਟਮ ਵਿਭਾਗ ਨੂੰ ਮਿਲੀ ਵੱਡੀ ਸਫਲਤਾ, ਅੰਮ੍ਰਿਤਸਰ ਏਅਰਪੋਰਟ ’ਤੇ ਡੇਢ ਕਿਲੋ ਸੋਨਾ ਬਰਾਮਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਸਟਮ ਵਿਭਾਗ ਨੂੰ ਇਕ ਵੱਡੀ ਸਫਲਤਾ ਹਾਸਲ ਹੋਈ ਹੈ ਜਿਸ ਦੇ ਤਹਿਤ ਅੰਮ੍ਰਿਤਸਰ ਏਅਰਪੋਰਟ ’ਤੇ ਪੰਜ ਯਾਤਰੀਆਂ ਕੋਲੋਂ ਡੇਢ ਕਿੱਲੋ ਦੇ ਕਰੀਬ ਸੋਨਾ ਬਰਾਮਦ ਕੀਤਾ ਗਿਆ ਹੈ।

1 and half kg gold recovered at Amritsar Airport

ਅੰਮ੍ਰਿਤਸਰ: ਕਸਟਮ ਵਿਭਾਗ ਨੂੰ ਇਕ ਵੱਡੀ ਸਫਲਤਾ ਹਾਸਲ ਹੋਈ ਹੈ ਜਿਸ ਦੇ ਤਹਿਤ ਅੰਮ੍ਰਿਤਸਰ ਏਅਰਪੋਰਟ ’ਤੇ ਪੰਜ ਯਾਤਰੀਆਂ ਕੋਲੋਂ ਡੇਢ ਕਿੱਲੋ ਦੇ ਕਰੀਬ ਸੋਨਾ ਬਰਾਮਦ ਕੀਤਾ ਗਿਆ ਹੈ। ਬਰਾਮਦ ਕੀਤੇ ਸੋਨੇ ਦੀ ਕੀਮਤ 70 ਲੱਖ ਰੁਪਏ ਦੇ ਕਰੀਬ ਬਣਦੀ ਹੈ।

ਮਿਲੀ ਜਾਣਕਾਰੀ ਅਨੁਸਾਰ ਦੁਬਈ ਅਤੇ ਸ਼ਾਰਜਾਹ ਤੋਂ ਆਈ ਫਲਾਈਟ ਵਿਚ ਸਵਾਰ ਪੰਜ ਨੌਜਵਾਨਾਂ ਦੀ ਤਲਾਸ਼ੀ ਲਈ ਗਈ ਤਾਂ ਉਹਨਾਂ ਕੋਲੋਂ ਡੇਢ ਕਿਲੋਗ੍ਰਾਮ ਸੋਨਾ ਬਰਾਮਦ ਹੋਇਆ। ਵਿਭਾਗ ਵੱਲੋਂ ਸਾਰਾ ਸੋਨਾ ਆਪਣੇ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਦੱਸ ਦਈਏ ਕਿ ਅੰਮ੍ਰਿਤਸਰ ਏਅਰਪੋਰਟ ’ਤੇ ਕਸਟਮ ਵਿਭਾਗ ਵੱਲੋਂ ਸੋਨਾ ਬਰਾਮਦ ਕਰਨ ਦੀ ਇਹ ਕੋਈ ਪਹਿਲੀ ਘਟਨਾ ਨਹੀਂ ਹੈ। ਇਸ ਤੋਂ ਪਹਿਲਾਂ ਵੀ ਦੁਬਈ ਅਤੇ ਸ਼ਾਰਜਾਹ ਤੋਂ ਆਉਣ ਵਾਲੇ ਲੋਕਾਂ ਕੋਲੋਂ ਵੱਡੀ ਮਾਤਰਾ ਵਿਚ ਸੋਨਾ ਬਰਾਮਦ ਕੀਤਾ ਜਾਂਦਾ ਰਿਹਾ ਹੈ। ਫ਼ਿਲਹਾਲ ਕਸਟਮ ਵਿਭਾਗ ਨੇ ਪੰਜਾਂ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕਰਕੇ ਉਹਨਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ ਅਤੇ ਉਹਨਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।