ਫਤਿਹਜੰਗ ਸਿੰਘ ਬਾਜਵਾ ਨੇ ਸਹੀ ਫ਼ੈਸਲਾ ਨਹੀਂ ਲਿਆ-ਸੁਨੀਲ ਜਾਖੜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਇਸ ਦੇ ਨਾਲ ਹੀ ਜਾਖੜ ਨੇ ਕਿਹਾ ਕਿ ਕਾਂਗਰਸ ਨੇ 2017 ਨੂੰ ਛੱਡ ਕੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਦੇ ਵੀ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕੀਤਾ।

Fateh Jang Singh Bajwa did not take the right decision - Sunil Jakhar

ਨਵੀਂ ਦਿੱਲੀ:  ਫਤਿਹਜੰਗ ਸਿੰਘ ਬਾਜਵਾ ਵਲੋਂ ਭਾਜਪਾ ਵਿਚ ਜਾਣ ਦੇ ਫੈਸਲੇ ’ਤੇ ਅਪਣੀ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੀ ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਨੇ ਕਿਹਾ ਕਿ ਫਤਿਹਜੰਗ ਸਿੰਘ ਬਾਜਵਾ ਨੇ ਸਹੀ ਫ਼ੈਸਲਾ ਨਹੀਂ ਲਿਆ।

ਸੁਨੀਲ ਜਾਖੜ ਨੇ ਕਿਹਾ, “'ਕੁਛ ਤੋਂ ਮਜਬੂਰੀਆਂ ਰਹੀ ਹੋਂਗੀ ਯੂਹੀ ਕੋਈ ਬੇਵਫ਼ਾ ਨਹੀਂ ਹੋਤਾ'। ਇਹ ਚਿੰਤਾ ਦਾ ਵਿਸ਼ਾ ਹੈ। ਫਤਿਹਜੰਗ ਸਿੰਘ ਬਾਜਵਾ ਨੇ ਸਹੀ ਫ਼ੈਸਲਾ ਨਹੀਂ ਲਿਆ। ਭਾਜਪਾ ਦਾ ਪੰਜਾਬ ਵਿਚ ਕੋਈ ਮਹੱਤਵ ਨਹੀਂ ਹੈ। ਸਿਰਫ਼ ਬਾਜਵਾ ਹੀ ਪਾਰਟੀ ਛੱਡਣ ਦਾ ਕਾਰਨ ਦੱਸ ਸਕਦੇ ਹਨ”।

ਇਸ ਦੇ ਨਾਲ ਹੀ ਜਾਖੜ ਨੇ ਕਿਹਾ ਕਿ ਕਾਂਗਰਸ ਨੇ 2017 ਨੂੰ ਛੱਡ ਕੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਦੇ ਵੀ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕੀਤਾ। ਉਹਨਾਂ ਕਿਹਾ ਕਿ ਹੁਣ ਵੀ ਅਸੀਂ ਮੁੱਖ ਮੰਤਰੀ ਚਿਹਰੇ ਦਾ ਐਲਾਨ ਨਹੀਂ ਕਰਾਂਗੇ ਅਤੇ ਕਾਂਗਰਸ ਦੀ ਸਾਂਝੀ ਅਗਵਾਈ ਵਿਚ 2022 ਦੀਆਂ ਵਿਧਾਨ ਸਭਾ ਚੋਣਾਂ ਲੜੀਆਂ ਜਾਣਗੀਆਂ।