BKU ਉਗਰਾਹਾਂ ਦਾ ਵੱਡਾ ਐਲਾਨ: 5 ਜਨਵਰੀ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ ਕੀਤੇ ਜਾਣਗੇ ਫਰੀ!

ਏਜੰਸੀ

ਖ਼ਬਰਾਂ, ਪੰਜਾਬ

ਕਿਸਾਨਾਂ ਨੇ 5 ਜਨਵਰੀ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ 12 ਤੋਂ 3 ਵਜੇ ਤੱਕ ਮੁਕਤ ਕੀਤੇ ਜਾਣ ਦਾ ਫੈਸਲਾ ਕੀਤਾ...

Big announcement of BKU collections: All toll plazas in Punjab will be made free on January 5!

 

ਮੁਹਾਲੀ : ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨਾ ਮੰਨੇ ਜਾਣ ਨੂੰ ਲੈ ਕੇ ਕਿਸਾਨਾਂ ਨੇ ਵੱਡਾ ਐਲਾਨ ਕੀਤਾ ਹੈ। ਕਿਸਾਨਾਂ ਨੇ 5 ਜਨਵਰੀ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ 12 ਤੋਂ 3 ਵਜੇ ਤੱਕ ਮੁਕਤ ਕੀਤੇ ਜਾਣ ਦਾ ਫੈਸਲਾ ਕੀਤਾ ਹੈ। ਇਹ ਐਲਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਕੀਤਾ ਗਿਆ ਹੈ । ਇਸ ਮੁਤਾਬਿਕ ਹੁਣ 5 ਜਨਵਰੀ ਨੂੰ ਸਾਰੇ ਜ਼ਿਲ੍ਹਿਆਂ ਦੇ ਟੋਲ ਪਲਾਜ਼ੇ ਜਾਮ ਕੀਤੇ ਜਾਣਗੇ। 

ਦਰਅਸਲ ਇਸ ਦੇ ਨਾਲ ਹੀ ਹੁਣ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪੱਕੇ ਮੋਰਚੇ ਦੀ ਹਮਾਇਤ ਵੀ ਕੀਤੀ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ 15 ਦਸੰਬਰ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 18 ਟੋਲ ਪਲਾਜ਼ੇ ਫਰੀ ਕੀਤੇ ਹੋਏ ਹਨ ਜਿਨ੍ਹਾਂ ਨੇ 15 ਜਨਵਰੀ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ ਦੱਸਿਆ ਕਿ ਸੰਘਰਸ਼ ਕਮੇਟੀ ਦੀ ਹਮਾਇਤ ਕਰਦੇ ਹੋਏ 5 ਜਨਵਰੀ ਨੂੰ ਪੰਜਾਬ ਦੇ ਸਾਰੇ ਟੋਲ ਪਲਾਜ਼ੇ 12 ਤੋਂ 3 ਵਜੇ ਤੱਕ ਪਰਚੀ ਮੁਕਤ ਕੀਤੇ ਜਾਣਗੇ।  

ਉਨ੍ਹਾਂ ਕਿਹਾ ਸੀ ਕਿ ਇਹ ਧਰਨਾ ਹੁਣ 15 ਦਸੰਬਰ ਤੋਂ 15 ਜਨਵਰੀ ਤੱਕ ਇਕ ਮਹੀਨੇ ਲਈ ਜਾਰੀ ਰਹੇਗਾ। ਉਸ ਸਮੇਂ ਦੌਰਾਨ ਜਥੇਬੰਦੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਸੀ ਕਿ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਤੇ ਦੱਸ ਲੱਖ ਦਾ ਮੁਆਵਜਾ ਦਿੱਤਾ ਜਾਵੇ।