ਗੁਰਪੁਰਬ 'ਤੇ ਸ੍ਰੀ ਦਰਬਾਰ ਸਾਹਿਬ ਜਾ ਰਹੀ ਸਕੂਲੀ ਬੱਸ ਦਾ ਹੋਇਆ ਐਕਸੀਡੈਂਟ, ਬੱਚੇ ਜ਼ਖਮੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਟੱਕਰ ਨਾਲ ਬੱਸ ਦਾ ਪਿਛਲਾ ਹਿੱਸਾ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ

photo

 

ਲੁਧਿਆਣਾ: ਖੰਨਾ ਦੇ ਜੀ.ਟੀ ਰੋਡ 'ਤੇ ਅੱਜ ਵੱਡਾ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ਜਾ ਰਹੀ ਸਕੂਲੀ ਬੱਚਿਆਂ ਦੀ ਬੱਸ ਨਾਲ ਇਹ ਹਾਦਸਾ ਵਾਪਰਿਆ।

ਟਾਇਰ ਫਟਣ ਕਾਰਨ ਇੱਕ ਟਰੱਕ ਨੇ ਸੜਕ ਦੇ ਕਿਨਾਰੇ ਖੜ੍ਹੀ ਬੱਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਜਿਸ ਕਾਰਨ ਬੱਸ ਵਿੱਚ ਸਵਾਰ ਕਈ ਵਿਦਿਆਰਥੀ ਜ਼ਖ਼ਮੀ ਹੋ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਪਿਛਲਾ ਹਿੱਸਾ ਬੁਰੀ ਤਰ੍ਹਾਂ ਨਾਲ ਨੁਕਸਾਨਿਆ ਗਿਆ।

ਇਸ ਹਾਦਸੇ ਕਾਰਨ ਬੱਸ ਦਾ ਪਿਛਲਾ ਪਾਸਾ ਚਕਨਾਚੂਰ ਹੋ ਗਿਆ। ਹਾਦਸੇ ਦੌਰਾਨ ਬੱਸ 'ਚ ਬੈਠੇ ਕਈ ਬੱਚਿਆਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ, ਜਦੋਂ ਕਿ 2 ਬੱਚਿਆਂ ਨੂੰ ਜ਼ਿਆਦਾ ਸੱਟ ਲੱਗੀ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।