ਸਪੀਕਰ ਕੁਲਤਾਰ ਸੰਧਵਾਂ ਵੱਲੋਂ ਬਿਹਾਰ ਦੇ CM ਨਾਲ ਪੰਜਾਬੀ ਭਾਈਚਾਰੇ ਨਾਲ ਸਬੰਧਿਤ ਵੱਖ ਵੱਖ ਮੁੱਦਿਆਂ ’ਤੇ ਵਿਚਾਰ ਚਰਚਾ
ਸ੍ਰੀ ਗੁਰੂ ਗੋਬਿਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ ਸੰਧਵਾਂ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਕ
ਪਟਨਾ/ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤੀਸ਼ ਕੁਮਾਰ ਨਾਲ ਇੱਕ ਮੀਟਿੰਗ ਕਰਕੇ ਵੱਖ ਵੱਖ ਮਹੱਤਵਪੂਰਨ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ। ਪੰਜਾਬ ਵਿਧਾਨ ਸਭਾ ਦੇ ਇੱਕ ਬੁਲਾਰੇ ਅਨੁਸਾਰ ਇਹ ਇੱਕ ਸਿਸ਼ਟਾਚਾਰ ਮੀਟਿੰਗ ਸੀ ਜਿਸ ਵਿੱਚ ਸੰਧਵਾਂ ਨੇ ਬਿਹਾਰ ਵਿੱਚ ਵੱਸਦੇ ਪੰਜਾਬੀਆਂ ਦੇ ਵਿਭਿੰਨ ਮੁੱਦਿਆਂ ਬਾਰੇ ਸ੍ਰੀ ਨਿਤੀਸ਼ ਕੁਮਾਰ ਨਾਲ ਚਰਚਾ ਕੀਤੀ।
ਇਸ ਦੌਰਾਨ ਦੋਵਾਂ ਆਗੂਆਂ ਨੇ ਖੇੇਤੀ, ਡੇਅਰੀ ਫਰਮਿੰਗ, ਸਭਿਆਚਾਰ, ਖੇਡਾਂ, ਵਿਗਿਆਨ, ਤਕਨੋਲੋਜੀ ਆਦਿ ਚਰਚਾ ਕੀਤੀ। ਮੀਟਿੰਗ ਤੋਂ ਬਾਅਦ ਸੰਧਵਾਂ ਨੇ ਦੱਸਿਆ ਕਿ ਉਨ੍ਹਾਂ ਦੀ ਨਿਤੀਸ਼ ਕੁਮਾਰ ਨਾਲ ਚਰਚਾ ਬਹੁਤ ਵਧੀਆਂ ਰਹੀ ਅਤੇ ਉਨ੍ਹਾਂ ਨੂੰ ਬਿਹਾਰ ਵਿੱਚ ਵੱਸਦੇ ਪੰਜਾਬੀਆਂ ਬਾਰੇ ਕਈ ਕੁੱਝ ਜਾਣਨ ਦਾ ਮੌਕਾ ਮਿਲਿਆ।
ਇਸ ਤੋਂ ਪਹਿਲਾਂ ਪਟਨਾ ਵਿਖੇ ਪਹੁੰਚ ਕੇ ਸੰਧਵਾਂ ਤਖਤ ਸ੍ਰੀ ਪਟਨਾ ਸਾਹਿਬ ਵਿਖੇ ਨਤਮਸਤਿਕ ਹੋਏ ਅਤੇ ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ’ਤੇ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਚੰਗੇ ਜੀਵਨ ਦੇ ਨਿਰਮਾਣ ਵਾਸਤੇ ਲੋਕਾਂ ਨੂੰ ਸ੍ਰੀ ਗਰੂ ਗੋਬਿੰਦ ਸਿੰਘ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਸੱਦਾ ਦਿੱਤਾ।