ਤਰਨਤਾਰਨ ਪੁਲਿਸ ਦੀ ਵੱਡੀ ਕਾਰਵਾਈ, ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਗੈਂਗ ਦੇ 5 ਗੁਰਗੇ ਕੀਤੇ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਮਰੀਕੀ ਮੇਡ ਪਿਸਤੌਲ ਸਮੇਤ 4 ਹਥਿਆਰ ਬਰਾਮਦ

Tarn Taran police arrested 5 gang members of Jaggu Bhagwanpuria gang

Tarn Taran police arrested 5 gang members of Jaggu Bhagwanpuria gang: ਤਰਨਤਾਰਨ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਸਿੰਘ ਉਰਫ਼ ਅੰਮ੍ਰਿਤ ਬੱਲ ਦੇ 5 ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ 4 ਦੇ ਕਰੀਬ ਨਜਾਇਜ਼ ਹਥਿਆਰ ਬਰਾਮਦ ਹੋਏ ਹਨ। ਖ਼ਾਸ ਗੱਲ ਇਹ ਹੈ ਕਿ ਉਕਤ ਹਥਿਆਰਾਂ ਵਿਚੋਂ ਇਕ ਹਥਿਆਰ 9 ਐਮਐਮ ਦਾ ਅਮਰੀਕੀ ਮੇਡ ਹੈ। ਪੁਲਿਸ ਨੇ ਸਾਰੇ ਦੋਸ਼ੀਆਂ ਨੂੰ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਉਹ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣਾ ਚਾਹੁੰਦੇ ਸਨ ਪਰ ਇਸ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਦੀ ਟੀਮ ਨੇ ਪੰਜ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ। ਤਰਨਤਾਰਨ ਇਲਾਕੇ 'ਚ ਇੱਕ ਗੈਂਗ ਵੱਲੋਂ ਕੀਤੀ ਗਈ ਟਾਰਗੇਟ ਕਿਲਿੰਗ 'ਚ ਸ਼ਾਮਲ ਸ਼ੂਟਰ ਬਾਰੇ ਅਹਿਮ ਜਾਣਕਾਰੀ ਸਾਹਮਣੇ ਆਈ ਹੈ।
ਪੁਲਿਸ ਨੂੰ ਦਿੱਤੀ ਸੂਚਨਾ ਦੇ ਆਧਾਰ 'ਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਜੱਗੂ ਦੇ ਹੋਰ ਕਿੰਨੇ ਸਾਥੀ ਉਕਤ ਇਲਾਕੇ ਵਿੱਚ ਸਰਗਰਮ ਹਨ।