ਵਿਰਾਸਤੀ ਮਾਰਗ ’ਤੇ ਹੁਣ ਨਹੀਂ ਦਿਸਣਗੇ ਬੁੱਤ!

ਏਜੰਸੀ

ਖ਼ਬਰਾਂ, ਪੰਜਾਬ

ਮੌਕੇ 'ਤੇ ਮੌਜੂਦ ਕਿਊ. ਆਰ. ਟੀ. ਟੀਮ ਦੇ ਇੰਚਾਰਜ ਏ. ਐੱਸ. ਆਈ. ਰਾਮ ਸਿੰਘ ਨੇ ਜਦੋਂ ਪੁਲਸ ਪਾਰਟੀ

Amritsar heritage route statues remove

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਾਸਤੇ 'ਤੇ ਲਗਾਏ ਗਏ ਗਿੱਧੇ-ਭੰਗੜੇ ਦੇ ਬੁੱਤ ਹੁਣ ਨਹੀਂ ਦਿਖਾਈ ਦੇਣਗੇ। ਅੰਮ੍ਰਿਤਸਰ ਜ਼ਿਲਾ ਪ੍ਰਸ਼ਾਸਨ ਵਲੋਂ ਵਿਰਾਸਤੀ ਮਾਰਗ ਵਿਖੇ ਲੱਗੇ ਗਿੱਧਾ ਭੰਗੜਾ ਪਾਉਂਦੇ ਬੁੱਤਾਂ ਨੂੰ ਕਰਮਚਾਰੀਆਂ ਵਲੋਂ ਹਟਾਇਆ ਗਿਆ। ਇਥੇ ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ 9 ਸਿੱਖ ਨੌਜਵਾਨ ਸ੍ਰੀ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਵਿਰਾਸਤੀ ਰਸਤੇ 'ਤੇ ਆਏ ਤੇ ਉਥੇ ਲੱਗੇ ਭੰਗੜੇ ਅਤੇ ਗਿੱਧੇ ਨੂੰ ਦਰਸਾਉਂਦੇ ਬੁੱਤਾਂ ਦੇ ਥੜ੍ਹਿਆਂ ਨੂੰ ਤੋੜਨ ਲੱਗੇ।

ਮੌਕੇ 'ਤੇ ਮੌਜੂਦ ਕਿਊ. ਆਰ. ਟੀ. ਟੀਮ ਦੇ ਇੰਚਾਰਜ ਏ. ਐੱਸ. ਆਈ. ਰਾਮ ਸਿੰਘ ਨੇ ਜਦੋਂ ਪੁਲਸ ਪਾਰਟੀ ਨਾਲ ਨੌਜਵਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਪੁਲਸ 'ਤੇ ਹਮਲਾ ਵੀ ਕਰ ਦਿੱਤਾ ਗਿਆ ਸੀ। ਪੁਲਸ ਨੇ ਉਕਤ ਨੌਜਵਾਨਾਂ ਨੂੰ ਗ੍ਰਿਫਤਾਰ ਕਰਕੇ ਕੋਰਟ 'ਚ ਪੇਸ਼ ਕਰਕੇ ਅਦਾਲਤ ਦੇ ਹੁਕਮਾਂ 'ਤੇ ਜੇਲ ਭੇਜ ਦਿੱਤਾ ਸੀ। ਇਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਬੁੱਤਾਂ ਨੂੰ ਕਿਸੇ ਹੋਰ ਥਾਂ 'ਤੇ ਤਬਦੀਲ ਕਰਨ ਦੇ ਆਦੇਸ਼ ਦਿੱਤੇ ਸਨ। 

ਵਰਨਣ ਯੋਗ ਹੈ ਕਿ ਪੰਜਾਬ ਦੇ ਸੱਭਿਆਚਾਰ ਬਾਰੇ ਇਹ ਬੁੱਤ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਲਵਾਏ ਸਨ ਤੇ ਬੀਤੀ 15 ਜਨਵਰੀ ਨੂੰ ਸਿੱਖ ਭਾਵਨਾਵਾਂ ਕਾਰਨ ਗੁੱਸੇ ਵਿੱਚ ਆਏ ਕੁਝ ਨੌਜਵਾਨਾਂ ਨੇ ਇਨ੍ਹਾਂ ਦੀ ਭੰਨ-ਤੋੜ ਕਰ ਦਿੱਤੀ ਸੀ। ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਏਦਾਂ ਭੰਨ-ਤੋੜ ਕਰਨ ਵਾਲੇ ਨੌਜਵਾਨਾਂ ਵੱਲ ਨਰਮੀ ਰੱਖੀ ਅਤੇ ਪੰਜਾਬ ਪੁਲਸ ਦੇ ਮੁਖੀ ਨੂੰ ਇਨ੍ਹਾਂ ਨੌਜਵਾਨਾਂ ਵਿਰੁਧ ਕੇਸਾਂ ਦੀ ਘੋਖ ਕਰ ਕੇ ਸਖ਼ਤ ਧਾਰਾਵਾਂ ਹਟਾ ਦੇਣ ਨੂੰ ਕਿਹਾ ਸੀ।

ਉਨ੍ਹਾ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਕਾਰਵਾਈ ਬਦਨੀਤੀ ਵਾਲੀ ਨਹੀਂ, ਸਿੱਖ ਭਾਈਚਾਰੇ ਦੀ ਪੀੜ ਦਾ ਪ੍ਰਗਟਾਵਾ ਸੀ, ਕਿਉਂਕਿ ਗੁਰਦੁਆਰਾ ਸਾਹਿਬ ਦੀ ਹੱਦ ਨਾਲ ਗਿੱਧੇ-ਭੰਗੜੇ ਨੂੰ ਦਰਸਾਉਂਦੇ ਬੁੱਤ ਲਾਉਣ ਨਾਲ ਸਿੱਖਾਂ ਦੇ ਹਿਰਦਿਆਂ ਨੂੰ ਠੇਸ ਲੱਗੀ ਸੀ। ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਵਿਰਾਸਤੀ ਮਾਰਗ ਉੱਤੇ ਗਿੱਧੇ-ਭੰਗੜੇ ਵਾਲੇ ਬੁੱਤ ਲਵਾਏ ਅਤੇ ਅਕਤੂਬਰ 2016 ਵਿਚ ਇਨ੍ਹਾਂ ਦਾ ਉਦਘਾਟਨ ਕੀਤਾ ਸੀ।

ਰੋਸ ਕਰਨ ਵਾਲੇ ਸਿੱਖਾਂ ਨੇ ਇਨ੍ਹਾਂ ਬੁੱਤਾਂ ਨੂੰ ਸਿੱਖ ਧਾਰਮਕ ਭਾਵਨਾਵਾਂ ਦੀ ਉਲੰਘਣਾ ਕਿਹਾ ਸੀ, ਕਿਉਂਕਿ ਇਹ ਬੁੱਤ ਸ੍ਰੀ ਦਰਬਾਰ ਸਾਹਿਬ ਦੇ ਬਿਲਕੁਲ ਨੇੜੇ ਸਨ। ਇਨ੍ਹਾਂ ਨੌਜਵਾਨਾਂ ਨੇ ਇਨ੍ਹਾਂ ਬੁੱਤਾਂ ਨੂੰ ਤੋੜਨ ਦੇ ਯਤਨ ਵਿੱਚ ਨੁਕਸਾਨ ਪੁਚਾਇਆ ਸੀ। ਬੀਤੀ 15 ਜਨਵਰੀ ਦੀ ਇਸ ਘਟਨਾ ਪਿੱਛੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਕਈ ਸੰਸਥਾਵਾਂ ਨੇ ਇਨ੍ਹਾਂ ਰੋਸ ਕਰਦੀਆਂ ਸਿੱਖ ਜਥੇਬੰਦੀਆਂ ਦਾ ਪੱਖ ਲਿਆ ਅਤੇ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਨੌਜਵਾਨਾਂ ਦੇ ਹੱਕ ਵਿਚ ਆਵਾਜ਼ ਉਠਾਈ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।