ਪ੍ਰਤਾਪ ਬਾਜਵਾ ਨੇ ਲਾਪਤਾ ਹੋਏ ਨੌਜਵਾਨ ਦੀ ਸੁਰੱਖਿਆ ਨੂੰ ਲੈਕੇ ਮੁੱਖ ਮੰਤਰੀ ਪੰਜਾਬ ਨੂੰ ਲਿਖਿਆ ਪੱਤਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਨ੍ਹਾਂ ਕਿਹਾ ਕਿ ਮੈਂ ਲਾਪਤਾ ਹੋਏ ਨੌਜਵਾਨਾਂ ਦੇ ਪਰਿਵਾਰਾਂ ਨੂੰ ਜੇਕਰ ਕੋਈ ਕਾਨੂੰਨੀ ਪ੍ਰਕਿਰਿਆ ਸਹਾਇਤਾ ਦੀ ਲੋੜ ਹੋਈ ਤਾਂ ਮੈਂ ਉਨ੍ਹਾਂ ਦੇ ਨਾਲ ਖੜ੍ਹਾ ਹਾਂ ।

CM Punjab and partap singh Bajwa

ਚੰਡੀਗੜ੍ਹ :26 ਜਨਵਰੀ ਦੀਆਂ ਘਟਨਾਵਾਂ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਨੇ ਰਾਜ ਦੇ ਸੌ ਗੁੰਮ ਹੋ ਚੁੱਕੇ ਕਿਸਾਨਾਂ ਦੇ ਸੰਬੰਧ ਵਿੱਚ ਮੁੱਖ ਮੰਤਰੀ ਪੰਜਾਬ ਨੂੰ ਇੱਕ ਪੱਤਰ ਲਿਖਿਆ ਹੈ  । ਨਾਲ ਹੀ ਉਨ੍ਹਾਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ ਨੂੰ ਸੁਰੱਖਿਆ ਦੀ ਪੇਸ਼ਕਸ਼ ਕਰਨ । ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਸਰੋਤਾਂ ਦੀ ਵਰਤੋਂ ਕਰਦੀ ਹੋਏ  ਯਕੀਨੀ ਬਣਾਏਗੀ ਕਿ ਲਾਪਤਾ ਹੋਏ  ਨੌਜਵਾਨਾਂ ਨੂੰ ਲੱਭ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੌਂਪਦਾ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ  ਲਾਪਤਾ ਹੋਏ ਨੌਜਵਾਨ ਉਨ੍ਹਾਂ ਦੀ ਪਰਿਵਾਰਕ ਨੂੰ ਕੋਈ ਵੀ ਜਾਣਕਾਰੀ ਨਹੀਂ ਹੈ । ਉਨ੍ਹਾਂ ਕਿਹਾ ਕਿ ਮੈਂ  ਲਾਪਤਾ ਹੋਏ ਨੌਜਵਾਨਾਂ ਦੇ ਪਰਿਵਾਰਾਂ ਨੂੰ ਜੇਕਰ ਕੋਈ ਕਾਨੂੰਨੀ ਪ੍ਰਕਿਰਿਆ ਸਹਾਇਤਾ ਦੀ ਲੋੜ ਹੋਈ ਤਾਂ ਮੈਂ ਉਨ੍ਹਾਂ ਦੇ ਨਾਲ ਖੜ੍ਹਾ ਹਾਂ । 

Related Stories