ਰਾਹੁਲ ਦੀ ਅਗਵਾਈ ’ਚ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਖੇਤੀਬਾੜੀ ਕਾਨੂੰਨਾਂ ਵਿਰੁਧ ਸੰਸਦ ’ਚ ਦਿਤਾ ਧਰਨ

ਏਜੰਸੀ

ਖ਼ਬਰਾਂ, ਪੰਜਾਬ

ਰਾਹੁਲ ਦੀ ਅਗਵਾਈ ’ਚ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਖੇਤੀਬਾੜੀ ਕਾਨੂੰਨਾਂ ਵਿਰੁਧ ਸੰਸਦ ’ਚ ਦਿਤਾ ਧਰਨਾ

image

 ਕੇਂਦਰੀ ਹਾਲ ਦੇ ਦਰਵਾਜ਼ੇ ਕੋਲ ਧਰਨੇ ’ਤੇ ਬੈਠੇ

ਨਵੀਂ ਦਿੱਲੀ, 29 ਜਨਵਰੀ: ਕਾਂਗਰਸ ਦਾ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿਚ ਪਾਰਟੀ ਦੇ ਸੰਸਦ ਮੈਂਬਰਾਂ ਨੇ ਵਿਵਾਦਤ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਸ਼ੁਕਰਵਾਰ ਨੂੰ ਸੰਸਦ ਭਵਨ ਕੰਪਲੈਕਸ ਵਿਚ ਧਰਨਾ ਦਿਤਾ।
ਕਾਂਗਰਸ ਦੇ ਸੰਸਦ ਮੈਂਬਰਾਂ ਨੇ ਬਜਟ ਸੈਸ਼ਨ ਦੇ ਪਹਿਲੇ ਦਿਨ ਸੰਸਦ ਕੰਪਲੈਕਸ ਵਿਚ ਮਹਾਤਮਾ ਗਾਂਧੀ ਦੇ ਬੁੱਤ ਸਾਹਮਣੇ ਧਰਨਾ ਦਿਤਾ। ਰਾਹੁਲ ਗਾਂਧੀ ਤੋਂ ਇਲਾਵਾ ਪਾਰਟੀ ਨੇਤਾ ਅਧੀਰ ਰੰਜਨ ਚੌਧਰੀ, ਚੀਫ਼ ਵਿ੍ਹਪ ਕੋਡਿਕੁਨਿਲ ਸੁਰੇਸ਼ ਅਤੇ ਹੋਰ ਕਈ ਸੰਸਦ ਮੈਂਬਰਾਂ ਨੇ ਇਸ ਵਿਰੋਧ ਪ੍ਰਦਰਸ਼ਨ ਵਿਚ ਹਿੱਸਾ ਲਿਆ।
ਕਾਂਗਰਸ ਦੇ ਸੰਸਦ ਮੈਂਬਰਾਂ ਨੇ ‘ਕਾਲਾ ਕਾਨੂੰਨ ਵਾਪਸ ਲੈ ਲਉ’ ਅਤੇ ‘ਨਰਿੰਦਰ ਮੋਦੀ, ਕਿਸਾਨ ਵਿਰੋਧੀ’ ਦੇ ਨਾਹਰੇ ਵੀ ਲਗਾਏ।
ਸੁਰੇਸ਼ ਨੇ ਕਿਹਾ ਕਿ ਕਿਸਾਨ ਤਿੰਨੋਂ ਕਾਨੂੰਨਾਂ ਵਿਰੁਧ ਦੋ ਮਹੀਨਿਆਂ ਤੋਂ ਸੜਕਾਂ ’ਤੇ ਹਨ, ਪਰ ਸਰਕਾਰ ਉਨ੍ਹਾਂ ਦੀ ਨਹੀਂ ਸੁਣ ਰਹੀ। ਅਸੀਂ ਇਸ ਸੈਸ਼ਨ ਵਿਚ ਸਰਕਾਰ ਉੱਤੇ ਪੂਰਾ ਦਬਾਅ ਪਾਵਾਂਗੇ ਕਿ ਇਨ੍ਹਾਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ। ਕਾਂਗਰਸ ਸਮੇਤ ਵੱਖ-ਵੱਖ ਵਿਰੋਧੀ ਪਾਰਟੀਆਂ ਨੇ ਵੀ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਵਿਚ ਰਾਸ਼ਟਰਪਤੀ ਦੇ ਸੰਬੋਧਨ ਦਾ ਬਾਈਕਾਟ ਕੀਤਾ। (ਪੀਟੀਆਈ)