ਆਜ਼ਾਦ ਚੋਣ ਲੜਨਗੇ ਅੰਗਦ ਸੈਣੀ, ਕਾਂਗਰਸ ਨੇ ਨਵਾਂਸ਼ਹਿਰ ਤੋਂ ਕੱਟੀ ਮੌਜੂਦਾ ਵਿਧਾਇਕ ਦੀ ਟਿਕਟ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਅੱਜ ਅਪਣੇ ਉਮੀਦਵਾਰਾਂ ਦੀ ਆਖਰੀ ਸੂਚੀ ਜਾਰੀ ਕੀਤੀ ਹੈ।

Angad Saini will contest independent

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਅੱਜ ਅਪਣੇ ਉਮੀਦਵਾਰਾਂ ਦੀ ਆਖਰੀ ਸੂਚੀ ਜਾਰੀ ਕੀਤੀ ਹੈ। ਇਸ ਦੌਰਾਨ ਕਾਂਗਰਸ ਨੇ ਹਲਕਾ ਨਵਾਂਸ਼ਹਿਰ ਤੋਂ ਮੌਜੂਦਾ ਵਿਧਾਇਕ ਅੰਗਦ ਸੈਣੀ ਦੀ ਟਿਕਟ ਕੱਟੀ ਹੈ। ਜਿਸ ਤੋਂ ਬਾਅਦ ਅੰਗਦ ਸੈਣੀ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਫੈਸਲਾ ਕੀਤਾ ਹੈ। ਇਸ ਦੇ ਚਲਦਿਆਂ ਉਹ ਕੱਲ੍ਹ ਹੀ ਆਜ਼ਾਦ ਉਮੀਦਵਾਰ ਦੇ ਤੌਰ 'ਤੇ ਨਾਮਜ਼ਦਗੀ ਦਾਖਲ ਕਰਨਗੇ।


Photo

ਦੱਸ ਦੇਈਏ ਕਿ ਵਿਧਾਇਕ ਅੰਗਦ ਸੈਣੀ ਦੀ ਪਤਨੀ ਅਦਿਤੀ ਸਿੰਘ ਉੱਤਰ ਪ੍ਰਦੇਸ਼ 'ਚ ਭਾਜਪਾ 'ਚ ਸ਼ਾਮਲ ਹੋ ਗਏ ਹਨ ਅਤੇ ਉਹ ਵੀ ਭਾਜਪਾ ਦੀ ਟਿਕਟ 'ਤੇ ਚੋਣ ਲੜ ਰਹੇ ਹਨ। ਅੰਗਦ ਸੈਣੀ ਦੀ ਟਿਕਟ ਕੱਟੇ ਜਾਣ ਪਿੱਛੇ ਇਹੀ ਕਾਰਨ ਮੰਨਿਆ ਜਾ ਰਿਹਾ ਹੈ।