ਦਿੱਲੀ ਮਹਿਲਾ ਅਕਾਲੀ ਦਲ ਦੀ ਪ੍ਰਧਾਨ ਬੀਬੀ ਰਣਜੀਤ ਕੌਰ ਆਮ ਆਦਮੀ ਪਾਰਟੀ ਵਿਚ ਸ਼ਾਮਲ
ਦਿੱਲੀ ਮਹਿਲਾ ਅਕਾਲੀ ਦਲ ਦੀ ਪ੍ਰਧਾਨ ਬੀਬੀ ਰਣਜੀਤ ਕੌਰ ਆਮ ਆਦਮੀ ਪਾਰਟੀ ਵਿਚ ਸ਼ਾਮਲ
image
ਨਵੀਂ ਦਿੱਲੀ, 29 ਜਨਵਰੀ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਮਹਿਲਾ ਅਕਾਲੀ ਦਲ ਦੀ ਪ੍ਰਧਾਨ ਬੀਬੀ ਰਣਜੀਤ ਕੌਰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਦਿੱਲੀ ਐਸਓਆਈ ਦੇ ਪ੍ਰਧਾਨ ਗਗਨ ਸਿੰਘ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਹਨ।
ਆਮ ਆਦਮੀ ਪਾਰਟੀ ਦੇ ਆਗੂ ਜਰਨੈਲ ਸਿੰਘ ਨੇ ਬੀਬੀ ਰਣਜੀਤ ਕੌਰ ਅਤੇ ਗਗਨ ਸਿੰਘ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ। ਬੀਬੀ ਰਣਜੀਤ ਕੌਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਹਿ ਚੁੱਕੇ ਹਨ। ਬੀਬੀ ਰਣਜੀਤ ਕੌਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਮੈਂਬਰ ਹਨ।