ਕਣਕ ਵੰਡਣ ਬਦਲੇ ਲਾਭਪਾਤਰੀ ਪਰਿਵਾਰਾਂ ਤੋਂ ਪੈਸੇ ਲੈਣ ਵਾਲੇ ਡਿੱਪੂ ਹੋਲਡਰਾਂ ਖ਼ਿਲਾਫ਼ ਹੋਵੇਗਾ ਮਾਮਲਾ ਦਰਜ

ਏਜੰਸੀ

ਖ਼ਬਰਾਂ, ਪੰਜਾਬ

ਪੰਜਾਬ ਫੂਡ ਸਪਲਾਈ ਵਿਭਾਗ ਵੱਲੋਂ ਮੁੱਖ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਨਾਲ ਜੁੜੇ ਲੱਗਭਗ ਪੌਣੇ 5 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਜਲਦ ਹੀ ਮੁਫ਼ਤ ਕਣਕ...

photo

 

ਮੁਹਾਲੀ- ਪੰਜਾਬ ਫੂਡ ਸਪਲਾਈ ਵਿਭਾਗ ਵੱਲੋਂ ਮੁੱਖ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਨਾਲ ਜੁੜੇ ਲੱਗਭਗ ਪੌਣੇ 5 ਲੱਖ ਰਾਸ਼ਨ ਕਾਰਡ ਧਾਰਕਾਂ ਨੂੰ ਜਲਦ ਹੀ ਮੁਫ਼ਤ ਕਣਕ ਵੰਡਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ। 

ਜਾਣਕਾਰੀ ਦਿੰਦਿਆਂ ਪੰਜਾਬ ਫੂਡ ਸਪਲਾਈ ਵਿਭਾਗ ਦੇ ਕਰਮਚਾਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਕਣਕ ਵੰਡਣ ਸਬੰਧੀ ਜੰਗੀ ਪੱਧਰ ’ਤੇ ਤਿਆਰੀਆਂ ਸ਼ੁਰੂ ਕੀਤੀਆਂ ਗਈਆਂ ਹਨ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਯੋਜਨਾ ਨਾਲ ਜੁੜੇ ਪਰਿਵਾਰਾਂ ਨੂੰ ਅਕਤੂਬਰ 2022 ਤੋਂ ਲੈ ਕੇ 31 ਮਾਰਚ 2023 ਤੱਕ ਦੇ 6 ਮਹੀਨਿਆਂ ਦੀ ਮੁਫ਼ਤ ਕਣਕ ਦਾ ਲਾਭ ਦਿੱਤਾ ਜਾਵੇਗਾ। ਯੋਜਨਾ ਮੁਤਾਬਕ ਰਾਸ਼ਨ ਕਾਰਡ ਦਰਜ ਹਰੇਕ ਮੈਂਬਰ ਨੂੰ ਪ੍ਰਤੀ ਮਹੀਨੇ 5 ਕਿਲੋ ਦੇ ਹਿਸਾਬ ਨਾਲ 6 ਮਹੀਨਿਆਂ ਦੀ 30 ਕਿਲੋ ਕਣਕ ਦਿੱਤੀ ਜਾਣੀ ਹੈ।

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੇ ਗਏ ਹੁਕਮਾਂ ਮੁਤਾਬਕ ਕਣਕ ਦੇ ਬਦਲੇ ’ਚ ਲਾਭਾਪਾਤਰ ਪਰਿਵਾਰਾਂ ਤੋਂ 1 ਰੁਪਏ ਵੀ ਚਾਰਜ ਕਰਨ ਵਾਲੇ ਡਿਪੂ ਹੋਲਡਰਾਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਨ ਸਮੇਤ ਡਿਪੂ ਦਾ ਲਾਇਸੈਂਸ ਰੱਦ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ। ਹੁਕਮਾਂ ਮੁਤਾਬਕ ਯੋਜਨਾ ਨੂੰ ਲੈ ਕੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਪਾਰਦਰਸ਼ਿਤਾ ਯਕੀਨੀ ਬਣਾਈ ਰੱਖਣ ਦੀ ਗੱਲ ’ਤੇ ਜ਼ੋਰ ਦਿੱਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ: ਦੁਨੀਆ ਭਰ ਦੇ ਅਮੀਰਾਂ 'ਚ ਦੁਬਈ ’ਚ ਜਾਇਦਾਦ ਖਰੀਦਣ ਦਾ ਰੁਝਾਨ: ਦੁਬਈ 'ਚ ਭਾਰਤੀਆਂ ਨੇ 7 ਸਾਲਾਂ 'ਚ ਖਰੀਦੀ 1.86 ਲੱਖ ਕਰੋੜ ਰੁਪਏ ਦੀ ਜਾਇਦਾਦ

ਖਾਦ ਅਤੇ ਅਪੂਰਤੀ ਵਿਭਾਗ ਦੀ ਕੰਟਰੋਲਰ ਮੀਨਾਕਸ਼ੀ ਨੇ ਰਾਸ਼ਨ ਕਾਰਡ ਧਾਰਕਾਂ ਨੂੰ ਜਾਗਰੂਕ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਯੋਜਨਾ ਤਹਿਤ ਵੰਡੀ ਜਾਣ ਵਾਲੀ ਕਣਕ ਦੇ ਬਦਲੇ ਕਿਸੇ ਵੀ ਡਿਪੂ ਹੋਲਡਰ ਨੂੰ ਇਕ ਰੁਪਿਆ ਵੀ ਨਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਰੇਕ ਲਾਭਪਾਤਰੀ ਨੂੰ 6 ਮਹੀਨਿਆਂ ਲਈ ਬਿਲਕੁਲ ਮੁਫ਼ਤ ਕਣਕ ਦਾ ਲਾਭ ਦਿੱਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ- LED ਬੱਲਬ ਜੇਬ 'ਤੇ ਹਲਕੇ ਪਰ ਸਿਹਤ 'ਤੇ ਪੈ ਸਕਦੇ ਭਾਰੀ