ਅੱਜ ਹੋਰ ਵਿਗੜੇਗਾ ਮੌਸਮ, ਮੀਂਹ ਦੇ ਨਾਲ-ਨਾਲ ਚਲਣਗੀਆਂ ਠੰਢੀਆਂ ਹਵਾਵਾਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਤਰੀ ਭਾਰਤ ਦੇ ਪਹਾੜੀ ਇਲਾਕਿਆਂ ਵਿਚ ਬਰਫ਼ਬਾਰੀ ਦੇ ਕਾਰਨ ਮੈਦਾਨੀ ਇਲਾਕਿਆਂ ਵਿਚ ਬਰਫ਼ੀਲੀਆਂ ਹਵਾਵਾਂ ਚਲਣ ਨਾਲ ਠੰਢ ਕਾਫ਼ੀ ਵਧ ਗਈ ਹੈ।

Punjab Weather


 

ਚੰਡੀਗੜ੍ਹ : ਮੌਸਮ ਵਿਭਾਗ ਮੁਤਾਬਕ 30 ਜਨਵਰੀ ਨੂੰ ਪੰਜਾਬ ਅਤੇ ਉੱਤਰੀ ਭਾਰਤ ਦੇ ਕਈ ਸੂਬਿਆਂ ਵਿਚ ਮੌਸਮ ਫਿਰ ਤੋਂ ਬਦਲੇਗਾ। ਐਤਵਾਰ ਤੋਂ ਹੀ ਉਤਰੀ ਭਾਰਤ ਦੇ ਪਹਾੜੀ ਇਲਾਕਿਆਂ ਵਿਚ ਬਰਫ਼ਬਾਰੀ ਦੇ ਕਾਰਨ ਮੈਦਾਨੀ ਇਲਾਕਿਆਂ ਵਿਚ ਬਰਫ਼ੀਲੀਆਂ ਹਵਾਵਾਂ ਚਲਣ ਨਾਲ ਠੰਢ ਕਾਫ਼ੀ ਵਧ ਗਈ ਹੈ।

ਮੌਸਮ ਵਿਗਿਆਨੀਆਂ ਅਨੁਸਾਰ ਅਗਲੇ 48 ਘੰਟੇ ਮੀਂਹ ਪੈਣ ਦੇ ਆਸਾਰ ਹਨ। ਇਸ ਦੇ ਬਾਵਜੂਦ ਘੱਟ ਤੋਂ ਘੱਟ ਤਾਪਮਾਨ ਵਿਚ 4 ਤੋਂ 6 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ। ਉਸ ਤੋਂ ਬਾਅਦ ਅਗਲੇ 24 ਘੰਟੇ ਤਾਪਮਾਨ ਵਿਚ ਕੋਈ ਬਦਲਾਅ ਨਹੀਂ ਹੋਵੇਗਾ।

ਇਸ ਉਪਰੰਤ ਮੁੜ ਠੰਢ ਵਧ ਸਕਦੀ ਹੈ ਕਿਉਂਕਿ ਘੱਟੋ-ਘੱਟ ਤਾਪਮਾਨ ਵਿਚ 2 ਤੋਂ 4 ਡਿਗਰੀ ਸੈਲਸੀਅਸ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ ’ਚ ਦਿੱਲੀ ’ਚ ਲੋਕਾਂ ਨੂੰ ਠੰਢ ਦਾ ਸਾਹਮਣਾ ਕਰਨਾ ਪਵੇਗਾ।