ਕਾਊਂਟਰ ਇੰਟੈਲੀਜੈਂਸ ਅਤੇ CIA ਨੇ ਕੁਲਵਿੰਦਰ ਕਿੰਦਾ ਸਮੇਤ ਕਾਬੂ ਕੀਤੇ 4 ਗੈਂਗਸਟਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

1 ਰਿਵਾਲਵਰ .32 ਬੋਰ ਅਤੇ 315 ਬੋਰ ਰਾਈਫਲ ਸਮੇਤ 4 ਨਾਜਾਇਜ਼ ਹਥਿਆਰ ਤੇ 16 ਜ਼ਿੰਦਾ ਕਾਰਤੂਸ ਬਰਾਮਦ

Punjab News

ਮਾਨਸਾ ਵਿਚ ਕਿਸੇ ਵਿਅਕਤੀ ਦੇ ਕਤਲ ਦਾ ਬਣਾ ਰਹੇ ਸਨ ਮਨਸੂਬਾ

ਸੰਗਰੂਰ: ਕਾਊਂਟਰ ਇੰਟੈਲੀਜੈਂਸ ਅਤੇ CIA  ਦੀ ਸਾਂਝੀ ਕਾਰਵਾਈ ਦੌਰਾਨ ਚਾਰ ਵੱਡੇ ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ ਹੈ। ਇਸ ਬਾਰੇ ਸੰਗਰੂਰ ਦੇ ਐਸ.ਐਸ.ਪੀ ਸੁਰਿੰਦਰ ਲਾਂਬਾ ਨੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੇ ਦੱਸਣ ਮੁਤਾਬਕ 22 ਜਨਵਰੀ ਨੂੰ ਸੰਗਰੂਰ ਸੀ.ਆਈ.ਏ ਅਤੇ ਥਾਣਾ ਚੀਮਾ ਦੀ ਪੁਲਿਸ ਵੱਲੋਂ ਚਲਾਈ ਗਈ ਕਾਰਵਾਈ ਦੌਰਾਨ ਸੂਤਰਾਂ ਤੋਂ ਪ੍ਰਾਪਤ ਸੂਚਨਾ ਦੇ ਅਧਾਰ 'ਤੇ ਨਾਕਾ ਲਗਾਇਆ ਸੀ। ਇਸ ਦੌਰਾਨ ਹੀ ਚਾਰ ਗੈਂਗਸਟਰਾਂ ਨੂੰ ਕਾਬੂ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਉਸ ਵੇਲੇ ਉਹ ਇੱਕ ਆਲਟੋ ਕਰ ਵਿਚ ਆ ਰਹੇ ਸਨ। ਜਾਣਕਾਰੀ ਮਿਲੀ ਸੀ ਕਿ ਉਹ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿਚ ਹਨ। ਨਾਕਾਬੰਦੀ ਦੌਰਾਨ 1 ਰਿਵਾਲਵਰ .32 ਬੋਰ, 2 ਕੱਟੇ 315 ਬੋਰ, 1 ਰਾਈਫਲ 315 ਬੋਰ ਅਤੇ 16 ਜ਼ਿੰਦਾ ਕਾਰਤੂਸ ਸਮੇਤ ਆਲਟੋ ਕਾਰ ਉਨ੍ਹਾਂ ਨੂੰ ਕਾਬੂ ਕੀਤਾ ਗਿਆ।

ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲੀਆਂ ਸਰਕਾਰਾਂ ਨੂੰ ਸਵਾਲ- ਆਖ਼ਰ ਪੰਜਾਬ ਕਿਵੇਂ ਹੋਇਆ ਕਰਜ਼ਾਈ?

ਉਕਤ ਚਾਰੇ ਵਿਅਕਤੀ ਸੁਖਵਿੰਦਰ ਸਿੰਘ ਉਰਫ ਸੁੱਖਾ ਨਾਲ ਸਬੰਧਤ ਸਨ, ਜੋ ਕਿ ਮਜੂਦਾ ਸਮੇਂ ਵਿੱਚ ਉਹ ਕੈਨੇਡਾ ਵਿੱਚ ਰਹਿ ਰਿਹਾ ਹੈ ਅਤੇ ਪੰਜਾਬ ਵਿੱਚ ਪੈਸੇ ਲੈ ਕੇ ਲੋਕਾਂ ਨੂੰ ਮਾਰਨ ਦਾ ਕੰਮ ਕਰਦਾ ਹੈ, ਇਹ ਚਾਰੇ ਉਸ ਦੇ ਨਾਲ ਮਿਲ ਕੇ ਕੰਮ ਕਰਦੇ ਸਨ ਅਤੇ ਗ੍ਰਿਫਤਾਰੀ ਸਮੇਂ ਇਹਨਾਂ ਨੇ ਮਾਨਸਾ ਇਲਾਕੇ ਵਿੱਚ ਇੱਕ ਕਤਲ ਨੂੰ ਅੰਜਾਮ ਦੇਣਾ ਸੀ, ਜਿਸਦੀ ਜਾਣਕਾਰੀ ਉਹਨਾਂ ਨੇ ਦਿੱਤੀ ਹੈ।

ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਲੱਗੇ ਸਮਾਰਟ ਕੈਮਰਿਆਂ ਬਾਰੇ RTI ਵਿਚ ਹੋਇਆ ਵੱਡਾ ਖ਼ੁਲਾਸਾ, ਪੜ੍ਹੋ ਵੇਰਵਾ 

ਫੜੇ ਗਏ ਮੁਲਜ਼ਮਾਂ ਵਿਚ ਮੁੱਖ ਕੁਲਵਿੰਦਰ ਕਿੰਦਾ ਹੈ ਜੋ ਹੋਰ ਵੀ ਕਈ ਮਾਮਲਿਆਂ ਵਿਚ ਲੋੜੀਂਦਾ ਸੀ। ਉਨ੍ਹਾਂ ਦੱਸਿਆ ਕਿ ਇਸ ਦੇ ਗੈਂਗਸਟਰ ਸੁੱਖਾ ਦੁੱਨੇਕੇ ਨਾਲ ਵੀ ਸਬੰਧ ਹਨ। ਇਸ ਸਮੇਂ ਐਸਐਸਪੀ ਸੁਰਿੰਦਰ ਲਾਂਬਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਰਿਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਪੁੱਛਗਿੱਛ ਜਾਰੀ ਹੈ, ਸਾਨੂੰ ਜਾਂਚ ਦੌਰਾਨ ਹੋਰ ਵੀ ਕਈ ਖੁਲਾਸੇ ਹੋਣ ਦੀ ਉਮੀਦ ਹੈ।