ਹੋਣਹਾਰ ਪੰਜਾਬਣ ਨੇ ਖੱਟਿਆ ਨਾਮਣਾ : ਇਟਾਲੀਅਨ ਜਲ ਸੈਨਾ ਦਾ ਹਿੱਸਾ ਬਣ ਰੌਸ਼ਨ ਕੀਤਾ ਪੰਜਾਬ ਦਾ ਨਾਮ

ਏਜੰਸੀ

ਖ਼ਬਰਾਂ, ਪੰਜਾਬ

ਜਲੰਧਰ ਦੇ ਪਿੰਡ ਭੰਗਾਲਾ ਨਾਲ ਸਬੰਧਿਤ ਹੈ ਮਨਰੂਪ ਕੌਰ 

Punjabi News

ਜਲੰਧਰ : ਪੰਜਾਬ ਦੀ ਇੱਕ ਹੋਣਹਾਰ ਧੀ ਨੇ ਇਟਲੀ ਵਿਚ ਸਿਰਫ ਸੂਬੇ ਦਾ ਹੀ ਨਹੀਂ ਸਗੋਂ ਪੂਰੇ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਇਥੋਂ ਦੇ ਪਿੰਡ ਭੰਗਾਲਾ ਦੀ ਰਹਿਣ ਵਾਲੀ ਮਨਰੂਪ ਕੌਰ ਇਟਾਲੀਅਨ ਜਲ ਸੈਨਾ ਦਾ ਹਿੱਸਾ ਬਣੀ ਹੈ। ਧੀ ਦੀ ਇਸ ਪ੍ਰਾਪਤੀ 'ਤੇ ਮਾਪਿਆਂ ਅਤੇ ਪਿੰਡ ਵਾਲਿਆਂ ਵਿਚ ਖੁਸ਼ੀ ਦਾ ਮਾਹੌਲ ਹੈ।

ਇਹ ਵੀ ਪੜ੍ਹੋ: ਪੀੜਤ ਲੜਕੀ ਨੇ ਦੱਸਿਆ ਕਿਵੇਂ ਹੁੰਦੀਆਂ ਸਨ ਹੈਵਾਨੀਅਤ ਦੀਆਂ ਹੱਦਾਂ ਪਾਰ

ਪ੍ਰਾਪਤ ਵੇਰਵਿਆਂ ਅਨੁਸਾਰ ਮਨਰੂਪ ਕੌਰ ਦਾ ਪਰਿਵਾਰ ਇਟਲੀ ਦੇ ਵਿਚੈਂਸਾ ਨੇੜਲੇ ਸ਼ਹਿਰ ਕਿਆਂਪੋ ਵਿਖੇ ਰਹਿੰਦਾ ਹੈ।  ਪਿਤਾ ਭੁਪਿੰਦਰ ਸਿੰਘ ਅਤੇ ਮਾਤਾ ਜਸਵਿੰਦਰ ਕੌਰ ਦੀ ਧੀ ਮਨਰੂਪ ਕੌਰ ਨੇ ਇਟਾਲੀਅਨ ਜਲ ਸੈਨਾ ਵਿੱਚ ਭਰਤੀ ਹੋਣਾ ਚਾਉਂਦੀ ਸੀ। ਜਿਸ ਲਈ ਮਨਰੂਪ ਮੌਰ ਨੇ ਪਿਛਲੇ ਸਾਲ ਇਟਲੀ ਦੇ ਡਿਫੈਂਸ ਮੰਤਰਾਲਾ ਵੱਲੋਂ ਜਾਰੀ ਜਲ ਸੈਨਿਕਾਂ ਦੀਆਂ ਅਸਾਮੀਆਂ ਲਈ ਅਪਲਾਈ ਕੀਤਾ ਸੀ।

ਇਹ ਵੀ ਪੜ੍ਹੋ: ਚੰਡੀਗੜ੍ਹ 'ਚ ਲੱਗੇ ਸਮਾਰਟ ਕੈਮਰਿਆਂ ਬਾਰੇ RTI ਵਿਚ ਹੋਇਆ ਵੱਡਾ ਖ਼ੁਲਾਸਾ, ਪੜ੍ਹੋ ਵੇਰਵਾ 

ਦੱਸ ਦੇਈਏ ਕਿ ਮਨਰੂਪ ਕੌਰ ਨੇ ਲਿਖਤੀ ਪ੍ਰੀਖਿਆ ਵਿੱਚੋਂ 82 ਫ਼ੀਸਦੀ ਅੰਕ ਹਾਸਲ ਕਰਕੇ ਪਹਿਲੇ ਦਾਅਵੇਦਾਰਾਂ ਵਿੱਚ ਜਗ੍ਹਾ ਬਣਾਈ। ਇਸ ਉਪਰੰਤ ਮਨਰੂਪ ਕੌਰ ਨੇ ਆਪਣੇ ਰੋਜ਼ਾਨਾ ਅਭਿਆਸ ਦੀ ਬਦੌਲਤ ਫਿਜ਼ੀਕਲ ਪ੍ਰੀਖਿਆ ਵਿੱਚ ਵੀ ਸਾਰੇ ਟਰਾਇਲਾਂ ਨੂੰ ਬਾਖੂਬੀ ਪਾਰ ਕਰਦਿਆਂ ਇਟਾਲੀਅਨ ਜਲ ਸੈਨਿਕ ਬਣਨ ਦੇ ਆਪਣੇ ਸੁਫ਼ਨੇ ਨੂੰ ਸਾਕਾਰ ਕੀਤਾ।