ਕਾਂਗਰਸ ਦੀ ਮੇਹਰਬਾਨੀ ਨਾਲ ਭਾਜਪਾ ਦਾ ਮੇਅਰ ਬਣਿਆ: ਨੀਲ ਗਰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੰਡੀਗੜ੍ਹ ਮੇਅਰ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਕਾਂਗਰਸ 'ਤੇ ਲਾਏ ਦੋਸ਼

BJP became mayor with the help of Congress: Neil Garg

ਚੰਡੀਗੜ੍ਹ: ਚੰਡੀਗੜ੍ਹ 'ਚ ਭਾਰਤੀ ਜਨਤਾ ਪਾਰਟੀ ਦੇ ਮੇਅਰ ਬਣਨ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਕਾਂਗਰਸ 'ਤੇ ਵੱਡਾ ਇਲਜ਼ਾਮ ਲਗਾਇਆ ਹੈ।  ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਕਾਂਗਰਸੀ ਕੌਂਸਲਰਾਂ ਨੇ ਕਰਾਸ ਵੋਟਿੰਗ ਕੀਤੀ ਜਿਸ ਕਾਰਨ ਭਾਜਪਾ ਦਾ ਮੇਅਰ ਬਣਿਆ।

ਨੀਲ ਗਰਗ ਨੇ ਕਿਹਾ ਕਿ ਕਾਂਗਰਸੀ ਕੌਂਸਲਰਾਂ ਨੇ ਸਾਡੇ ਨਾਲ ਧੋਖਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਦੋਵੇਂ ਅੰਦਰਖਾਤੇ ਇਕ ਹਨ। ਇਸ ਘਟਨਾ ਤੋਂ ਇਹ ਗੱਲ ਪੂਰੀ ਤਰ੍ਹਾਂ ਸਪੱਸ਼ਟ ਹੋ ਗਈ ਹੈ।  ਦੋਵੇਂ ਇੱਕੋ ਸਿੱਕੇ ਦੇ ਦੋ ਪਹਿਲੂ ਹਨ।

ਉਨ੍ਹਾਂ ਕਿਹਾ ਕਿ ਜਨਤਾ ਨੂੰ ਵੀ ਕਾਂਗਰਸ ’ਤੇ ਭਰੋਸਾ ਨਹੀਂ ਕਰਨਾ ਚਾਹੀਦਾ ਕਿਉਂਕਿ। ਉਹ ਵੋਟ ਕਾਂਗਰਸ ਨੂੰ  ਦੇਵੇਗੀ ਅਤੇ ਇਸ ਦੇ ਕੌਂਸਲਰ ਬਾਅਦ ਵਿੱਚ ਭਾਜਪਾ ਦਾ ਸਾਥ ਦੇਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਦਿੱਲੀ ਵਿੱਚ ਵੀ ਅਜਿਹਾ ਹੀ ਕਰਨ ਜਾ ਰਹੀ ਹੈ। ਉੱਥੇ ਵੀ ਉਹ ਭਾਜਪਾ ਦਾ ਸਮਰਥਨ ਕਰੇਗੀ। ਇਸ ਲਈ ਕਾਂਗਰਸ ਨੂੰ ਵੋਟ ਦੇਣਾ ਆਪਣੀ ਵੋਟ ਬਰਬਾਦ ਕਰਨਾ ਹੈ।

ਉਨ੍ਹਾਂ ਕਿਹਾ ਕਿ ਸਾਡੇ ਆਮ ਆਦਮੀ ਪਾਰਟੀ ਦੇ ਕੌਂਸਲਰਾਂ ਨੇ ਕਾਂਗਰਸ ਦਾ ਸਾਥ ਦਿੱਤਾ।  ਸਾਡੀਆਂ ਵੋਟਾਂ ਨਾਲ ਉਨ੍ਹਾਂ ਦਾ ਡਿਪਟੀ ਮੇਅਰ ਤੇ ਸੀਨੀਅਰ ਡਿਪਟੀ ਮੇਅਰ ਬਣਿਆ। ਪਰ ਉਨ੍ਹਾਂ ਨੇ ਸਾਨੂੰ ਧੋਖਾ ਦਿੱਤਾ।