ਕਪੂਰਥਲਾ ਹਾਊਸ 'ਤੇ ਚੋਣ ਕਮਿਸ਼ਨ ਦੀ ਛਾਪੇਮਾਰੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਨੇ ਕੀਤੇ ਖੁਲਾਸੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਿੱਲੀ ਪੁਲਿਸ ਤੇ ਚੋਣ ਕਮਿਸ਼ਨ ਬੀਜੇਪੀ ਦੇ ਇਸ਼ਾਰੇ 'ਤੇ ਪੰਜਾਬੀਆਂ ਨੂੰ ਬਦਨਾਮ ਕਰ ਰਹੀ - ਮਾਨ

Chief Minister Bhagwant made revelations regarding the Election Commission's raid on Kapurthala House.

ਨਵੀ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਵ ਕਰਕੇ ਚੋਣ ਕਮਿਸ਼ਨ ਦੀ ਛਾਪੇਮਾਰੀ ਬਾਰੇ ਖੁਲਾਸੇ ਕੀਤੇ ਹਨ। ਉਨ੍ਹਾਂ ਨੇ ਲਿਖਿਆ ਹੈ ਕਿ "ਦਿੱਲੀ ਪੁਲਿਸ ਦੇ ਨਾਲ ਚੋਣ ਕਮਿਸ਼ਨ ਦੀ ਟੀਮ ਦਿੱਲੀ ਵਿੱਚ ਮੇਰੇ ਘਰ ਕਪੂਰਥਲਾ ਹਾਊਸ ਰੇਡ ਕਰਨ ਪਹੁੰਚੀ ਹੈ। ਦਿੱਲੀ 'ਚ ਬੀਜੇਪੀ ਵਾਲੇ ਸ਼ਰ੍ਹੇਆਮ ਪੈਸੇ ਵੰਡ ਰਹੇ ਨੇ ਪਰ ਦਿੱਲੀ ਪੁਲਿਸ ਤੇ ਚੋਣ ਕਮਿਸ਼ਨ ਨੂੰ ਕੁੱਝ ਵੀ ਨਹੀਂ ਦਿਖ ਰਿਹਾ। ਇਨ੍ਹਾਂ 'ਤੇ ਕੋਈ ਕਾਰਵਾਈ ਨਹੀਂ ਹੋ ਰਹੀ। ਇਸ ਤਰੀਕੇ ਨਾਲ ਦਿੱਲੀ ਪੁਲਿਸ ਤੇ ਚੋਣ ਕਮਿਸ਼ਨ ਬੀਜੇਪੀ ਦੇ ਇਸ਼ਾਰੇ 'ਤੇ ਪੰਜਾਬੀਆਂ ਨੂੰ ਬਦਨਾਮ ਕਰ ਰਹੀ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ।"

ਇਸ ਤੋਂ ਪਹਿਲਾਂ ਮੁੱਖ ਮੰਤਰੀ ਆਤਿਸ਼ੀ ਨੇ ਕੀਤਾ ਟਵੀਟ

ਮੁੱਖ ਮੰਤਰੀ ਆਤਿਸ਼ੀ ਨੇ ਦਾਅਵਾ ਕੀਤਾ ਕਿ ਦਿੱਲੀ ਪੁਲਿਸ ਛਾਪੇਮਾਰੀ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਸਥਿਤ ਘਰ ਪਹੁੰਚ ਗਈ ਹੈ। ਉਨ੍ਹਾਂ ਕਿਹਾ ਕਿ ਇਹ ਦਿਖਾਈ ਨਹੀਂ ਦੇ ਰਿਹਾ ਕਿ ਭਾਜਪਾ ਦੇ ਲੋਕ ਦਿਨ-ਦਿਹਾੜੇ ਪੈਸੇ, ਜੁੱਤੇ ਅਤੇ ਚਾਦਰਾਂ ਵੰਡ ਰਹੇ ਹਨ। ਇਸ ਦੀ ਬਜਾਏ, ਉਹ ਇੱਕ ਚੁਣੇ ਹੋਏ ਮੁੱਖ ਮੰਤਰੀ ਦੇ ਨਿਵਾਸ 'ਤੇ ਛਾਪਾ ਮਾਰਨ ਲਈ ਪਹੁੰਚ ਜਾਂਦੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ 5 ਫਰਵਰੀ ਨੂੰ ਭਾਜਪਾ ਨੂੰ ਜਵਾਬ ਦੇਣਗੇ।