ਡੀਸੀ ਦਫਤਰ ਅੱਗੇ ਕਿਸਾਨਾਂ ਨੇ ਜੇਲ ਭਰੋ ਅੰਦੋਲਨ ਨੂੰ ਲੈ ਕੇ ਦਿੱਤਾ ਧਰਨਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨ ਸੰਘਰਸ਼ ਕਮੇਟੀ ਵੱਲੋਂ ਜੇਲ ਭਰੋ ਅੰਦੋਲਨ ਦੇ ਤਹਿਤ ਆਪਣੀਆਂ ਪੁਰਾਣੀਆਂ  ਮੰਗਾਂ ਨੂੰ ਲੈ ਕੇ ਫਿਰੋਜ਼ਪੁਰ ਛਾਉਣੀ ਦੇ ਡੀਸੀ ਦਫ਼ਤਰ ਸਾਹਮਣੇ ਇਕ ਵਿਸ਼ਾਲ ਧਰਨਾ ਦਿੱਤਾ ਗਿਆ

Protest by Farmers

ਫਿਰੋਜ਼ਪੁਰ: ਕਿਸਾਨ ਸੰਘਰਸ਼ ਕਮੇਟੀ ਵੱਲੋਂ ਜੇਲ ਭਰੋ ਅੰਦੋਲਨ ਦੇ ਤਹਿਤ ਆਪਣੀਆਂ ਪੁਰਾਣੀਆਂ  ਮੰਗਾਂ ਨੂੰ ਲੈ ਕੇ ਫਿਰੋਜ਼ਪੁਰ ਛਾਉਣੀ ਦੇ ਡੀਸੀ ਦਫ਼ਤਰ ਸਾਹਮਣੇ ਇਕ ਵਿਸ਼ਾਲ ਧਰਨਾ ਦਿੱਤਾ ਗਿਆ। ਜਿਸ ਵਿਚ ਸੈਂਕੜੇ ਹੀ ਕਿਸਾਨਾਂ ਦੁਆਰਾ ਦੋਨੋਂ ਹੀ ਸਰਕਾਰਾਂ ਦੇ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ

ਪਹਿਲਾਂ 51 ਮੈਂਬਰੀ ਜਥੇ ਵੱਲੋਂ ਡੀਸੀ ਦਫ਼ਤਰ ਦਾ ਘਿਰਾਓ ਵੀ ਕੀਤਾ ਗਿਆ ਅਤੇ ਉਨ੍ਹਾਂ ਵਿੱਚੋਂ ਆਪਣੇ ਆਪ ਨੂੰ ਗ੍ਰਿਫਤਾਰ ਕਰਵਾਉਣ ਲਈ ਪੁਲਿਸ ਨਾਲ ਕਾਫ਼ੀ ਧੱਕਾ ਮੁੱਕੀ ਕਰਦਿਆਂ ਡੀਸੀ ਦਫਤਰ ਦੇ ਅੰਦਰ  ਜਾਕੇ ਵੀ ਨਾਅਰੇਬਾਜ਼ੀ ਕੀਤੀ।

ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੇ ਪ੍ਰਧਾਨ ਸਤਨਾਮ ਸਿੰਘ ਪੰਨੂੰ ਨੇ ਦੱਸਿਆ ਕਿ ਅਗਰ ਹਾਲੇ ਵੀ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਅਸੀਂ ਸੰਘਰਸ਼ ਨੂੰ ਹੋਰ ਵੀ ਤੇਜ਼ ਕਰਦੇ ਹੋਏ ਮੰਤਰੀਆਂ ਦੀਆਂ ਕੋਠੀਆਂ ਦਾ ਘਿਰਾਅ ਕਰਾਂਗੇ। ਉਹਨਾਂ ਕਿਹਾ ਕਿ ਜੇਕਰ ਸਾਡੀਆਂ ਮੰਗਾ ਨਾ ਪੂਰੀਆਂ ਕੀਤੀਆਂ ਤਾਂ ਰੇਲ ਦਾ ਚੱਕਾ ਵੀ ਜਾਮ ਕੀਤਾ ਜਾਵੇਗਾ।