ਸੌਦਾ ਸਾਧ ਨੂੰ ਮਾਫ਼ੀ ਦੇਣਾ ਅਕਾਲੀ ਦਲ ਦੀ ਵੱਡੀ ਗਲਤੀ : ਪਰਮਿੰਦਰ ਢੀਂਡਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਹੁੰਚੇ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਇਸ ਗੱਲ ਵਿਚ ਕੋਈ ਸ਼ੱਕ ਨਹੀਂ ਹੈ ਕਿ ਸਰਕਾਰਾਂ ਕਈ ਵਾਰ ਗ਼ਲਤ ਫ਼ੈਸਲੇ ਲੈ ਲੈਂਦੀਆਂ ਹਨ

Parminder Singh Dhindsa

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਸੌਦਾ ਸਾਧ ਗੁਰਮੀਤ ਰਾਮ ਰਹੀਮ ਨੂੰ ਮਾਫ਼ੀ ਦੇਣ ’ਤੇ ਡੂੰਘਾ ਪਛਤਾਵਾ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਗੁਰਮੀਤ ਰਾਮ ਰਹੀਮ ਨੂੰ ਮਾਫ਼ੀ ਦੇਣਾ ਪਾਰਟੀ ਦੀ ਸਭ ਤੋਂ ਵੱਡੀ ਭੁੱਲ ਸੀ। ਸ਼੍ਰੀ ਦਰਬਾਰ ਸਾਹਿਬ ਵਿਖੇ ਪਹੁੰਚੇ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਇਸ ਗੱਲ ਵਿਚ ਕੋਈ ਸ਼ੱਕ ਨਹੀਂ ਹੈ ਕਿ ਸਰਕਾਰਾਂ ਕਈ ਵਾਰ ਗ਼ਲਤ ਫ਼ੈਸਲੇ ਲੈ ਲੈਂਦੀਆਂ ਹਨ ਪਰ ਹੁਣ ਇਸ ਮਸਲੇ ਉਤੇ ਬਹਿਸ ਦੀ ਲੋੜ ਨਹੀਂ।

ਜ਼ਿਕਰਯੋਗ ਹੈ ਕਿ ਸੌਦਾ ਸਾਧ ਰਾਮ ਰਹੀਮ ਨੂੰ ਮਾਫ਼ੀ ਦੇਣ ਮਗਰੋਂ ਅਕਾਲੀ ਦਲ ਦੇ ਪੰਜਾਬ ਵਿਚੋਂ ਅਜਿਹੇ ਪੈਰ ਉੱਖੜੇ ਹਨ ਕਿ ਹਾਲਾਤ ਹਾਲੇ ਤੱਕ ਠੀਕ ਨਹੀਂ ਹੋਏ।  ਮੀਡੀਆ ਨਾਲ ਗੱਲਬਾਤ ਕਰਦਿਆਂ ਢੀਂਡਸਾ ਨੇ ਇਹ ਵੀ ਕਿਹਾ ਕਿ ਹੌਲੀ-ਹੌਲੀ ਬਹਿਬਲ ਕਲਾਂ ਤੇ ਬਰਗਾੜੀ ਕਾਂਡ ਬਾਰੇ ਸੱਚ ਵੀ ਲੋਕਾਂ ਦੇ ਸਾਹਮਣੇ ਆ ਰਿਹਾ ਹੈ। ਕੋਈ ਵੀ ਸਿੱਖ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਹੀਂ ਕਰ ਸਕਦਾ।

ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਨੇ ਅਕਾਲੀਆਂ ਵਿਰੁਧ ਕੂੜ ਪ੍ਰਚਾਰ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਐੱਸਆਈਟੀ ਸਾਹਮਣੇ ਸੁਖਬੀਰ ਸਿੰਘ ਬਾਦਲ ਪੇਸ਼ ਹੋ ਕੇ ਅਪਣਾ ਪੱਖ ਰੱਖ ਚੁੱਕੇ ਹਨ ਤੇ ਸ਼੍ਰੋਮਣੀ ਅਕਾਲੀ ਦਲ ਨੇ ਇਹ ਪਹਿਲਾਂ ਹੀ ਸਪੱਸ਼ਟ ਕਰ ਦਿਤਾ ਸੀ ਕਿ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੂੰ ਉਹ ਕੋਈ ਮਾਨਤਾ ਨਹੀਂ ਦਿੰਦੇ।